ਸਾਬਕਾ ਫ਼ੌਜੀਆਂ ਦੀ ਪੈਨਸ਼ਨ ਦੇ ਮਾਮਲਿਆਂ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੈਨਸ਼ਨ ਅਦਾਲਤ 30 ਨਵੰਬਰ ਨੂੰ-ਸੁਸ਼ੀਲ ਕੁਮਾਰ

ਮੋਗਾ,19 ਨਵੰਬਰ(ਜਸ਼ਨ):ਸ੍ਰੀ੍ਰ ਸੁਸ਼ੀਲ ਕੁਮਾਰ ਰੱਖਿਆ ਪੈਨਸ਼ਨ ਵਿਤਰਣ ਅਧਿਕਾਰੀ ਮੋਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨਾਂ ਦੇ ਮੋਗਾ ਸਥਿਤ ਦਫ਼ਤਰ ਵਿਖੇ 30 ਨਵੰਬਰ ਨੂੰ ਪੈਨਸ਼ਨ ਅਦਾਲਤ ਲਗਾਈ ਜਾ ਰਹੀ ਹੈ। ਇਸ ਬਾਰੇ ਵਿਸਥਾਰ ਪੂਰਵਿਕ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਇਸ ਪੈਨਸ਼ਨ ਅਦਾਲਤ ਵਿੱਚ ਸਾਬਕਾ ਫ਼ੌਜੀਆਂ, ਪ੍ਰੀਵਾਰਕ ਪੈਨਸ਼ਨਰਾਂ ਅਤੇ ਰੱਖਿਆ ਸਿਵਲੀਅਨਾਂ ਦੀਆਂ ਪੈਨਸ਼ਨ ਮਾਮਲਿਆਂ ਸਬੰਧੀ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਸ਼ਿਕਾਇਤ ਸਬੰਧੀ ਰਜਿਸਟ੍ਰੇਸ਼ਨ 29 ਨਵੰਬਰ ਤੱਕ ਕਰਵਾਈ ਜਾ ਸਕਦੀ ਹੈ ਅਤੇ ਨਿਰਧਾਰਤ ਪ੍ਰੋਫ਼ਾਰਮੇ ਵਿੱਚ ਸ਼ਿਕਾਇਤਾਂ ਉਨਾਂ ਦੇ ਦਫ਼ਤਰ ਵਿਖੇ ਦਸਤੀ ਭੇਜੀਆਂ ਜਾ ਸਕਦੀਆਂ ਹਨ। ਉਨਾਂ ਦੱਸਿਆ ਕਿ 30 ਨਵੰਬਰ ਨੂੰ ਪੈਨਸ਼ਨ ਅਦਾਲਤ ਸਵੇਰੇ 10.00 ਵਜੇ ਤੋਂ ਸ਼ਾਮ 05.00 ਵਜੇ ਤੱਕ ਲਗਾਈ ਜਾਵੇਗੀ। ਉਨਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਉਨਾਂ ਦੇ ਦਫ਼ਤਰ ਵਿਖੇ ਟੈਲੀਫ਼ੋਨ ਨੰਬਰ 01636-237199 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।