ਮਾਉਟ ਲਿਟਰਾ ਜ਼ੀ ਸਕੂਲ ਵਿਚ ਦੋ ਰੋਜ਼ਾ ਹੈਂਡਬਾਲ ਮੁਕਾਬਲੇ ਹੋਏ ਸਮਾਪਤ

ਮੋਗਾ, 19 ਨਵੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਉਟ ਲਿਟਰਾ ਜ਼ੀ ਸਕੂਲ ਵਿਚ ਅੱਜ ਦੋ ਰੋਜ਼ਾ ਹੈਂਡਬਾਲ ਮੁਕਾਬਲੇ ਸਮਾਪਤ ਹ ਗਏ।

ਇਸ ਮੌਕੇ ਸਹਾਇਕ ਜ਼ਿਲਾ ਖੇਡ ਅਫਸਰ ਇੰਦਰਪਾਲ ਸਿੰਘ ਦਾ ਸਕੂਲ ਪੁੱਜਣ ਤੇ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਸਵਾਗਤ ਕੀਤਾ। ਡਾਇਰੈਕਟਰ ਅਨੁਜ ਗੁਪਤਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਖੇਡਾਂ ਵਿਚ ਵਧ ਚੜ ਕੇ ਹਿੱਸਾ ਲੈਣਾ ਚਾਹੀਦਾ। ਸਕੂਲ ਵੱਲੋਂ ਅਜਿਹੇ ਮੁਕਾਬਲੇ ਅੱਗੇ ਵੀ ਜਾਰੀ ਰਹਿਣਗੇ। ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਕਿਹਾ ਕਿ ਇਸ ਮੁਕਾਬਲੇ ਵਿਚ 15 ਸਕੂਲਾਂ ਦੀਆਂ ਟੀਮਾ ਨੇ ਹਿੱਸਾ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁੱਖ ਮਹਿਮਾਨਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕੀਤਾ ਅਤੇ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ। ਪਿ੍ਰੰਸੀਪਲ ਡਾ: ਨਿਰਮਲ ਧਾਰੀ ਨੇ ਦੱਸਿਆ ਕਿ ਮਾਉਟ ਲਿਟਰਾ ਜ਼ੀ ਸਕੂਲ ਦੀ ਟੀਮ ਨੇ ਸੱਤਿਆ ਭਾਰਤੀ ਸਕੂਲ ਅਤੇ ਗੁਰੂ ਨਾਨਕ ਪਬਲਿਕ ਸਕੂਲ ਨੂੰ ਹਰਾ ਕੇ ਇਸ ਮੁਕਾਬਲੇ ਵਿਚ ਤੀਜੀ ਪੁਜੀਸ਼ਨ ਹਾਸਲ ਕੀਤੀ।