ਯੂਥ ਕਾਂਗਰਸ ਦੀ ਭਰਤੀ ਲਈ ਦਫ਼ਤਰ ‘ਚ ਸੰਪਰਕ ਕੀਤਾ ਜਾ ਸਕਦੈ: ਡਾ:ਹਰਜੋਤ

ਮੋਗਾ, 20 ਨਵੰਬਰ (ਜਸ਼ਨ) : ਕਾਂਗਰਸ ਪਾਰਟੀ ਵਲੋਂ ਯੂਥ ਕਾਂਗਰਸ ਦੀ ਭਰਤੀ ਪ੍ਰਕਿਰਿਆ ਸ਼ੂਰੂ ਕੀਤੀ ਗਈ ਹੈ, ਜਿਸਨੂੰ ਲੈ ਕੇ ਸਾਰੇ ਹੀ ਯੂਥ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧ ਵਿੱਚ ਮੋਗਾ ਹਲਕੇ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਕਿਹਾ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖ਼ੜ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਯੂਥ ਕਾਂਗਰਸ ਲਈ ਕੀਤੀਆਂ ਜਾਣ ਵਾਲੀ ਭਰਤੀ ਦੀ ਪੂਰੀ ਪ੍ਰਕਿਰਿਆਂ ਉਨਾਂ ਦੀ ਅਗਵਾਈ ਹੇਠ ਕੀਤੀ ਜਾਵੇਗੀ। ਉਨਾਂ ਲੋਕਾਂ ਨੂੰ ਸੁਚੇਤ ਕਰਦੇ ਹੋਏ ਕਿਹਾ ਕਿ ਇਸ ਭਰਤੀ ਦੀ ਸਾਰੀ ਪ੍ਰਕਿਰਿਆਂ ਉਨਾਂ ਦੇ ਦਫ਼ਤਰ ਵਲੋਂ ਹੀ ਕੀਤੀ ਜਾਣੀ ਹੈ, ਇਸ ਲਈ ਕਿਸੇ ਅਣਜਾਣ ਵਿਅਕਤੀ ਵਲੋਂ ਜੇਕਰ ਉਨਾਂ ਨੂੰ ਕੋਈ ਆਪਣੇ ਮੋਬਾਇਲ ਤੋਂ ਮੈਸਿਜ ਭੇਜਣ, ਮਿਸ ਕਾਲ ਕਰਨ ਨੂੰ ਕਹਿੰਦਾ ਹੈ ਤਾਂ ਅਜਿਹੇ ਲੋਕਾਂ ਦੇ ਬਹਿਕਾਵੇ ਵਿੱਚ ਨਾ ਆਇਆ ਜਾਵੇ ਅਤੇ ਉਸਦੀ ਜਾਣਕਾਰੀ ਤੁਰੰਤ ਮੇਰੇ ਦਫ਼ਤਰ ਵਿੱਚ ਦਿੱਤੀ ਜਾਵੇ। ਉਨਾਂ ਕਿਹਾ ਕਿ ਇਹ ਭਰਤੀਆਂ ਆਲ ਇੰਡੀਆਂ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਹੱਥ ਮਜ਼ਬੂਤ ਹੋਣਗੇ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੀ ਅਹਿਮ ਰੋਲ ਅਦਾ ਕਰਨਗੀਆਂ। ਉਨਾਂ ਦੱਸਿਆ ਕਿ ਯੂਥ ਕਾਂਗਰਸ ਦੇ ਅਹੁਦੇਦਾਰਾਂ ਨੂੰ ਚੁਣਨ ਦਾ ਅੰਤਿਮ ਫੈਸਲਾ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਕਰਨਗੇ। ਉਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਪਾਰਟੀ ਨਾਲ ਜੁੜ ਕੇ ਰਾਹੁਲ ਗਾਂਧੀ ਦੇ ਹੱਥ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਦਾ ਡੱਟ ਕੇ ਸਾਥ ਦੇਣ।