ਬੱਡੀਜ਼ ਪ੍ਰੋਗਰਾਮ ਅਧੀਨ ਸਰਕਾਰੀ ਬਹੁਤਕਨੀਕੀ ਕਾਲਜ ਗੁਰੂ ਤੇਗ ਬਹਾਦਰਗੜ ਵਿਖੇ ਵਰਕਸ਼ਾਪ ਲਗਾਈ

ਬਾਘਾਪੁਰਾਣਾ,20 ਨਵੰਬਰ (ਜਸ਼ਨ): ਡਾਇਰੈਕਟਰ ਤਕਨੀਕੀ ਸਿੱਖਿਆ ਅਤੇ  ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਸ੍ਰੀ ਪ੍ਰਵੀਨ ਕੁਮਾਰ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਅਤੇ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ਅਧੀਨ ਬੱਡੀਜ਼ ਪ੍ਰੋਗਰਾਮ ਸਬੰਧੀ ਇੱਕ ਵਰਕਸ਼ਾਪ ਸਰਕਾਰੀ ਬਹੁਤਕਨੀਕੀ ਕਾਲਜ ,ਗੁਰੂ ਤੇਗ ਬਹਾਦਰਗੜ ਜ਼ਿਲਾ ਮੋਗਾ ਵਿਖੇ ਆਯੋਜਿਤ ਕੀਤੀ ਗਈ ਜਿਸ ਵਿੱਚ ਜ਼ਿਲੇ ਦੇ 13 ਪੋਲੀਟੈਕਨਿਕ ਅਤੇ ਇੰਜੀਨੀਅਰਿੰਗ ਕਾਲਜਾਂ ਦੇ ਨੋਡਲ ਅਫਸਰਾਂ ਨੇ ਭਾਗ ਲਿਆ।ਇਸ ਵਰਕਸ਼ਾਪ ਦਾ ਉਦਘਾਟਨ ਕਾਲਜ ਦੇ ਪਿ੍ਰੰਸੀਪਲ ਸੁਰੇਸ਼ ਕੁਮਾਰ ਨੇ ਕੀਤਾ। ਵਰਕਸ਼ਾਪ ਦੇ ਸ਼ੁਰੂ ਵਿੱਚ ਪ੍ਰੋ. ਬਲਵਿੰਦਰ ਸਿੰਘ ਨੇ ਬੱਡੀਜ਼ ਪ੍ਰੋਗਰਾਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਬੱਡੀਜ਼ ਪ੍ਰੋਗਰਾਮ ਦਾ ਮੁੱਖ ਨਿਸ਼ਾਨਾ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦਰਮਿਆਨ ਵੱਡੀ ਪੱਧਰ ’ਤੇ ਜਾਗਰੂਕਤਾ ਰਾਹੀਂ ਉਹਨਾਂ ਨੂੰ ਨਸ਼ਿਆਂ ਤੋਂ ਰੋਕਣਾ ਹੈ। ਇਹ ਪ੍ਰੋਗਰਾਮ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 15 ਅਗਸਤ 2018 ਨੂੰ ਸ਼ੁਰੂ ਕੀਤਾ ਗਿਆ ਸੀ ਅਤੇ ਇਸ ਪ੍ਰੋਗਰਾਮ ਦਾ ਥੀਮ “ਨਸ਼ਿਆਂ ਤੋਂ ਆਜ਼ਾਦੀ “ ਹੈ। ਇਸ ਪ੍ਰੋਗਰਾਮ ਅਧੀਨ ਸਕੂਲਾਂ\ਕਾਲਜਾਂ ਵਿੱਚ ਹਰੇਕ ਕਲਾਸ ਵਿੱਚ 5-5 ਵਿਦਿਆਰਥੀਆਂ ਦੇ ਬੱਡੀ ਗਰੁੱਪ ਬਣਾਏ ਗਏ ਹਨ। ਬੱਡੀਜ਼ ਪ੍ਰੋਗਰਾਮ ਦੇ ਇੰਚਾਰਜ ਪ੍ਰੋ. ਸੁਖਜੀਤ ਸਿੰਘ ਨੇ ਡੈਪੋ ਪ੍ਰੋਗਰਾਮ ਬਾਰੇ ਪਾਵਰ ਪੁਆਇੰਟ ਸਲਾਈਡਾਂ ਰਾਹੀਂ ਵਿਸਥਾਰਤ ਜਾਣਕਾਰੀ ਦਿੱਤੀ।ਪ੍ਰੋ. ਰਾਜੇਸ਼ ਅੱਗਰਵਾਲ ਨੇ ਦੱਸਿਆ ਕਿ ਸੁਰੱਖਿਅਤ, ਸਿਹਤਮੰਦ, ਅਤੇ ਖੁਸ਼ਹਾਲ ਸਮਾਜ ਦੀ ਸਿਰਜਨਾ ਲਈ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਰੋਕਣਾ ਚਾਹੀਦਾ ਹੈ।ਇਸ ਮੌਕੇ ਪ੍ਰੇਰਣਾਦਾਇਕ ਵੀਡੀਓਜ਼ ਵੀ ਦਿਖਾਈਆਂ ਗਈਆਂ।ਇਸ ਮੌਕੇ ਵਿਭਾਗੀ ਮੁਖੀ\ਇੰਚਾਰਜ ਧਰਮ ਸਿੰਘ,ਉੱਤਮਪ੍ਰੀਤ ਸਿੰਘ,ਸਤਨਾਮ ਸਿੰਘ, ਮਨਵਿੰਦਰ ਸਿੰਘ, ਅਰੁਣ ਸੰਧੂ,ਸਰਬਜੀਤ ਸਿੰਘ, ਪਵਨ ਕੁਮਾਰ,ਪਰਮਿੰਦਰ ਸਿੰਘ,ਰਜਿੰਦਰ ਸਿੰਘ,ਕੁਲਵੀਰ ਸਿੰਘ, ਨਰਿੰਦਰ ਸਿੰਘ, ਮੈਡਮ ਨਵਜੀਤ ਕੌਰ,ਸਿਮਰਜੀਤ ਕੌਰ,ਤੇਜਿੰਦਰ ਸਿੰਘ,ਗੁਰਮੀਤ ਸਿੰਘ,ਗੁਰਿੰਦਰ ਸਿੰਘ ਸੈਂਭੀ,ਰਨਵੀਰ ਸਿੰਘ,ਸਿਮਰਜੀਤ ਸਿੰਘ,ਪ੍ਰਭਸ਼ਰਨ ਸਿੰਘ,ਅਵਤਾਰ ਸਿੰਘ, ਸੁਖਵਿੰਦਰ ਸਿੰਘ, ਧਰਮਵੀਰ ਸਿੰਘ, ਰਜੇਸ਼ ਕੁਮਾਰ  ਆਦਿ ਹਾਜ਼ਰ ਸਨ।