ਮਾਉਟ ਲਿਟਰਾ ਜੀ ਸਕੂਲ ਵਿਚ ਮਨਾਇਆ ਵਿਸ਼ਵ ਏਡਸ ਦਿਵਸ

ਮੋਗਾ, 1 ਦਸੰਬਰ (ਜਸ਼ਨ):-ਸ਼ਹਿਰ ਦੇ ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਸਥਿਤ ਪ੍ਰਮੁੱਖ ਵਿਦਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵਿਚ ਵਿਸ਼ਵ ਏਡਸ ਦਿਵਸ ਮਨਾਇਆ ਗਿਆ। ਜਿਸਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ ਨੇ ਰੀਬਨ ਕੱਟ ਕੇ ਕੀਤਾ। ਡਾਇਰੈਕਟਰ ਅਨੁਜ ਗੁਪਤਾ ਨੇ ਵਿਸ਼ਵ ਏਡਸ ਦਿਵਸ ਤੇ ਵਿਦਿਆਰਥੀਆਂ ਨੂੰ ਏਡਸ ਬਾਰੇ ਜਾਣਕਾਰੀ ਦਿੱਤੀ। ਉਹਨਾਂ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ  ਕਿਹਾ ਕਿ ਏਡਸ ਰੋਗੀਆਂ ਨੂੰ ਛੂਹਣ ਅਤੇ ਉਹਨਾਂ ਦੇ ਨਾਲ ਖਾਣਾ ਖਾਣ ਨਾਲ ਨਹੀਂ ਫੈਲਦਾ। ਉਹਨਾਂ ਦੇ ਨਾਲ ਭੇਦਭਾਅ ਨਹੀਂ ਹੋਣਾ ਚਾਹੀਦਾ। ਜੇਕਰ ਕਿਸੇ ਨੂੰ ਏਡਸ ਹੈ ਤਾ ਉਹ ਦਵਾਈ ਲੈ ਕੇ ਅਤੇ ਸਾਵਧਾਨੀ ਰੱਖ ਕੇ ਜੀਵਨ ਜੀ ਸਕਦਾ ਹੈ। ਉਹਨਾਂ ਕਿਹਾ ਕਿ ਏਡਸ ਦੇ ਮਰੀਜ ਨਾਲ ਹੱਥ ਮਿਲਾਉਣ, ਗਲੇ ਲੱਗਣ ਨਾਲ ਕਦੇ ਬਿਮਾਰੀ ਨਹੀਂ ਫੈਲਦੀ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।