ਮਾਉਟ ਲਿਟਰਾ ਜੀ ਸਕੂਲ ਵਿਚ ਮਨਾਇਆ ਵਿਸ਼ਵ ਫਲੈਗ ਦਿਵਸ

ਮੋਗਾ,7 ਦਸੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਸਥਿਤ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਉਟ ਲਿਟਰਾ ਜ਼ੀ ਸਕੂਲ ਵਿਚ ਵਿਸ਼ਵ ਫਲੈਗ ਦਿਵਸ ਮਨਾਇਆ ਗਿਆ। ਜਿਸਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਵਿਦਿਆਰਥੀਆਂ ਨੂੰ ਵਿਸ਼ਵ ਫਲੈਗ ਦਿਵਸ ਦੀ ਮਹੱਤਤਾ ਦੱਸ ਕੇ ਕੀਤੀ। ਉਹਨਾਂ ਕਿਹਾ ਕਿ ਹਰ ਸਾਲ ਇਹ 7 ਦਸੰਬਰ ਨੂੰ ਸੈਨਾ ਝੰਡਾ ਦਿਵਸ ਮਨਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਦਿਵਸ ਨੂੰ ਮਨਾਉਣ ਦਾ ਮੱੁਖ ਮੰਤਵ ਵਿਦਿਆਰਥੀਆਂ ਨੂੰ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਤੇ ਸੈਨਾ ਦੇ ਜਵਾਨਾਂ ਤੋਂ ਜਾਣੂ ਕਰਵਾਉਣਾ ਹੈ, ਤਾਂ ਜੋ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਹੋ ਸਕੇ। ਉਹਨਾਂ ਵਿਦਿਆਰਥੀਆਂ ਨੂੰ ਦੇਸ਼ ਭਗਤਾਂ ਦੀ ਕੁਰਬਾਨੀਆਂ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ।

ਇਸ ਸਮੇਂ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।

   ***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।