ਦੋ ਸਹਾਇਕ ਥਾਣੇਦਾਰਾਂ ਦੀ ਮੌਤ, ਸੰਘਣੀ ਧੁੰਦ ਕਾਰਨ ਵਾਪਰਿਆ ਸੜਕ ਹਾਦਸਾ

ਬਰਨਾਲਾ ,7 ਦਸੰਬਰ (ਪੱਤਰ ਪਰੇਰਕ): ਬਰਨਾਲਾ ਜ਼ਿਲੇ ਦੇ ਕਸਬੇ ਹੰਡਿਆਇਆ ਵਿਖੇ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਪੰਜਾਬ ਪੁਲਿਸ ਦੇ ਦੋ ਸਹਾਇਕ ਥਾਣੇਦਾਰਾਂ ਦੀ ਮੌਤ ਹੋ ਗਈ ਜਦਕਿ ਦੋ ਹੋਰ ਥਾਣੇਦਾਰ ਗੰਭੀਰ ਜ਼ਖ਼ਮੀ ਹੋ ਗਏ। ਮਿ੍ਰਤਕਾਂ ਦੀ ਪਛਾਣ ਸ੍ਰੀ ਮੁਕਤਸਰ ਸਾਹਿਬ ਤੋਂ  ਏ ਐਸ ਆਈ ਗੁਰਮੀਤ ਸਿੰਘ ਅਤੇ ਏ ਐਸ ਆਈ ਮਲਕੀਤ ਸਿੰਘ ਵਜੋਂ ਹੋਈ ਹੈ ਜਦਕਿ ਏ ਐਸ ਆਈ ਰਛਪਾਲ ਸਿੰਘ ਅਤੇ ਏ ਐਸ ਆਈ ਸਾਧੂ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਨੂੰ ਮਿਲੀ  ਜਾਣਕਾਰੀ ਮੁਤਾਬਕ ਇਹ ਚਾਰੇ ਪੁਲਿਸ ਮੁਲਾਜ਼ਮ ਕਾਰ ’ਚ ਸਵਾਰ ਹੋ ਕੇ ਬਠਿੰਡਾ ਤੋਂ ਪਟਿਆਲਾ ਵਿਖੇ ਮੁੱਖ ਮੰਤਰੀ ਦੀ ਡਿਊਟੀ ’ਤੇ ਜਾ ਰਹੇ ਸਨ।  ਐੱਸ ਐੱਚ ਓ ਮਨਜੀਤ ਸਿੰਘ ਨੇ ਦੱਸਿਆ ਕਿ ਜਦ ਇਹਨਾਂ ਮੁਲਾਜ਼ਮਾਂ ਦੀ ਕਾਰ ਹੰਡਿਆਇਆ ਚੌਕ ’ਚ ਪਹੰੁਚੀ ਤਾਂ ਧੰੁਦ ਕਾਰਨ ਟਰੱਕ ਨਾਲ ਜਾ ਟਕਰਾਈ। ਇਸ ਜ਼ੋਰਦਾਰ ਟੱਕਰ ਵਿਚ ਦੋਨਾਂ ਸਹਾਇਕ ਥਾਣੇਦਾਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੋਹਾਂ ਜ਼ਖ਼ਮੀਆਂ ਨੂੰ ਬਠਿੰਡਾ ਦੇ ਨਿੱਜੀ ਹਸਪਤਾਲ ’ਚ ਦਾਖ਼ਲ ਕਰਾਇਆ ਗਿਆ ਹੈ। ਪ੍ਰਤੱਖ ਦਰਸ਼ੀਆਂ ਮੁਤਾਬਕ ਇਹ ਹਾਦਸਾ ਟਰੱਕ ਚਾਲਕ ਵੱਲੋਂ ਅਚਾਨਕ ਬਰੇਕਾਂ ਲਗਾਏ ਜਾਣ ਕਾਰਨ ਵਾਪਰਿਆ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।