ਡਾ. ਐਸ.ਪੀ. ਸਿੰਘ ਉਬਰਾਏ ਨੇ ਕੀਤਾ ਰਿਫਲੈਕਟਰ ਲਗਾਓ ਮੁਹਿੰਮ ਦਾ ਆਗਾਜ਼

ਮੋਗਾ 7 ਦਸੰਬਰ (ਜਸ਼ਨ): ਪੰਜਾਬ ਵਿੱਚ ਹਰ ਸਾਲ ਧੁੰਦਾਂ ਦੇ ਮੌਸਮ ਦੌਰਾਨ ਹਜਾਰਾਂ ਦੀ ਗਿਣਤੀ ਵਿੱਚ ਸੜਕ ਹਾਦਸੇ ਹੁੰਦੇ ਹਨ, ਜਿਨਾਂ ਵਿੱਚ ਬਹੁਤ ਸਾਰੀਆਂ ਕੀਮਤੀ ਜਾਨਾਂ ਅਜਾਈਂ ਚਲੀਆਂ ਜਾਂਦੀਆਂ ਹਨ। ਸਰਬੱਤ ਦਾ ਭਲਾ ਟਰੱਸਟ ਵੱਲੋਂ ਪਿਛਲੇ ਪੰਜ ਸਾਲਾਂ ਤੋਂ ਹਰ ਸਾਲ ਆਪਣੀਆਂ ਜਿਲਾ ਇਕਾਈਆਂ ਰਾਹੀਂ ਪੰਜਾਬ, ਹਰਿਆਣਾ, ਹਿਮਾਚਲ ਪ੍ਦੇਸ਼, ਰਾਜਸਥਾਨ, ਦਿੱਲੀ ਸਮੇਤ ਹੋਰ ਸੂਬਿਆਂ ਵਿੱਚ ਰਿਫਲੈਕਟਰ ਲਗਾਓ ਮੁਹਿੰਮ ਚਲਾਈ ਜਾਂਦੀ ਹੈ, ਜਿਸ ਵਿੱਚ ਲੱਖਾਂ ਦੀ ਗਿਣਤੀ ਵਿੱਚ ਵਾਹਨਾਂ ਤੇ ਉਚ ਕਵਾਲਿਟੀ ਦੇ ਰੇਡੀਅਮ ਰਿਫਲੈਕਟਰ ਲਗਾਏ ਜਾਂਦੇ ਹਨ । ਇਹਨਾਂ ਵਿਚਾਰਾਂ ਦਾ ਪ੍ਗਟਾਵਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਉਬਰਾਏ ਨੇ ਪਿੰਡ ਦੁਸਾਂਝ ਵਿਖੇ ਲਗਾਏ ਗਏ ਅੱਖਾਂ ਦੇ ਮੁਫਤ ਚੈਕਅੱਪ ਅਤੇ ਲੈਂਜ਼ ਕੈਂਪ ਵਿੱਚ ਰਿਫਲੈਕਟਰ ਲਗਾਓ ਮੁਹਿੰਮ ਦਾ ਆਗਾਜ਼ ਕਰਨ ਮੌਕੇ ਕੀਤਾ । ਇਸ ਮੌਕੇ ਉਹਨਾਂ ਮੋਗਾ ਅਤੇ ਫਿਰੋਜਪੁਰ ਜਿਲਿਆਂ ਦੀਆਂ ਟੀਮਾਂ ਨੂੰ ਰਿਫਲੈਕਟਰ ਜਾਰੀ ਕੀਤੇ ਅਤੇ ਅਗਲੇ ਦਿਨਾਂ ਦੌਰਾਨ ਜਿਲਾ ਪ੍ਸ਼ਾਸ਼ਨ ਦੇ ਸਹਿਯੋਗ ਨਾਲ ਇਹ ਰਿਫਲੈਕਟਰ ਵਾਹਨਾਂ ਤੇ ਰਿਫਲੈਕਟਰ ਲਗਾਉਣ ਲਈ ਕਿਹਾ । ਇਸ ਮੌਕੇ ਸਰਬੱਤ ਦਾ ਭਲਾ ਮੋਗਾ ਇਕਾਈ ਦੇ ਪ੍ਧਾਨ ਹਰਜਿੰਦਰ ਸਿੰਘ ਚੁਗਾਵਾਂ ਅਤੇ ਫਿਰੋਜਪੁਰ ਇਕਾਈ ਦੇ ਪ੍ਧਾਨ ਹਰਜਿੰਦਰ ਸਿੰਘ ਕਿੱਤਣਾ ਨੇ ਇਹ ਰਿਫਲੈਕਟਰ ਪ੍ਾਪਤ ਕੀਤੇ ਅਤੇ ਇਹ ਵਿਸ਼ਵਾਸ਼ ਦਿਵਾਇਆ ਕਿ ਅਗਲੇ ਕੁੱਝ ਦਿਨਾਂ ਵਿੱਚ ਜਿਲਾ ਪ੍ਸ਼ਾਸ਼ਨ ਦੇ ਸਹਿਯੋਗ ਨਾਲ ਰਿਫਲੈਕਟਰ ਲਗਾਓ ਮੁਹਿੰਮ ਸ਼ੁਰੂ ਕੀਤੀ ਜਾਵੇਗੀ । ਉਹਨਾਂ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਡਾ. ਉਬਰਾਏ ਦੁਆਰਾ ਸਮਾਜ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਤਾਰੀਫ ਵੀ ਕੀਤੀ । ਇਸ ਮੌਕੇ ਟਰੱਸਟ ਦੀ ਪਟਿਆਲਾ ਇਕਾਈ ਤੋਂ ਡਾ. ਗਿੱਲ ਅਤੇ ਸਤਨਾਮ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਮੋਗਾ ਇਕਾਈ ਦੇ ਕੰਮਾਂ ਦੀ ਤਾਰੀਫ ਕਰਦਿਆਂ ਲੋਕਾਂ ਨੂੰ ਟਰੱਸਟ ਮੈਂਬਰਾਂ ਦਾ ਸਮਾਜ ਸੇਵੀ ਕੰਮਾਂ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਮੌਕੇ ਤਹਿਸੀਲਦਾਰ ਗੁਰਮੀਤ ਸਿੰਘ ਸਹੋਤਾ, ਰਣਜੀਤ ਸਿੰਘ ਧਾਲੀਵਾਲ, ਸੁਖਦੇਵ ਸਿੰਘ ਬਰਾੜ, ਅਵਤਾਰ ਸਿੰਘ ਘੋਲੀਆ, ਬੀਬੀ ਕਰਮਜੀਤ ਕੌਰ, ਦਵਿੰਦਰਜੀਤ ਸਿੰਘ ਗਿੱਲ, ਦਰਸ਼ਨ ਸਿੰਘ ਲੋਪੋ, ਗੁਰਸੇਵਕ ਸਿੰਘ ਸੰਨਿਆਸੀ, ਰਮਨਦੀਪ ਬਰਾੜ, ਬਲਵਿੰਦਰ ਸਿੰਘ ਸੰਘਾ, ਚਮਕੌਰ ਸਿੰਘ ਸੰਘਾ, ਜਗਸੀਰ ਲੂੰਬਾ, ਨਛੱਤਰ ਸਿੰਘ ਸੰਘਾ, ਠੇਕੇਦਾਰ ਸੁਰਜੀਤ ਸਿੰਘ, ਪੰਚ ਰਾਮ ਨਾਥ, ਸਾਧੂ ਸਿੰਘ ਸੈਕਟਰੀ, ਸਾਧੂ ਸਿੰਘ ਗੈਦੂ, ਕਲੱਬ ਪ੍ਧਾਨ ਸੁਖਵੀਰ ਸਿੰਘ ਸੰਘਾ, ਸਕੱਤਰ ਗੁਰਪ੍ੀਤ ਸਿੰਘ, ਕੈਸ਼ੀਅਰ ਅਮਨਦੀਪ ਲੂੰਬਾ, ਗਿਆਨੀ ਰੇਸ਼ਮ ਸਿੰਘ, ਵਿੱਕੀ ਸੰਘਾ, ਕਰਮਜੋਤ ਸਿੰਘ ਅਤੇ ਆਦਿ ਹਾਜਰ ਸਨ ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।


