ਕੈਪਟਨ ਅਮਰਿੰਦਰ ਸਿੰਘ ਨੂੰ 48 ਘੰਟੇ ਲਈ ਆਰਾਮ ਦੀ ਸਲਾਹ , ਮੁੱਖ ਮੰਤਰੀ ਦੇ ਪੀ.ਜੀ.ਈ ਵਿੱਚ ਕੀਤੇ ਸਾਰੇ ਟੈਸਟ ਠੀਕ

ਚੰਡੀਗੜ, 9 ਦਸੰਬਰ (ਜਸ਼ਨ):ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਪੀ.ਜੀ.ਆਈ ਹਸਪਤਾਲ ਵਿਖੇ ਆਪਣੇ ਕੁਝ ਟੈਸਟ ਕਰਵਾਏ। ਪਿਛਲੇ ਹਫਤੇ ਵਾਇਰਲ ਬੁਖਾਰ ਹੋਣ ਤੋਂ ਬਾਅਦ ਉਨਾਂ ਨੇ ਇਹ ਟੈਸਟ ਮੁੜ ਕਰਵਾਏ ਹਨ। ਪੀ.ਜੀ.ਆਈ ਦੇ ਡਾਕਟਰਾਂ ਅਨੁਸਾਰ ਸਾਰੇ ਟੈਸਟ ਠੀਕ ਹਨ ਅਤੇ ਮੁੱਖ ਮੰਤਰੀ ਨੂੰ ਵਾਇਰਲ ਬੁਖਾਰ ਦੀ ਵਜਾ ਕਾਰਨ ਮਾਮੂਲੀ ਜਿਹੀ ਕਮਜੋਰੀ ਹੈ। ਡਾਕਟਰਾਂ ਅਨੁਸਾਰ ਉਨਾਂ ਦੇ ਕੀਤੇ ਗਏ ਸਾਰੇ ਟੈਸਟ ਠੀਕ ਨਿਕਲੇ ਹਨ। ਡਾਕਟਰਾਂ ਅਨੁਸਾਰ ਮੁੱਖ ਮੰਤਰੀ ਨੂੰ 48 ਘੰਟੇ ਲਈ ਆਰਾਮ ਦੀ ਸਲਾਹ ਦਿੱਤੀ ਗਈ ਹੈ। ***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।