ਵਿਰੋਧੀ ਧਿਰ ਦੇ ਨੇਤਾ ਦੇ ਨਾਮ ਪੱਤਰ ‘ਆਪ’ ਪਾਰਟੀ ਦੇ ਸਪੋਕਸਮੈਨ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਸੌਪਿਆਂ

ਫਰੀਦਕੋਟ/ਕੋਟਕਪੂਰਾ(Tinku )- ਪੰਜਾਬੀ ਮਾਂ ਬੋਲੀ ਨੂੰ ਸਰਕਾਰੀ ਗੈਰ ਸਰਕਾਰੀ ਅਦਾਰਿਆਂ ਚ ਵਾਜਿਬ ਬਣਦਾ ਹੱਕ ਦਿਵਾਉਣ ਲਈ ਹੋਂਦ ਚ ਆਈ ਸੰਸਥਾਂ ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਵਲੋਂ 05 ਦਸੰਬਰ 2018 ਨੂੰ ਪੰਜਾਬ ਦੇ ਰਾਜਪਾਲ ਨੂੰ ਚਿੱਠੀ ਲਿਖ ਕੇ ਬੇਨਤੀ ਕੀਤੀ ਗਈ ਸੀ ਕਿ ਉਹ ਪੰਜਾਬ ਸਰਕਾਰ ਨੂੰ ‘ਪੰਜਾਬ ਰਾਜ ਭਾਸ਼ਾ ਐਕਟ 1967’ ਅਤੇ ‘ਪੰਜਾਬ ਪੰਜਾਬੀ ਅਤੇ ਹੋਰ ਭਾਸ਼ਾਵਾਂ ਸਿੱਖਿਆ ਐਕਟ 2008’ ਦੀਆਂ ਵਿਵੱਸਥਾਵਾਂ ਨੂੰ ਗੰਭੀਰਤਾ ਨਾਲ ਅਮਲ ਵਿਚ ਲਿਆਉਣ ਲਈ ਹਦਾਇਤ ਕਰਨ ਤਾਂ ਜੋ ਮਾਂ ਬੋਲੀ ਪੰਜਾਬੀ ਨੂੰ ਅਸਲ ਮਾਇਨਿਆਂ ਵਿਚ ਰਾਜ ਭਾਸ਼ਾ ਦਾ ਦਰਜਾ ਮਿਲ ਸਕੇ।ਭਾਈਚਾਰੇ ਦੇ ਸਮੂਹ ਮੈਂਬਰਾਂ ਵੱਲੋਂ ਇੱਕਮੱਤ ਹੋਕੇ ਇਹ ਮਤਾ ਪਾਸ ਕੀਤਾ ਗਿਆ ਕਿ ਇਹ ਬੇਨਤੀ ਪੰਜਾਬ ਦੇ ਸਾਰੇ ਚੁਣੇ ਲੋਕ ਨੁਮਾਇੰਦਿਆਂ ਤੱਕ ਵੀ ਪੁੱਜਦੀ ਕੀਤੀ ਜਾਵੇ ਤਾਂ ਕਿ ਉਹ ਵੀ ਪੰਜਾਬੀ ਨੂੰ ਬਣਦਾ ਹੱਕ ਦਿਵਾਉਣ ਲਈ ਆਪੋ ਆਪਣਾ ਯੋਗਦਾਨ ਪਾ ਸਕਣ, ਇਸੇ ਲੜੀ ਤਹਿਤ ਬੀਤੇ ਦਿਨੀਂ ਵਿਰੋਧੀ ਧਿਰ ਦੇ ਨੇਤਾ ਸ. ਹਰਪਾਲ ਸਿੰਘ ਚੀਮਾ ਦੇ ਨਾਮ ਇੱਕ ਬੇਨਤੀ ਪੱਤਰ ਭਾਈਚਾਰੇ ਦੇ ਨੁਮਾਇੰਦਿਆਂ ਕਰਮਜੀਤ ਸਿੰਘ ਔਜਲਾ, ਮਹਿੰਦਰ ਸਿੰਘ ਸੇਖੋਂ, ਸੁਖਿਇੰਦਰ ਪਾਲ ਸਿੰਘ, ਮਿੱਤਰ ਸੈਨ ਮੀਤ ਅਤੇ ਫਰੀਦਕੋਟ ਇਕਾਈ ਦੇ ਕਨਵੀਨਰ ਗੁਰਪ੍ਰੀਤ ਸਿੰਘ ਚੰਦਬਾਜਾ ਵਲੋਂ ‘ਆਪ’ ਪਾਰਟੀ ਦੇ ਸਪੋਕਸਮੈਨ ਅਤੇ ਕੋਟਕਪੂਰਾ ਤੋਂ ਵਿਧਾਇਕ ਸ. ਕੁਲਤਾਰ ਸਿੰਘ ਸੰਧਵਾਂ ਨੂੰ ਦਿੱਤਾ ਗਿਆ। ਇਸ ਬੇਨਤੀ ਪੱਤਰ ਦੇ ਨਾਲ 80 ਦੇ ਲਗਪਗ ਪੰਜਾਬੀ ਭਾਸ਼ਾ ਨਾਲ ਸਬੰਧਿਤ ਦਸਤਾਵੇਜ਼ ਵੀ ਨੱਥੀ ਕੀਤੇ ਗਏ ਹਨ, ਸਰਦਾਰ ਸੰਧਵਾਂ ਨੇ ਵਿਸ਼ਵਾਸ਼ ਦਿਵਾਇਆ ਕਿ ਉਹਨਾ ਵੱਲੋਂ ਉਕਤ ਪੱਤਰ ਵਿਰੋਧੀ ਧਿਰ ਨੇਤਾ ਨੂੰ ਸੌਂਪ ਕੇ ਇਸ ਮਸਲੇ ਨੂੰ ਗੰਭੀਰਤਾ ਨਾਲ ਉਠਾਉਣ ਦੀ ਨਿੱਜੀ ਰੂਪ ਚ ਬੇਨਤੀ ਕਰਨਗੇ ਅਤੇ ਖੁਦ ਵੀ ਇਹ ਮਸਲਾ ਵਿਧਾਨ ਸਭਾ ਚ ਉਠਾਉਣਗੇ, ਇਸ ਮੌਕੇ ਤੇ ਜੈਤੋ ਇਕਾਈ ਤੋਂ ਉੱਘੇ ਚਿੰਤਕ ਉਮਿੰਦਰ ਦੱਤ ਵੀ ਵਿਸ਼ੇਸ ਤੌਰ ਤੇ ਹਾਜਰ ਸਨ।***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।


