ਨਸ਼ਾ ਤਸਕਰ ਨੂੰ ਤਿੰਨ ਸਾਲ ਕੈਦ

ਮੋਗਾ,11 ਦਸੰਬਰ (ਜਸ਼ਨ): ਹੈਰੋਇਨ ਤੇ ਨਸ਼ੀਲੀਆਂ ਦਵਾਈਆਂ ਰੱਖਣ ਦੇ ਮਾਮਲੇ ਵਿਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ਼੍ਰੀਮਤੀ ਲਖਵਿੰਦਰ ਕੌਰ ਦੁੱਗਲ ਦੀ ਅਦਾਲਤ ਨੇ ਇਕ ਵਿਅਕਤੀ ਨੂੰ 3 ਸਾਲ ਕੈਦ ਅਤੇ 5 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ ਜਦਕਿ ਜੁਰਮਾਨਾ ਨਾ ਭਰਨ ਦੀ ਸੂਰਤ ਵਿਚ ਦੋਸ਼ੀ ਵਿਅਕਤੀ ਨੂੰ 3 ਮਹੀਨੇ ਹੋਰ ਕੈਦ ਕੱਟਣੀ ਪਵੇਗੀ। ਜ਼ਿਕਰਯੋਗ ਹੈ ਕਿ 12 ਅਕਤੂਬਰ 2017 ਨੂੰ ਥਾਣਾ ਮਹਿਣਾ ਪੁਲਿਸ ਨੇ ਬੁੱਘੀਪੁਰਾ ਿਕ ਰੋਡ ’ਤੇ ਗੁਰਜੋਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਜੈਮਲਵਾਲਾ ਨੂੰ 100 ਗਰਾਮ ਹੈਰੋਇਨ ਤੇ 1050 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਸੀ ਅਤੇ ਉਸ ਖ਼ਿਲਾਫ਼ ਥਾਣਾ ਮਹਿਣਾ ਵਿਖੇ ਅੰਡਰ ਸੈਕਸ਼ਨ ਵਿਚ 21/22/61/85 ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਸੀ। ਇਹ ਮਾਮਲਾ ਅਦਾਲਤ ਵਿਚ ਵਿਚਾਰ ਅਧੀਨ ਸੀ ਇਸ ਕੇਸ ਦੀ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਨੇ ਇਹ ਫ਼ੈਸਲਾ ਸੁਣਾਇਆ।


