ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਜ਼ਿਲਾ ਚੋਣ ਅਫ਼ਸਰ ਨੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਸਬੰਧੀ ਕੀਤੀ ਮੀਟਿੰਗ

ਮੋਗਾ 11 ਦਸੰਬਰ(ਜਸ਼ਨ):ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ, ਮੋਗਾ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ੍ਰੀ ਸੰਦੀਪ ਹੰਸ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲਾ ਚੋਣ ਅਫਸਰ ਵੱਲੋ ਰਾਜਨੀਤਿਕ ਪਾਰਟੀਆਂ ਦੇ ਹਾਜ਼ਰ ਪ੍ਰਤੀਨਿਧਾਂ ਨੂੰ ਦੱਸਿਆ ਕਿ ਵੋਟਰ ਸੂਚੀ ਦੀ ਸਰਸਰੀ ਸੁਧਾਈ ਸਬੰਧੀ ਉਨਾਂ ਨਾਲ ਮਿਤੀ 03-12-2018 ਨੂੰ ਕੀਤੀ ਗਈ ਪਹਿਲੀ ਮੀਟਿੰਗ ਵਿੱਚ ਹਾਜਰ ਹੋਏ ਨੁਮਾਇੰਦਿਆਂ ਨੂੰ ਵੋਟਰ ਸੂਚੀ ਦੀ ਚੱਲ ਰਹੀ ਤਿਆਰੀ ਸਬੰਧੀ ਕਿਸੇ ਕਿਸਮ ਦਾ ਇਤਰਾਜ਼ ਜਾਂ ਸੁਝਾਅ ਇੱਕ ਹਫਤੇ ਦੇ ਅੰਦਰ ਪੇਸ਼ ਕਰਨ ਲਈ ਕਿਹਾ ਗਿਆ ਸੀ। ਅੱਜ ਦੀ ਮੀਟਿੰਗ ਵਿੱਚ ਹਾਜ਼ਰ ਪ੍ਰਤੀਨਿਧਾਂ ਨੇ ਦੱਸਿਆ ਕਿ ਉਨਾਂ ਨੂੰ ਵੋਟਰ ਸੂਚੀ ਦੀ ਚੱਲ ਰਹੀ ਤਿਆਰੀ ਸਬੰਧੀ ਜਾਂ ਕਿਸੇ ਵੋਟ ਸਬੰਧੀ ਕੋਈ ਵੀ ਇਤਰਾਜ਼ ਨਹੀ ਹੈ ਅਤੇ ਉਹ ਵੋਟਰ ਸੂਚੀ ਦੀ ਸੁਧਾਈ ਦੀ ਚੱਲ ਰਹੀ ਪ੍ਰਕਿਰਿਆ ਤੋ ਸੰਤੁਸ਼ਟ ਹਨ।ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਅਜੇ ਸੂਦ, ਸਹਾਇਕ ਕਮਿਸ਼ਨਰ (ਜ) ਲਾਲ ਵਿਸਵਾਸ਼ ਬੈਸ, ਚੋਣ ਤਹਿਸੀਲਦਾਰ ਮਨਜੀਤ ਸਿੰਘ ਅਤੇ ਉਨਾਂ ਦੇ ਸਟਾਫ਼ ਮੈਬਰ ਹਾਜਰ ਸਨ। ਇਸ ਮੌਕੇ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਵੱਲੋ ਸੰਜੀਵ ਕੋਛੜ ਆਮ ਆਦਮੀ ਪਾਰਟੀ, ਕੁਲਦੀਪ ਸਿੰਘ ਜੋਗੇਵਾਲਾ ਸ੍ਰੋਮਣੀ ਅਕਾਲੀ ਦਲ, ਕਰਨਲ ਬਾਬੂ ਸਿੰਘ ਜ਼ਿਲਾ ਪ੍ਰਧਾਨ ਕਾਂਗਰਸ ਪਾਰਟੀ, ਸ੍ਰੀਮਤੀ ਰਵਿੰਦਰ ਬਜਾਜ ਸਕੱਤਰ ਪੰਜਾਬ ਕਾਂਗਰਸ ਪਾਰਟੀ, ਕਾਮਰੇਡ ਪ੍ਰਵੀਨ ਧਵਨ ਸਕੱਤਰ ਸੀ.ਪੀ.ਆਈ (ਐਮ), ਵਿਨੀਤ ਕੁਮਾਰ ਸ਼ਰਮਾ ਨੈਸ਼ਨਲਿਸਟ ਕਾਂਗਰਸ ਪਾਰਟੀ ਅਤੇ ਗੁਰਪ੍ਰੀਤ ਸਿੰਘ ਜ਼ਿਲਾ ਜਨਰਲ ਸਕੱਤਰ ਬਹੁਜਨ ਸਮਾਜ ਪਾਰਟੀ ਹਾਜ਼ਰ ਸਨ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।


