ਲੋਕਾਂ ਨੇ ਰਾਹੁਲ ਗਾਂਧੀ ਚ ਵਿਸਵਾਸ ਪ੍ਰਗਟਾਉਂਦਿਆਂ ਵੱਡੀ ਜ਼ਿੰਮੇਵਾਰੀ ਸੌਂਪੀ: ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ

ਮੋਗਾ, 11 ਦਸੰਬਰ (ਜਸ਼ਨ): ਕਾਂਗਰਸ ਵੱਲੋਂ ਤਿੰਨ ਸੂਬਿਆਂ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ ਵਿੱਚ ਸ਼ਾਨਦਾਰ ਜਿੱਤ ਹਾਸਲ ਕਰਨ ਉਪਰੰਤ ਜਿੱਥੇ ਸਮੁੱਚੇ ਦੇਸ਼ ਵਿੱਚ ਕਾਂਗਰਸੀ ਖੇਮਿਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਉੱਥੇ ਪੰਜਾਬ ਵਿੱਚ ਵੀ ਆਗੂਆਂ ਦੇ ਚਿਹਰਿਆਂ ਤੇ ਖ਼ੁਸ਼ੀ ਦਾ ਜਲੌਅ ਹੈ । ਅੱਜ ਮੋਗਾ ਵਿਖੇ ਜ਼ਿਲਾ ਪ੍ਰੀਸ਼ਦ ਮੈਂਬਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦਿ੍ਰੜ ਸੰਕਲਪ ਅਤੇ ਦੂਰਅੰਦੇਸ਼ ਆਗੂ ਹਨ ਜਿਨਾਂ ਦੀ ਅਗਵਾਈ ‘ਚ ਕਾਂਗਰਸ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ । ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੇ ਆਖਿਆ ਕਿ ਲੋਕਾਂ ਨੇ ਰਾਹੁਲ ਗਾਂਧੀ ਵਿੱਚ ਵਿਸ਼ਵਾਸ ਪ੍ਰਗਟ ਕੀਤਾ ਹੈ ਅਤੇ ਉਨਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ ਅਤੇ ਹੁਣ 2019 ਦੀਆਂ ਲੋਕ ਸਭਾ ਚੋਣਾਂ ਉਪਰੰਤ ਕਾਂਗਰਸ ਸੱਤਾ ਵਿੱਚ ਆਵੇਗੀ ਅਤੇ ਪਹਿਲਾਂ ਦੀਆਂ ਤਰਾਂ ਲੋਕ ਭਲਾਈ ਸਕੀਮਾਂ ਨੂੰ ਦਿ੍ਰੜਤਾ ਨਾਲ ਲਾਗੂ ਕੀਤਾ ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।


