ਤਿੰਨ ਸੂਬਿਆਂ ‘ਚ ਕਾਂਗਰਸ ਦੀ ਜਿੱਤ,ਰਾਹੁਲ ਗਾਂਧੀ ਦੀ ਲੀਡਰਸ਼ਿਪ ਲਈ ਵੱਡਾ ਫਤਵਾ:ਵੀਰਪਾਲ ਕੌਰ ਜੌਹਲ

ਮੋਗਾ,12 ਦਸੰਬਰ(ਜਸ਼ਨ): ਮਹਿਲਾ ਕਾਂਗਰਸ ਦੀ ਜ਼ਿਲਾ ਪ੍ਰਧਾਨ ਵੀਰਪਾਲ ਕੌਰ ਜੌਹਲ ਨੇ ਤਿੰਨ ਸੂਬਿਆਂ ‘ਚ ਕਾਂਗਰਸ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੇ ਪਿਛਲੇ ਇਕ ਸਾਲ ਤੋਂ ਦਿ੍ਰੜ ਸੰਕਲਪ ਹੋ ਕੇ ਕਾਂਗਰਸ ਨੂੰ ਮਜਬੂਤ ਕਰਨ ਦੇ ਕੀਤੇ ਨਿਰੰਤਰ ਯਤਨਾਂ ਸਦਕਾ ਲੋਕਾਂ ਨੇ ਕਾਂਗਰਸ ਵਿਚ ਭਰੋਸਾ ਪ੍ਰਗਟਾਇਆ ਹੈ ਅਤੇ ਰਾਹੁਲ ਗਾਂਧੀ ਦੀ ਲੀਡਰਸ਼ਿਪ ਲਈ ਇਹ ਵੱਡਾ ਫਤਵਾ ਹੈ । ਉਹਨਾਂ ਆਖਿਆ ਕਿ ਕਾਂਗਰਸ ਦੀ ਸਰਪ੍ਰਸਤ ਮੈਡਮ ਸੋਨੀਆਂ ਗਾਂਧੀ ਦੀ ਦੂਰਅੰਦੇਸ਼ੀ ਸੋਚ ਮੁਤਾਬਕ ਰਾਹੁਲ ਗਾਂਧੀ ਨੇ ਲੋਕ ਮਨਾਂ ਨੂੰ ਸਮਝਣ ਅਤੇ ਉਹਨਾਂ ਪ੍ਰਤੀ ਸਮਰਪਿਤ ਹੋ ਕੇ ਕਾਰਜਸ਼ੈਲੀ ਅਪਨਾਉਣ ਸਦਕਾ ਕਾਂਗਰਸ ਲਈ ਕੇਂਦਰ ਵਿਚ ਸਰਕਾਰ ਬਣਾਉਣ ਦਾ ਰਸਤਾ ਸਾਫ਼ ਹੋ ਗਿਆ ਹੈ ਤੇ ਹੁਣ 2019 ਦੀਆਂ ਲੋਕ ਸਭਾ ਚੋਣਾਂ ਲਈ ਕਾਂਗਰਸ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੇ ਕਮਰਕੱਸੇ ਕਰ ਲਏ ਹਨ ਤਾਂ ਕਿ ਕੇਂਦਰ ਵਿਚ ਰਾਹੁਲ ਗਾਂਧੀ ਦੀ ਅਗਵਾਈ ਵਿਚ ਕਾਂਗਰਸ ਸਰਕਾਰ ਦੀ ਸਥਾਪਨਾ ਕੀਤੀ ਜਾ ਸਕੇ ਤੇ ਦੇਸ਼ ਮੁੜ ਵਿਕਾਸ ਦੀਆਂ ਮੰਜ਼ਿਲਾਂ ਛੋਹ ਸਕੇ। 

***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।