ਰਾਹੁਲ ਗਾਂਧੀ ਦੀ ਅਗਵਾਈ ‘ਚ ਕਾਂਗਰਸ ਕੇਂਦਰ ਵਿਚ ਸਥਾਪਿਤ ਕਰੇਗੀ ‘ਲੋਕ ਹਿਤੈਸ਼ੀ ਰਾਜ’: ਕਰਨਲ ਬਾਬੂ ਸਿੰਘ

ਮੋਗਾ,12 ਦਸੰਬਰ(ਜਸ਼ਨ): ਕਾਂਗਰਸ ਵੱਲੋਂ ਤਿੰਨ ਸੂਬਿਆਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਮੋਗਾ ਕਾਂਗਰਸ ਦੇ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ਨੇ ਆਖਿਆ ਕਿ ਸਾਬਕਾ ਪ੍ਰਧਾਨ ਮੰਤਰੀ ਸ: ਮਨਮੋਹਣ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਲਗਾਤਾਰ 10 ਸਾਲ ਆਪਣੇ ਸੱਤਾਕਾਲ ਦੌਰਾਨ ਗਰੀਬਾਂ ਅਤੇ ਦਲਿਤਾਂ ਲਈ ਚਲਾਈਆਂ ਲੋਕ ਭਲਾਈ ਸਕੀਮਾਂ ਦੇ ਸਾਹਮਣੇ ਮੌਜੂਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲਾਰਿਆਂ ਵਾਲੀ ਰਾਜਨੀਤੀ ਦੀ ਚਮਕ ਮੱਠੀ ਪੈਂਦੀ ਦਿਖਾਈ ਦੇ ਰਹੀ ਹੈ ਅਤੇ ਭਾਜਪਾ ਦੀ ਲੋਕਾਂ ਨੂੰ ਧਰਮ ਅਤੇ ਜਾਤ ਦੇ ਆਧਾਰ ’ਤੇ ਵੰਡਣ ਅਤੇ ਲੋਕਤੰਤਰਿਕ ਕਦਰਾਂ ਕੀਮਤਾਂ ਨੂੰ ਤਹਿਸ ਨਹਿਸ ਕਰਨ ਦੀ ਨੀਤੀ ਖਿਲਾਫ਼ ਹੁਣ ਲੋਕ ਉੱਠ ਖਲੋਏ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ 2019 ਦੀਆਂ ਲੋਕ ਸਭਾ ਚੋਣਾਂ ਉਪਰੰਤ ਕਾਂਗਰਸ ਦੇ ਨੌਜਵਾਨ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਿਚ ਕਾਂਗਰਸ ਕੇਂਦਰ ਵਿਚ ਸੱਤਾ ਵਿਚ ਆਵੇਗੀ ਅਤੇ ਮੁੜ ਤੋਂ ਲੋਕ ਹਿਤੈਸ਼ੀ ਰਾਜ ਦੀ ਸਥਾਪਨਾ ਹੋ ਸਕੇਗੀ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।


