ਪੀ.ਅੈਸ.ਯੂ ਨੇ ਮੀਟਿੰਗ ਕਰਕੇ ਸਿੱਖਿਆ ਵਿਭਾਗ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਭਰਵਾਈ ਪ੍ਰੀਖਿਆ ਫੀਸ ਵਾਪਸੀ ਦੀ ਕੀਤੀ ਮੰਗ

ਮੋਗਾ,15ਦਸੰਬਰ (ਜਸ਼ਨ): ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਾਲਸਰ ਦੀ ਸਕੂਲ ਕਮੇਟੀ ਦੀ ਮੀਟਿੰਗ ਕੀਤੀ ਗਈ ।ਜਿਸ ਵਿੱਚ ਪਿਛਲੇ ਸਮੇਂ ਅੈਸ . ਸੀ ਵਿਦਿਆਰਥੀਆਂ ਦੀ ਪੋਸਟ ਮੈਟਿਕ ਸਕਾਲਰਸ਼ਿਪ ਸਕੀਮ ਤਹਿਤ ਫੀਸ ਮਾਫ਼ ਹੋਣ ਦੇ ਬਾਵਜੂਦ ਭਰਵਾਈ ਗਈ ਪ੍ਰੀਖਿਆ ਫ਼ੀਸ ਨੂੰ ਵਾਪਸ ਕਰਾਉਣ ਦੀ ਮੰਗ ਕੀਤੀ ਗਈ । ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਖ਼ਜ਼ਾਨਚੀ ਜਗਵੀਰ ਕੌਰ ਮੋਗਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿ ਸਰਕਾਰ ਵੱਲੋਂ ਲਗਾਤਾਰ ਸਿੱਖਿਆ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ ਜਿਸ ਕਰਕੇ ਪਹਿਲਾਂ ਅੱਠ ਸੌ ਪ੍ਰਾਇਮਰੀ ਸਕੂਲਾਂ ਨੂੰ ਬੰਦ ਕੀਤਾ ਗਿਆ । ਫ਼ਿਰ ਰੈਸ਼ਨੇਲਾਈਜੇਸ਼ਨ ਦੇ ਨਾਮ ਹੇਠ ਸਕੂਲਾਂ ਨੂੰ ਐਨਜੀਓ ਨੂੰ ਸੌਂਪਿਆ ਜਾ ਰਿਹਾ ਹੈ ਤੇ ਸਿੱਖਿਆ ਸਮੇਤ ਸਾਰੇ ਸਰਕਾਰੀ ਅਦਾਰਿਆਂ ਨੂੰ ਵੇਚਿਆ ਜਾ ਰਿਹਾ ਹੈ ਆਪਣਾ ਹੱਥ ਪਿੱਛੇ ਖਿੱਚਿਆ ਜਾ ਰਿਹਾ ਹੈ । ਅਧਿਆਪਕਾਂ ਦੀਆਂ ਪੱਕੀਆਂ ਭਰਤੀਆਂ ਬੰਦ ਕਰਨੀਆਂ ਅਤੇ ਠੇਕਾ ਭਰਤੀ ਤਹਿਤ ਅਧਿਆਪਕਾਂ ਨੂੰ ਭਰਤੀ ਕਰ ਕੇ ਉਨ੍ਹਾਂ ਨੂੰ ਦੇਣ ਵਾਲੀ ਤਨਖ਼ਾਹ ਦਾ ਬੋਝ ਵਿਦਿਆਰਥੀਆਂ ਦੇ ਸਿਰ ਪਾਇਆ ਜਾ ਰਿਹਾ ਹੈ। ਵਿਦਿਆਰਥੀ ਆਗੂ ਰਾਜਦੀਪ ਕੌਰ , ਬਲਵਿੰਦਰ ਕੌਰ ਤੇ ਰਮਨਦੀਪ ਸਿੰਘ ਨੇ ਕਿਹਾ ਕਿ ਹੁਣ ਐਸਸੀ ਵਿਦਿਆਰਥੀਆਂ ਤੋਂ ਕੇਂਦਰ ਸਰਕਾਰ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਉਲਟ ਜਾ ਕੇ ਸਿੱਖਿਆ ਵਿਭਾਗ ਵੱਲੋਂ ਪ੍ਰੀਖਿਆ ਫ਼ੀਸਾਂ ਭਰਵਾਈਆਂ ਗਈਆਂ ਹਨ ,ਜੋ ਕਿ ਗੈਰ ਕਾਨੂੰਨੀ ਹੈ। ਜ਼ਿਕਰਯੋਗ ਹੈ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਕੇਂਦਰ ਸਰਕਾਰ ਦੀ ਸਕੀਮ ਹੈ ਅਤੇ ਉਸ ਖ਼ਿਲਾਫ਼ ਪੰਜਾਬ ਸਰਕਾਰ ਕਿਸੇ ਵੀ ਤਰ੍ਹਾਂ ਨਹੀਂ ਜਾ ਸਕਦੀ । ਪਰ ਵਿਦਿਆਰਥੀਆਂ ਤੋਂ ਫੀਸਾਂ ਭਰਵਾ ਕੇ ਵਿਦਿਆਰਥੀਆਂ ਦੀ ਆਰਥਿਕ ਲੁੱਟ ਨੂੰ ਹੋਰ ਤੇਜ਼ ਕੀਤਾ ਗਿਆ ਹੈ । ਇਸ ਨਾਲ ਸਰਕਾਰਾਂ ਦਾ ਵਿਦਿਆਰਥੀ ਵਿਰੋਧੀ ਚਿਹਰਾ ਬੇਨਕਾਬ ਹੁੰਦਾ ਹੈ । ਉਨ੍ਹਾਂ ਮੰਗ ਕੀਤੀ ਕਿ ਪ੍ਰੀਖਿਆ ਫੀਸ ਵਾਪਸ ਕੀਤੀ ਜਾਣੀ ਚਾਹੀਦੀ ਹੈ ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਖਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ । ਇਸ ਮੌਕੇ ਅਰਸ਼ਦੀਪ, ਰਿੰਪੀ, ਸਰਬਜੀਤ ਕੌਰ, ਰੁਪਿੰਦਰ ਕੌਰ , ਲਵਪ੍ਰੀਤ ਸਿੰਘ ,ਸੰਦੀਪ ਕੌਰ , ਅਮਨਦੀਪ ਕੌਰ , ਵੀਰਪਾਲ ਕੌਰ , ਕੋਮਲਪ੍ਰੀਤ , ਹੁਸਨਪ੍ਰੀਤ , ਬਰਕਤ ਸਿੰਘ ,ਜਸਮਨ ਸਿੰਘ , ਜੋਤੀ ਕੌਰ ਹਾਜ਼ਰ ਸਨ। ***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।


