ਲਿਟਲ ਮਿਲੇਨੀਅਮ ਸਕੂਲ ‘ਚ ਬੱਚਿਆਂ ਨੇ ਆਰਟ ਐਂਡ ਕਰਾਫਟ ਨਾਲ ਮਾਡਲ ਬਣਾ ਕੇ ਸੇਵ ਵਾਟਰ ਤੇ ਬੇਟੀ ਬਚਾਓ ਦਾ ਦਿੱਤਾ ਸੰਦੇਸ਼

ਮੋਗਾ,17 ਦਸੰਬਰ(ਜਸ਼ਨ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਲਿਟਲ ਮਿਲੇਨੀਅਮ ਸਕੂਲ ‘ਚ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ਵਿਦਿਆਰਥੀਆਂ ਵੱਲੋਂ ਆਰਟ ਐਂਡ ਕਰਾਫਟ ਨਾਲ ਤਿਆਰ ਕਲਾਿਤੀਆਂ ਤੋਂ ਇਲਾਵਾ ਸਾਇੰਸ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਦੌਰਾਨ ਬੱਚਿਆਂ ਨੇ ਆਪਣੇ ਮਾਡਲਾਂ ਦੁਆਰਾ ਵਿਗਿਆਨਿਕ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਬੱਚਿਆਂ ਨੇ ਜਿੱਥੇ ਪਾਣੀ ਨੂੰ ਸਾਫ ਕਰਨ ਦੇ ਮਾਡਲ ਬਣਾ ਕੇ ਜਲ ਸਰੋਤਾਂ ਦੀ ਸੰਭਾਲ ਦਾ ਸੁਨੇਹਾ ਦਿੱਤਾ ਉੱਥੇ ਪਾਣੀ ਬਚਾਉਣ ਦੇ ਨਾਲ-ਨਾਲ ਵਾਤਾਵਰਨ ਨੂੰ ਬਚਾਉਣ ਦਾ ਸੰਦੇਸ਼ ਵੀ ਦਿੱਤਾ। ਬੱਚਿਆਂ ਨੇ ਮਾਡਲਾਂ ਦੁਆਰਾ ਵਧ ਰਹੇ ਪ੍ਰਦੂਸ਼ਨ ਨਾਲ ਹੋਣ ਵਾਲੇ ਖਤਰੇ ਨੂੰ ਵਿਖਾਉਣ ਦਾ ਯਤਨ ਕੀਤਾ। ਇਸ ਮੌਕੇ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਪੂਨਮ ਸ਼ਰਮਾ ਨੇ ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਣ ਦੇ ਮੰਤਵ ਨਾਲ ਅਜਿਹੀਆਂ ਪ੍ਰਦਰਸ਼ਨੀਆਂ ਦਾ ਆਯੋਜਨ ਬੇਹੱਦ ਜ਼ਰੂਰੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਭਵਿੱਖੀ ਸਮੱਸਿਆਵਾਂ ਦਾ ਗਿਆਨ ਹੋ ਸਕੇ ਅਤੇ ਉਹਨਾਂ ਅੰਦਰ ਇਹਨਾਂ ਸਮੱਸਿਆਵਾਂ ਦੇ ਹੱਲ ਕੱਢਣ ਦੇ ਢੰਗ ਤਰੀਕੇ ਉਤਪੰਨ ਹੋ ਸਕਣ।


