1984 ਸਿੱਖ ਵਿਰੋਧੀ ਦੰਗਿਆਂ ‘ਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ ਚਾਹੇ ਉਹ ਕਿੰਨਾ ਵੀ ਤਾਕਤਵਰ ਕਿਓਂ ਨਾ ਹੋਵੇ: ਅਰਵਿੰਦ ਕੇਜਰੀਵਾਲ

ਮੋਗਾ,19 ਦਸੰਬਰ (ਜਸ਼ਨ): ‘‘1984 ਸਿੱਖ ਵਿਰੋਧੀ ਦੰਗਿਆਂ ‘ਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ ਚਾਹੇ ਉਹ ਕਿੰਨਾ ਵੀ ਤਾਕਤਵਰ ਕਿਓਂ ਨਾ ਹੋਵੇ।’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰੂਹੇ ਰਵਾਂਅ ਅਰਵਿੰਦ ਕੇਜਰੀਵਾਲ ਨੇ ਟਵੀਟ ਰਾਹੀਂ ਕੀਤਾ । ਉਹਨਾਂ ਆਖਿਆ ਕਿ ਉਹ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕੇਸ ਵਿਚ ਸੱਜਣ ਕੁਮਾਰ ਨੂੰ ਦਿੱਲੀ ਹਾਈ ਕੋਰਟ ਵੱਲੋਂ ਦੋਸ਼ੀ ਕਰਾਰ ਦੇ ਕੇ ਤਮਾਮ ਉਮਰ ਕੈਦ ਦੇ ਫੈਸਲੇ ਦਾ ਸਵਾਗਤ ਕਰਦੇ ਹਨ । ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਹੀ ਵਿਧਾਇਕ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਪਿਛਲੇ 34 ਸਾਲਾਂ ਤੋਂ ਦੰਗਾਂ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਨਿਰੰਤਰ ਯਤਨ ਕਰਦੇ ਰਹੇ  ।