ਮਾਉਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ‘ਧਨਕ’ ਪ੍ਰੋਗ੍ਰਾਮ ‘ਚ ਮਚਾਈ ਧਮਾਲ,ਰੰਗੋਲੀ, ਪੋਸਟਰ ਮੇਕਿੰਗ ਅਤੇ ਦੌੜ ‘ਚ ਪੁਜੀਸ਼ਨਾ ਹਾਸਿਲ ਕਰ ਚਮਕਾਇਆ ਸਕੂਲ ਦਾ ਨਾਮ


ਮੋਗਾ,20 ਦਸੰਬਰ (ਜਸ਼ਨ):-ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਹਰ ਖੇਤਰ ‘ਚ ਮੋਹਰੀ ਬਨਾਉਣ ਲਈ ਆਪਣੀ ਅਹਿਮ ਭੂਮਿਕਾ ਨਿਭਾਉਣ ਵਾਲੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਉਟ ਲਿਟਰਾ ਜ਼ੀ ਸਕੂਲ ਜੋ ਕਿ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਹੈ, ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਸੀ.ਟੀ. ਯੂਨੀਵਰਸਿਟੀ ਲੁਧਿਆਣਾ ਵੱਲੋਂ ਕਰਵਾਏ ‘ਧਨਕ‘ ਸਮਾਗਮ ‘ਚ ਆਪਣੀ ਕਲਾ ਦਾ ਬੇਹਤਰੀਨ ਪ੍ਰਦਰਸ਼ਨ ਕਰਦਿਆਂ ਪੁਜੀਸ਼ਨਾ ਹਾਸਿਲ ਕਰਕੇ ਸਕੂਲ ਦੀ ਬੇਹਤਰੀਨ ਕਾਰਗੁਜ਼ਾਰੀ ਦੇ ਮੋਹਰ ਲਗਾਈ ਹੈ। ਰੰਗੋਲੀ ‘ਚ ਵਿਦਿਆਰਥੀਆਂ ਨੇ ਦੂਸਰੀ ਪੁਜੀਸ਼ਨ ਹਾਸਿਲ ਕੀਤੀ, ਪੋਸਟਰ ਮੇਕਿੰਗ ‘ਚ ਵਿਦਿਆਰਥੀਆਂ ਨੇ ਦੂਸਰੀ ਪੁਜੀਸ਼ਨ ਹਾਸਿਲ ਕੀਤੀ ਜਦਕਿ ਥ੍ਰੀ ਲੈਗ ਰੇਸ ਅਤੇ ਚਮਚਮ ਨਿੰਬੂ ਦੌੜ ‘ਚ ਪਹਿਲਾ ਸਥਾਨ ਹਾਸਿਲ ਕੀਤਾ। ਅੱਜ ‘ਧਨਕ’ ਸਮਾਗਮ ‘ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦਾ ਸਕੂਲ ਪੁੱਜਣ ਤੇ ਸਵਾਗਤ ਕਰਦਿਆਂ ਸਕੂਲ ਡਾਇਰੈਕਟਰ ਅਨੁਜ ਗੁਪਤਾ ਅਤੇ ਪਿ੍ਰੰਸੀਪਲ ਮੈਡਮ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਸੀ.ਟੀ. ਯੂਨੀਵਰਸਿਟੀ ਵੱਲੋਂ ਕਰਵਾਏ ਇਸ ਸਲਾਨਾ ਸਮਾਗਮ ‘ਧਨਕ’ ‘ਚ ਮਾਉਟ ਲਿਟਰਾ ਜੀ ਸਕੂਲ ਦੇ ਵਿਦਿਆਰਥੀਆਂ ਨੇ ਡਾਂਸ, ਕੋਰਿਓਗ੍ਰਾਫੀ, ਗੇਮਜ਼, ਪੋਸਟਰ ਮੇਕਿੰਗ, ਰੰਗੋਲੀ ਮੇਕਿੰਗ ਆਦਿ ਗਤੀਵਿਧਿਆਂ ‘ਚ ਹਿੱਸਾ ਲਿਆ ਅਤੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਦਿਆਂ ਹੋਇਆਂ ਵੱਖ-ਵੱਖ ਗਤੀਵਿਧਿਆਂ ‘ਚ ਚੰਗੀਆਂ ਮੱਲਾਂ ਮਾਰ ਕੇ ਪੁਜੀਸ਼ਨਾ ਹਾਸਿਲ ਕੀਤੀਆਂ। ਡਾਇਰੈਕਟਰ ਅਨੁਜ ਗੁਪਤਾ ਨੇ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਨੇ ਜਿੱਥੇ ਪੁਜੀਸ਼ਨਾ ਹਾਸਿਲ ਕਰਕੇ ਸਕੂਲ ਦਾ ਨਾਮ ਚਮਕਾਇਆ ਹੈ ਉੱਥੇ ਸਕੂਲ ਦਾ ਮਾਣ ਵੀ ਵਧਾਇਆ ਹੈ। ਉਨਾਂ ਕਿਹਾ ਕਿ ਮਾਉਟ ਲਿਟਰਾ ਜ਼ੀ ਸਕੂਲ ਮੋਗਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਸਹਾਏ ਹੈ ਅਤੇ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲਿਆਂ ‘ਚ ਸਮੇਂ-ਸਮੇਂ ਤੇ ਹਿੱਸਾ ਲੈਣ ਲਈ ਪ੍ਰੇਰਿਤ ਕਰਨਾ ਰਹਿੰਦਾ ਹੈ। ਉਨਾਂ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਅੰਤ ‘ਚ ਪ੍ਰੋਗ੍ਰਾਮ ਪ੍ਰਬੰਧਕਾਂ ਵੱਲੋਂ ਮਾਉਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੂੰ ਮੈਡਲ ਅਤੇ ਸ਼ਲਾਘਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।


