ਸਿੰਘਾਂਵਾਲਾ ‘ਚ ਆਮ ਆਦਮੀ ਪਾਰਟੀ ਨੂੰ ਦੂਸਰੀ ਵਾਰ ਲੱਗਾ ਭਾਰੀ ਝਟਕਾ,ਝਾੜੂ ਦਾ ਪੱਲਾ ਛੱਡ ਕਾਂਗਰਸ ਪਾਰਟੀ ‘ਚ ਸ਼ਾਮਿਲ ਹੋਏ ਕਈ ਅਹੁਦੇਦਾਰ

ਮੋਗਾ, 20 ਦਸੰਬਰ (ਜਸ਼ਨ): ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਵਲੋਂ ਹਲਕੇ ਦੇ ਵਿਕਾਸ ਲਈ ਦਿਨ ਰਾਤ ਕੀਤੇ ਜਾ ਰਹੇ ਯਤਨਾਂ ਨੂੰ ਮਿਲ ਰਹੀ ਚਾਰੇ ਪਾਸਿਉ ਕਾਮਯਾਬੀ ਤੋਂ ਜਿੱਥੇ ਸਾਰਾ ਹਲਕਾ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਨਾਲ ਜੁੜ ਰਿਹਾ ਹੈ ਉਥੇ ਹੀ ਹਲਕੇ ਦੀ ਨੁਹਾਰ ਵੀ ਦਿਨੋਂ ਦਿਨ ਬਦਲ ਰਹੀ ਹੈ। ਇਸੇ ਕੜੀ ਤਹਿਤ ਇੱਕ ਵਾਰ ਫਿਰ ਸਿੰਘਾਂਵਾਲਾ ਵਿੱਚ ਕਾਂਗਰਸੀ ਆਗੂ ਕੁਲਦੀਪ ਸਿੰਘ, ਰਜਿੰਦਰਪਾਲ ਸਿੰਘ ਗਿੱਲ ਅਤੇ ਗੁਰਿੰਦਰ ਸਿੰਘ ਕਾਕਾ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ਦੇ ਆਹੁਦੇਦਾਰ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਜ਼ਿਕਰਯੋਗ ਹੈ ਕਿ ਪਹਿਲਾਂ ਵੀ ਭਾਰੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ 50 ਦੇ ਕਰੀਬ ਪਰਿਵਾਰ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਸਨ ਅਤੇ ਹੁਣ ਫਿਰ ਕਾਂਗਰਸ ਪਾਰਟੀ ਵਿੱਚ ਗੁਰਦੀਪ ਸਿੰਘ, ਹਰਜਿੰਦਰ ਸਿੰਘ ਵਿੱਕੀ, ਕਮਲਜੀਤ ਸਿੰਘ ਰਿੰਕੂ, ਅਵਤਾਰ ਸਿੰਘ, ਮਨਦੀਪ ਸਿੰਘ ਗੱਭਰ, ਮਨਜੀਤ ਸਿੰਘ, ਜਸਵਿੰਦਰ ਸਿੰਘ, ਇਕਬਾਲ ਸਿੰਘ, ਹਰਪਾਲ ਸਿੰਘ ਪਾਲੀ ਨੂੰ ਕਾਂਗਰਸ ਪਾਰਟੀ ਦਾ ਸਿਰੋਪਾ ਪਾ ਕੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਪਾਰਟੀ ਵਿੱਚ ਸ਼ਾਮਿਲ ਕੀਤਾ। ਇਸ ਮੌਕੇ ਤੇ ਨਵੇਂ ਸ਼ਾਮਿਲ ਹੋਏ ਆਹੁਦੇਦਾਰਾਂ ਨੇ ਡਾ. ਹਰਜੋਤ ਕਮਲ, ਜਗਸੀਰ ਸਿੰਘ ਸੀਰਾ ਅਤੇ ਸਮੂਹ ਲੋਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਜਰਨੈਲ ਸਿੰਘ, ਸਾਧੂ ਸਿੰਘ, ਬਲਜੀਤ ਸਿੰਘ, ਸੁਦਾਗਰ ਸਿੰਘ, ਕੁਲਦੀਪ ਸਿੰਘ, ਕਰਮਜੀਤ ਸਿੰਘ ਨੀਲੂ, ਰਾਜ ਸਿੰਘ, ਜੰਗੀਰ ਸਿੰਘ,ਸੁਖਦੀਪ ਸਿੰਘ ਸੀਪ, ਤੇਜਿੰਦਰ ਸਿੰਘ ਤੇਜੀ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।


