ਗੁਰਦੁਆਰਾ ਬਾਬੇ ਸ਼ਹੀਦਾਂ ਚੰਦ ਪੁਰਾਣਾ ਵਿਖੇ 22 ਦਸੰਬਰ ਪੂਰਨਮਾਸ਼ੀ ਤੇ ਹੋਵੇਗਾ ਅੰਮ੍ਰਿਤ ਸੰਚਾਰ

ਮੋਗਾ,20 ਦਸੰਬਰ (INTERNATIONAL PUNJABI NEWS BUREAU) ਸਮਾਜ ਭਲਾਈ ਦੇ ਕੰਮਾਂ ਅਤੇ ਧਰਮ ਪ੍ਰਚਾਰ ਵਿਚ ਮੋਹਰੀ ਜਾਣਿਆਂ ਜਾਂਦਾ ਮਾਲਵੇ ਦਾ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਜੀ ਚੰਦ ਪੁਰਾਣਾ ਦੇ ਵਿਖੇ ਸ਼ਹੀਦਾਂ ਦੇ ਪਾਵਨ ਪਵਿੱਤਰ ਅਸਥਾਨ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮੁੱਖ ਸੇਵਾਦਾਰ ਸਮਾਜ ਸੇਵੀ ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣੇ ਵਾਲਿਆਂ ਵੱਲੋਂ ਦੋ ਮਹੀਨੇ ਦੀ ਪੂਰਨਮਾਸ਼ੀ ਦਾ ਦਿਹਾੜਾ ਮਾਤਾ ਗੁੱਜਰ ਕੌਰ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਕਰਕੇ ਮਨਾਇਆ ਜਾ ਰਿਹਾ ਹੈ ।ਬਾਬਾ ਗੁਰਦੀਪ ਸਿੰਘ ਚੰਦ ਪੁਰਾਣੇ ਵਾਲਿਆਂ ਨੇ ਦੱਸਿਆ ਕਿ ਬਾਈ ਦਸੰਬਰ ਸ਼ਨੀਵਾਰ ਨੂੰ ਅਖੰਡ ਪਾਠਾਂ ਦੇ ਭੋਗਾਂ ਉਪਰੰਤ ਰੱਬੀ ਬਾਣੀ ਦਾ ਕੀਰਤਨ ਹੋਵੇਗਾ ।ਉਨ੍ਹਾਂ ਆਖਿਆ ਕਿ ਸਵੇਰੇ ਅੱਠ ਵਜੇ ਤੋਂ ਲੈ ਕੇ ਦੁਪਹਿਰ ਦੋ ਵਜੇ ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਗੁਰੂਆਂ ਦੇ ਸਾਜੇ ਪੰਜ ਪਿਆਰੇ ਵਿਸ਼ੇਸ਼ ਤੌਰ ਤੇ ਪਹੁੰਚਣਗੇ ਅਤੇ ਗੁਰੂ ਤੋਂ ਵਰੋਸਾਏ ਪ੍ਰਾਣੀਆਂ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛਕਾ ਕੇ ਗੁਰੂ ਵਾਲੇ ਬਣਾਉਣਗੇ । ਉਨ੍ਹਾਂ ਆਖਿਆ ਕਿ ਆਓ ਸ਼ਹੀਦੀ ਨੂੰ ਸਮਰਪਿਤ ਸੱਜ ਰਹੇ ਦੀਵਾਨਾਂ ਵਿੱਚ ਹਾਜ਼ਰੀ ਲਵਾ ਕੇ ਲਾਹਾ ਪ੍ਰਾਪਤ ਕਰੀਏ ।ਉਨ੍ਹਾਂ ਦੱਸਿਆ ਕਿ ਅੰਮ੍ਰਿਤ ਛਕਣ ਵਾਲੇ ਪ੍ਰਾਣੀ ਸਵੇਰੇ ਦਸ ਵਜੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਜਾਣ ਤਾਂ ਕਿ ਤਾਂ ਕਿ ਕਕਾਰ ਗੁਰੂ ਘਰ ਵੱਲੋਂ ਮੁਫ਼ਤ ਮੁਹੱਈਆ ਕਰਵਾਏ ਜਾ ਸਕਣ***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।


