ਲਿਟਲ ਮਿਲੇਨੀਅਮ ਨੇ ਚਰਚ ਵਿਚ ਮਨਾਇਆ ਕ੍ਰਿਸਮਿਸ ਦਾ ਤਿਉਹਾਰ

ਮੋਗਾ, 20 ਦਸੰਬਰ (INTERNATIONAL PUNJABI NEWS BUREAU) :ਮੋਗਾ-ਲੁਧਿਆਣਾ ਮੁੱਖ ਮਾਰਗ ਤੇ ਬੁਘੀਪੁਰਾ ਚੌਕ ਤੇ ਓਜ਼ੋਨ ਕੌਟੀ ਕਾਲੋਨੀ ਵਿਖੇ ਸਥਿਤ ਲਿਟਲ ਮਿਲੇਨੀਅਮ ਸਕੂਲ ਦੇ ਵਿਦਿਆਰਥੀਆਂ ਵਲੋਂ ਅੱਜ ਮੋਗਾ ਦੇ ਅੰਮਿ੍ਰਤਸਰ ਰੋਡ ਤੇ ਸਥਿਤ ਹਾਈਡ ਮੈਮੋਰੀਅਲ ਸੀ.ਐਨ.ਆਈ. ਚਰਚ ਵਿਚ ਕ੍ਰਿਸਮਿਸ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਪੂਨਮ ਸ਼ਰਮਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਕੂਲ ਦੇ ਵਿਦਿਆਰਥੀਆ ਨੇ ਚਰਚ ਵਿਚ ਕੈਂਡਲ ਜਲਾ ਕੇ ਸਮਾਗਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਚਰਚ ਦੇ ਪਾਦਰੀ ਵੱਲੋਂ ਬੱਚਿਆ ਨੂੰ ਪ੍ਰਭੂ ਯੀਸ਼ੂ ਮਸੀਹ ਦੀ ਜੀਵਨੀ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।


