ਸਚਿਨ ਤੇਂਦੁਲਦਰ ਪਹੁੰਚੇ ਅਮਿ੍ਰਤਸਰ,ਦਰਬਾਰ ਸਾਹਿਬ ‘ਚ ਸ਼੍ਰੀ ਗੁਰੂ ਗਰੰਥ ਸਾਹਿਬ ਅੱਗੇ ਹੋਏ ਨਤਮਸਤਕ

ਅਮਿ੍ਰਤਸਰ 21 ਦਸੰਬਰ (INTERNATIONAL PUNJABI NEWS BUREAU): ਕਰਿਕਟਰ ਦੇ ਭਗਵਾਨ ਆਖੇ ਜਾਣ ਵਾਲੇ ਸਚਿਨ ਤੇਂਦੁਲਕਰ ਅੱਜ ਦੇਰ ਸ਼ਾਮ ਅਮਿ੍ਰਤਸਰ ਵਿਖੇ ਦਰਬਾਰ ਸਾਹਿਬ ‘ਚ ਸ਼੍ਰੀ ਗੁਰੂ ਗਰੰਥ ਸਾਹਿਬ ਅੱਗੇ ਹੋਏ ਨਤਮਸਤਕ ਹੋਏ। ਉਹ ਪਹਿਲਾਂ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ’ਤੇ ਪਹੁੰਚੇ ਜਿਥੇ ਲੋਕਾਂ ਦਾ ਭਾਰੀ ਇਕੱਠ ਸਚਿਨ ਨੂੰ ਦੇਖਣ ਲਈ ਪਹੁੰਚਿਆ ਹੋਇਆ ਸੀ। ਇਸ ਮੌਕੇ ਸਚਿਨ ਅਤੇ ਉਹਨਾਂ ਦੀ ਪਤਨੀ ਅੰਜਲੀ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਮੀਡੀਆ ਨਾਲ ਗੁਫ਼ਤਗੂ ਕਰਨ ਤੋਂ ਗੁਰੇਜ਼ ਕੀਤਾ।
ਦਰਬਾਰ ਸਾਹਿਬ ਵਿਖੇ ਸੂਚਨਾ ਕੇਂਦਰ ਵਿਚ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਦਲਜੀਤ ਸਿੰਘ ਬੇਦੀ ਵੱਲੋਂ ਸਚਿਨ ਅਤੇ ਅੰਜਲੀ ਨੂੰ ਦਰਬਾਰ ਸਾਹਿਬ ਦਾ ਮਾਡਲ ,ਸਿਰੋਪਾਓ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ। ਸਚਿਨ ਅਮਿ੍ਰਤਸਰ ਸਾਹਿਬ ਵਿਖੇ ਕਿਸੇ ਨਿੱਜੀ ਪ੍ਰੋਰਗਰਾਮ ਵਿਚ ਸ਼ਿਰਕਤ ਕਰਨ ਲਈ ਪਹੁੰਚੇ ਹੋਏ ਹਨ ਅਤੇ ਉਹਨਾਂ ਅਮਿ੍ਰਤਸਰ ਫੇਰੀ ਦੀ ਸ਼ੁਰੂਆਤ ਅਕਾਲ ਪੁਰਖ ਤੋਂ ਆਸ਼ੀਰਵਾਦ ਲੈਣ ਨਾਲ ਸ਼ੁਰੂ ਕੀਤੀ । ਸਚਿਨ ਨੇ ਜਲਿਆਂਵਾਲਾ ਬਾਗ ਵਿਚ ਪਹੁੰਚ ਕੇ ਦੇਸ਼ ਦੀ ਆਜ਼ਾਦੀ ਲਈ ਸ਼ਹੀਦ ਹੋਏ ਹਜ਼ਾਰਾਂ ਸੂਰਮਿਆਂ ਨੂੰ ਸ਼ਰਧਾ ਸੁਮਨ ਭੇਂਟ ਕੀਤੇ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।


