ਜ਼ਿਲ੍ਹੇ ਅੰਦਰ 21 ਤੋਂ 26 ਜਨਵਰੀ ਤੱਕ ਮਨਾਇਆ ਜਾਵੇਗਾ ‘ਨੈਸ਼ਨਲ ਗਰਲ ਚਾਈਲਡ ਵੀਕ‘-ਡੀ.ਸੀ. ਸੰਦੀਪ ਹੰਸ

ਮੋਗਾ 18 ਜਨਵਰੀ:(ਜਸ਼ਨ): ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ‘ਨੈਸ਼ਨਲ ਗਰਲ ਚਾਈਲਡ ਵੀਕ‘ ਮਨਾਉਣ ਸਬੰਧੀ ਜਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਮੋਗਾ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 21 ਤੋਂ 26 ਜਨਵਰੀ, 2019 ਤੱਕ ‘ਨੈਸ਼ਨਲ ਗਰਲ ਚਾਈਲਡ ਵੀਕ‘ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਵਿਸੇਸ਼ ਹਫ਼ਤੇ ਦੌਰਾਨ ਵੱਖ-ਵੱਖ ਗਤੀਵਿਧੀਆਂ ਜਿਵੇ ਕਿਸ਼ੋਰ ਅਵਸਥਾ ਦੀਆਂ ਲੜਕੀਆਂ ਨੂੰ ਸਾਫ਼-ਸਫ਼ਾਈ ਵਿਸੇ‘ਤੇ ਜਾਗਰੂਕ ਕਰਨਾ, ਦਸਵੀ ਅਤੇ ਬਾਰਵੀ ਜਮਾਤ ਵਿੱਚੋ ਅਵੱਲ ਰਹੀਆਂ ਲੜਕੀਆਂ ਅਤੇ ਵੱਖ-ਵੱਖ ਕਿੱਤਿਆਂ ਵਿੱਚ ਮੱਲ੍ਹਾਂ ਮਾਰ ਚੁੱਕੀਆਂ ਔਰਤਾਂ ਦਾ ਸਨਮਾਨ ਕਰਨਾ ਸ਼ਾਮਿਲ ਹੋਵੇਗਾ। ਉਨ੍ਹਾਂ ਦੱਸਿਆ ਕਿ 24 ਜਨਵਰੀ, 2019 ਨੂੰ ‘ਨੈਸਨਲ ਗਰਲ ਚਾਈਲਡ ਡੇ‘ ਤੇ ਇਨ੍ਹਾਂ ਲੜਕੀਆਂ/ਔਰਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਤੋ ਇਲਾਵਾ ਪੁਲਸ ਕਰਮੀਆਂ ਨੂੰ ਬੱਚਿਆ ਅਤੇ ਔਰਤਾਂ ਨਾਲ ਸਬੰਧਤ ਕਨੂੰਨਾ ਨੂੰ ਲਾਗੂ ਕਰਨ ਲਈ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਾਨੂੰਨਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਕਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੇ ਸਹਿਯੋਗ ਨਾਲ ਸਬ-ਡਵੀਜ਼ਨ ਪੱਧਰ ‘ਤੇ ਸੈਮੀਨਾਰ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਇਸ ਜਾਗਰੂਕਤਾ ਮੁਹਿੰਮ ਨੂੰ ਪਿੰਡ ਪੱਧਰ ਤੱਕ ਪਹੁੰਚਾਉਣ ਲਈ ਪਿੰਡ ਪੱਧਰ ‘ਤੇ ਵੱਖ-ਵੱਖ ਸਰਕਾਰੀ ਸੰਸਥਾਵਾਂ ਵਿੱਚ ਕੰਮ ਕਰ ਰਹੀਆਂ ਆਂਗਣਵਾੜੀ ਵਰਕਰਾਂ, ਆਸਾ ਵਰਕਰਾਂ ਆਦਿ ਦੀ ਮੱਦਦ ਲਈ ਜਾਵੇਗੀ ਅਤੇ ਜ਼ਿਲ੍ਹੇ ਦੇ ਸਮੂਹ 39 ਆਈ.ਸੀ.ਡੀ.ਐਸ. ਹੈਡ-ਕੁਆਟਰਾਂ ਵਿੱਚ ਨਵ-ਜੰਮੀਆਂ ਧੀਆਂ ਦਾ ਜਨਮ ਦਿਨ ਵੀ ਮਨਾਂਇਆ ਜਾਵੇਗਾ। ਇਸ ਤੋ ਇਲਾਵਾ ਸਰਕਾਰ ਵੱਲੋ ਬਣਾਏ ਵੱਖ-ਵੱਖ ਕਾਨੂੰਨਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਸੈਮੀਨਾਰ ਕੀਤੇ ਜਾਣਗੇ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਜਿੰਦਰ ਬਤਰਾ, ਸੀ.ਜੇ.ਐਮ.-ਕਮ-ਸਕੱਤਰ ਜ਼ਿਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਵਿਨੀਤ ਕੁਮਾਰ ਨਾਰੰਗ, ਐਸ.ਡੀ.ਐਮ. ਮੋਗਾ ਗੁਰਵਿੰਦਰ ਸਿੰਘ ਜੌਹਲ, ਐਸ.ਡੀ.ਐਮ. ਬਾਘਪੁਰਾਣਾ ਸਵਰਨਜੀਤ ਕੌਰ, ਐਸ.ਡੀ.ਐਮ. ਧਰਮਕੋਟ ਨਰਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ, ਸਿਵਲ ਸਰਜਨ ਡਾ. ਅਰਵਿੰਦਰਪਾਲ ਸਿੰਘ ਗਿੱਲ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਪ੍ਰਦੀਪ ਸ਼ਰਮਾ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਹਾਜ਼ਰ ਸਨ।