ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ 21 ਤੋੋਂ 26 ਜਨਵਰੀ ਤੱਕ ਚਲੇਗੀ ਜਾਗਰੂਕਤਾ ਮੁਹਿੰਮ: ਡਿਪਟੀ ਕਮਿਸ਼ਨਰ

ਫਰੀਦਕੋਟ, 19 ਜਨਵਰੀ (ਮਨਜੀਤ ਸਿੰਘ ਢੱਲਾ ):ਇਸਤਰੀ ਤੇ ਬਾਲ ਵਿਕਾਸ ਵਿਭਾਗ ਭਾਰਤ ਸਰਕਾਰ ਦੀਆਂ ਹਦਾਇਤਾਂ ਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ,ਪੰਜਾਬ ਵੱਲੋਂ ਮਿਤੀ 21 ਜਨਵਰੀ ਤੋ 26 ਜਨਵਰੀ ਤੱਕ ਪੂਰੇ ਜ਼ਿਲੇ੍ਹ ਵਿਚ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਚਲਾਈ ਜਾਵੇਗੀ ਅਤੇ ਇਸ ਦਾ ਮੁੱਖ ਸਮਾਗਮ “ਨੈਸ਼ਨਲ ਗਰਲ ਚਾਈਲਡ ਡੇਅ” 24 ਜਨਵਰੀ 2019 ਨੂੰ ਨਵੀਂ ਦਿੱਲੀ ਵਿਖੇ ਮਨਾਇਆ ਜਾਵੇਗਾ। ਇਸ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਜੀਵ ਪਰਾਸ਼ਰ ਨੇ ਦੱਸਿਆ ਕਿ ਭਾਰਤ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਮੁਹਿੰਮ “ਬੇਟੀ ਬਚਾਓ, ਬੇਟੀ ਪੜਾਓ ” ਨੂੰ ਚਾਰ ਸਾਲ ਪੂਰੇ ਹੋਣ ਤੇ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਦਿਨਾਂ ਦੌਰਾਨ ਪੂਰੇ ਜ਼ਿਲੇ੍ਹ ਵਿਚ ਚੱਲਣ ਵਾਲੇ ਜਾਗਰੂਕਤਾ ਸਮਾਗਮਾਂ, ਵਰਕਸ਼ਾਪਾਂ, ਸੈਮੀਨਾਰਾਂ, ਪ੍ਰਭਾਤਫੇਰੀਆਂ, ਦਸਤਖਤ ਮੁਹਿੰਮ, ਟਾਕ ਸ਼ੋਅ ਸਮੇਤ ਵੱਖ ਵੱਖ ਮੁਕਾਬਲੇ ਵੀ ਕਰਵਾਏ ਜਾਣਗੇ ਅਤੇ ਇਸ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਤੇ ਉਨ੍ਹਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਸ੍ਰੀ ਰਾਜੀਵ ਪਰਾਸ਼ਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਬਚਾਓ ਬੇਟੀ ਪੜਾਓ ਮੁਹਿੰਮ ਦਾ ਮੁਖ ਮਕਸਦ ਲੜਕੀਆਂ ਨੂੰ ਸਮਾਜ ਵਿਚ ਲੜਕਿਆਂ ਦੇ ਬਰਾਬਰ ਮਾਣ-ਸਤਿਕਾਰ ਤੇ ਹੋਰ ਤਰੱਕੀਆਂ ਦੇ ਮੌਕੇ ਪ੍ਰਦਾਨ ਕਰਨਾ ਹੈ, ਤਾਂ ਜੋ ਲੜਕੀਆਂ ਦੀ ਜਨਮ ਦਰ ਲੜਕਿਆਂ ਦੇ ਬਰਾਬਰ ਲਿਆਂਦੀ ਜਾ ਸਕੇ ਅਤੇ ਭਰੂਣ ਹੱਤਿਆ ਵਰਗੀਆਂ ਸਮਾਜਿਕ ਅਲਾਮਤਾਂ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਸਮਾਗਮ ਜ਼ਿਲ੍ਹਾ ਸਬ ਡਵੀਜ਼ਨ, ਬਲਾਕ ਅਤੇ ਪਿੰਡ ਪੱਧਰ ਤੇ ਕਰਵਾਏ ਜਾਣ।ਉਨ੍ਹਾਂ ਪ੍ਰੋਗਰਾਮਾਂ ਦੀ ਤਫ਼ਸੀਲ ਦਿੰਦਿਆਂ ਦੱਸਿਆ ਕਿ 21 ਜਨਵਰੀ ਨੂੰ ਜ਼ਿਲੇ੍ਹ ਵਿਚ ਵੱਖ ਵੱਖ ਥਾਵਾਂ ਤੇ ਆਸ਼ਾ ਵਰਕਰਾਂ ਵੱਲੋੋਂ ਲੋੋਕਾਂ ਨੂੰ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਜਾਗਰੂਕ ਕਰਨ ਲਈ ਘਰ-ਘਰ ਜਾ ਕੇ ਸਟਿਕਰ ਲਗਾਏ ਜਾਣਗੇ ਅਤੇ ਸਿਹਤ ਵਿਭਾਗ ਵੱਲੋੋਂ ਸਿੱਖਿਆ ਸੰਸਥਾਵਾਂ ਵਿਚ ਵਿਦਿਆਰਥੀਆਂ ਨੂੰ ਕਿਸ਼ੋੋਰ ਸਿੱਖਿਆ ਪ੍ਰਤੀ ਜਾਗਰੂਕ ਕੀਤਾ ਜਾਵੇਗਾ ਅਤੇ ਇਸ ਸਬੰਧੀ ਦਸ਼ਮੇਸ਼ ਸਕੂਲ, ਬਾਬਾ ਫਰੀਦ ਸਕੂਲ ਵਿਖੇ ਸਮਾਗਮ ਹੋਣਗੇ। ਇਸੇ ਤਰ੍ਹਾਂ 22 ਜਨਵਰੀ ਨੂੰ ਪੂਰੇ ਜ਼ਿਲੇ੍ਹ ਵਿਚ ਪ੍ਰਭਾਤ ਫੇਰੀਆਂ ਅਤੇ ਜਾਗਰੂਕਤਾ ਰੈਲੀਆਂ ਕੱਢੀਆਂ ਜਾਣਗੀਆਂ ਅਤੇ ਇਸ ਸਬੰਧੀ ਫਰੀਦਕੋੋਟ ਸ਼ਹਿਰ ਵਿਖੇ ਵੀ ਦਰਬਾਰ ਗੰਜ ਤੋੋਂ ਕਿਲਾ ਮੁਬਾਰਕ ਤੱਕ ਸਵੇਰੇ 9 ਵਜੇ ਜਾਗਰੂਕਤਾ ਰੈਲੀ ਕੱਢੀ ਜਾਵੇਗੀ। ਜਿਸ ਵਿਚ ਜ਼ਿਲੇ੍ਹ ਦੇ ਐਨ ਐਸ ਐਸ ਯੁੂਨਿਟ ਦੇ ਵਲੰਟੀਅਰ ਭਾਗ ਲੈਣਗੇ ਅਤੇ ਸਰਕਾਰੀ ਦਫਤਰਾਂ ਵਿਚ ਸਹੁੰ ਚੁੱਕ ਸਮਾਗਮ ਵੀ ਕਰਵਾਇਆ ਜਾਵੇਗਾ। ਇਸੇ ਤਰ੍ਹਾਂ ਮੁਹਿੰਮ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ਲਈ ਦਸਤਖਤ ਮੁਹਿੰਮ, ਸਲੋੋਗਨ, ਪੇਟਿੰਗ, ਭਾਸ਼ਣ ਆਦਿ ਮੁਕਾਬਲੇ ਵੀ ਵੱਖ ਵੱਖ ਸਿੱਖਿਆ ਸੰਸਥਾਵਾਂ ਵਿਚ ਕਰਵਾਏ ਜਾਣਗੇ। 23 ਜਨਵਰੀ ਨੂੰ ਜ਼ਿਲੇ੍ਹ ਦੀਆਂ ਨਵਜੰਮੀਆਂ ਬੱਚੀਆਂ ਦੇ ਮਾਤਾ ਪਿਤਾ ਨੂੰ ਸਨਮਾਨਿਤ ਕੀਤਾ ਜਾਵੇਗਾ ਅਤੇ ਬੱਚੀਆਂ ਦੇ ਨਾਂ ਤੇ ਉਨ੍ਹਾਂ ਦੇ ਘਰ ਵਿਚ ਬੂਟੇ ਲਗਾਏ ਜਾਣਗੇ। ਲੜਕੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋੋਂ ਬ੍ਰਿਜਿੰਦਰਾ ਕਾਲਜ ਵਿਖੇ ਪ੍ਰੋੋਗਰਾਮ ਕੀਤੇ ਜਾਣਗੇ। 24 ਜਨਵਰੀ ਨੂੰ ਸਰਕਾਰੀ ਕੰਨਿਆ ਸਕੂਲ ਫਰੀਦਕੋੋਟ ਵਿਖੇ ਨੁਕੜ ਨਾਟਕ ਤੇ ਟਾਕ ਸ਼ੋੋਅ ਹੋੋਣਗੇ ਇਸੇ ਤਰ੍ਹਾਂ 25 ਜਨਵਰੀ ਨੂੰ ਵੋੋਟਰ ਦਿਵਸ ਦੇ ਸਬੰਧ ਵਿਚ ਸਮਾਗਮ ਮਹਾਤਮਾ ਗਾਂਧੀ ਮੈਮੋੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੀਤਾ ਜਾਵੇਗਾ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਮੈਡਮ ਸ਼ਿੰਦਰ ਪਾਲ ਕੌੌਰ ਨੇ ਦੱਸਿਆ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਤੇ ਸਮਾਪਤੀ ਸਮਾਰੋੋਹ ਹੋੋੋਵੇਗਾ ਅਤੇ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਝਾਕੀ ਅਤੇ ਹੋੋਰ ਪ੍ਰੋੋਗਰਾਮ ਕੀਤੇ ਜਾਣਗੇ। ਉਨ੍ਹਾਂ ਸਮੂਹ ਵਿਭਾਗਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿਚ ਵੱਧ ਚੜ ਕੇ ਹਿੱਸਾ ਲੈਣ ਤਾਂ ਜੋੋ ਸਮਾਜ ਦੇ ਹਰ ਖੇਤਰ ਵਿਚ ਲੜਕੀਆਂ ਨੂੰ ਬਰਾਬਰ ਦਾ ਸਨਮਾਨ ਦਿਵਾਇਆ ਜਾ ਸਕੇ।


