ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ‘ਚ ਐਂਟੀ ਡਰੱਗਜ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ

ਧਰਮਕੋਟ,25 ਜਨਵਰੀ (ਜਸ਼ਨ) :ਅੱਜ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਜਲਾਲਾਬਾਦ ਪੂਰਬੀ ਧਰਮਕੋਟ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਕਾਲਜ ਵਿਚਲੇ ਐਂਟੀ ਡਰੱਗ ਕਲੱਬ ਵੱਲੋਂ ਡੀ ਐੱਲ ਐੱਸ ਏ ਦੀਆਂ ਹਦਾਇਤਾਂ ਅਨੁਸਾਰ ਇੱਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੌਰਾਨ ਕਾਲਜ ਦੇ ਪਿ੍ਰੰਸੀਪਲ ਡਾਕਟਰ ਦਲੀਪ ਕੁਮਾਰ ,ਪ੍ਰੋਫੈਸਰ ਚਰਨਜੀਤ ਸਿੰਘ ਮੈਂਬਰ ਐਂਟੀ ਡਰੱਗ ਕਲੱਬ ਅਤੇ ਪ੍ਰੋਫੈਸਰ ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਪੜ੍ਹਾਈ ਦੇ ਨਾਲ ਖੇਡਾਂ ਵਿਚ ਹਿੱਸਾ ਲੈਣ ਦੀ ਤਾਕੀਦ ਕੀਤੀ। ਉਹਨਾਂ ਕਿਹਾ ਕਿ ਵਿਦਿਆਰਥੀ ਜੀਵਨ ਵਿਚ ਕੀਤੀਆਂ ਗਲਤੀਆਂ ਦਾ ਖਮਿਆਜ਼ਾ ਨਾ ਸਿਰਫ ਬੱਚੇ ਖੁਦ ਭੋਗਦੇ ਹਨ ਬਲਕਿ ਉਹਨਾਂ ਦੇ ਨਾਲ ਉਹਨਾਂ ਦੇ ਮਾਪੇ ਅਤੇ ਸਮਾਜ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਮੌਕੇ ਉਹਨਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਵੀ ਦਿਵਾਇਆ।