ਮਾਉਟ ਲਿਟਰਾ ਜੀ ਸਕੂਲ ਵਿਖੇ ਰਾਸ਼ਟਰੀ ਵੋਟਰ ਦਿਵਸ ਅਤੇ ਗਣਤੰਤਰਤਾ ਦਿਵਸ ਨੂੰ ਸਮਰਪਿਤ ਸਮਾਗਮ ਦੌਰਾਨ ਡਾਇਰੈਕਟਰ ਅਨੁਜ ਗੁਪਤਾ ਨੇ ਆਖਿਆ‘‘ਵੋਟ ਦਾ ਇਸਤੇਮਾਲ ਕਰਕੇ ਨੌਜਵਾਨ ਲੋਕਤੰਤਰ ਦਾ ਹਿੱਸਾ ਬਨਣ’’

ਮੋਗਾ,25 ਜਨਵਰੀ (ਜਸ਼ਨ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ‘ਚ ਅੱਜ ਰਾਸ਼ਟਰੀ ਵੋਟਰ ਦਿਵਸ ਅਤੇ ਗਣਤੰਤਰ ਦਿਵਸ ਨੂੰ ਸਮਰਪਿਤ ਸਕੂਲ ਵਿਹੜੇ ਰੰਗਾਰੰਗ ਪ੍ਰੋਗ੍ਰਾਮ ਦਾ ਆਯੋਜਨ ਕੀਤਾ ਗਿਆ। ਪ੍ਰੋਗ੍ਰਾਮ ਦੀ ਸ਼ੁਰੂੁਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ ਅਤੇ ਪਿ੍ਰੰਸੀਪਲ ਮੈਡਮ ਡਾ. ਨਿਰਮਲ ਧਾਰੀ ਨੇ ਸਾਂਝੇ ਤੌਰ ਤੇ ਜੋਤੀ ਪ੍ਰਚੰਡ ਦੀ ਰਸਮ ਅਦਾ ਕਰਕੇ ਕੀਤੀ। ਇਸ ਉਪਰੰਤ ਜਿੱਥੇ ਵਿਦਿਆਰਥੀਆਂ ਨੇ ਗਣਤੰਤਰ ਦਿਵਸ ਨੂੰ ਸਮਰਪਿਤ ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ ਉੱਥੇ ਰਾਸ਼ਟਰੀ ਵੋਟਰ ਦਿਵਸ ਦੀ ਮਹੱਤਤਾ ਦੱਸਦਿਆਂ ਆਪਣੇ ਵਿਚਾਰ ਸਾਰਿਆਂ ਨਾਲ ਸਾਂਝੇ ਕੀਤੇ। ਰਾਸ਼ਟਰੀ ਵੋਟਰ ਦਿਵਸ ਤੇ ਚਾਨਣਾ ਪਾਉਦਿਆਂ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਦੱਸਿਆ ਕਿ ਵੋਟ ਦੇਸ਼ ਦੇ 18 ਸਾਲ ਤੋਂ ਵੱਧ ਉਮਰ ਵਾਲੇ ਹਰ ਇੱਕ ਨਾਗਰਿਕ ਦਾ ਮੁੱਢਲਾ ਫਰਜ ਹੈ ਅਤੇ ਦੇਸ਼ ਦੀ ਤਰੱਕੀ ਲਈ ਹਰ ਵੋਟਰ ਨੂੰ ਆਪਣੀ ਵੋਟ ਦਾ ਇਸ਼ਤੇਮਾਲ ਕਰਕੇ ਲੋਕਤੰਤਰ ਦਾ ਹਿੱਸਾ ਬਨਣਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਲਾਲਚ ਅਤੇ ਭੈਅ ਤੋਂ ਕਰਨ ਅਤੇ ਜਿਸ 18 ਸਾਲ ਤੋਂ ਵੱਧ ਉਮਰ ਵਾਲੇ ਨੌਜਵਾਨ ਦੀ ਵੋਟ ਨਹੀਂ ਬਣੀ ਉਹ ਆਪਣੀ ਵੋਟ ਨੂੰ ਬਨਵਾਉਣ ਲਈ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨਾਲ ਰਾਬਤਾ ਕਰਕੇ ਇਸਨੂੰ ਪਹਿਲ ਦੇ ਆਧਾਰ ਤੇ ਮੁਕੰਮਲ ਕਰਨ। ਅੱਗੇ ਸੰਬੋਧਨ ਕਰਦਿਆਂ ਸਕੂਲ ਪਿ੍ਰੰਸੀਪਲ ਮੈਡਮ ਡਾ. ਨਿਰਮਲ ਧਾਰੀ ਨੇ ਬੱਚਿਆਂ ਨੂੰ ਗਣਤੰਤਰ ਦਿਵਸ ਦੀ ਮਹੱਤਤਾ ਦੱਸਦਿਆਂ ਭਾਰਤ ਦੇ 1950 ‘ਚ ਇਸ ਦਿਹਾੜੇ ਨੂੰ ਸਮਰਪਿਤ ਲਾਗੂ ਹੋਏ ਸੰਵਿਧਾਨ ਬਾਰੇ ਜਾਣਕਾਰੀ ਦਿੱਤੀ। ਇਸ ਉਪਰੰਤ ਬੱਚਿਆਂ ਨੂੰ ਦੇਸ਼ ਭਗਤੀ ਤੇ ਆਧਾਰਿਤ ਗੀਤ ਸੰਗੀਤ ਅਤੇ ਕੋਰਿਓਗ੍ਰਾਫੀ ਪੇਸ਼ ਕਰਦਿਆਂ ਸਮਾਗਮ ‘ਚ ਰੰਗ ਬੰਨਿਆ ਅਤੇ ਦੇਸ਼ ਦੀ ਸੇਵਾ ਅਤੇ ਸੁਰੱਖਿਆ ਪ੍ਰਤੀ ਹਮੇਸ਼ਾ ਤੱਤਪਰ ਰਹਿਣ ਦਾ ਪ੍ਰਣ ਕੀਤਾ। ਇਸ ਮੌਕੇ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।


