ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਵੱਲੋਂ ਲਗਾਏ ਅੱਖਾਂ ਦੇ ਕੈਂਪ ਵਿੱਚ 300 ਮਰੀਜਾਂ ਦੀ ਜਾਂਚ,ਲੋੜਵੰਦਾਂ ਨੂੰ ਰੋਸ਼ਨੀ ਪ੍ਰਦਾਨ ਕਰਨਾ ਸਭ ਤੋਂ ਵੱਡੀ ਸੇਵਾ --ਦਲਜੀਤ ਗੈਂਦੂ

ਮੋਗਾ,3 ਫਰਵਰੀ (ਜਸ਼ਨ) : ਚਾਲੀ ਸਾਲ ਤੋਂ ਉਪਰ ਉਮਰ ਦੇ 20 ਪ੍ਰਤੀਸ਼ਤ ਲੋਕ ਹਰ ਸਾਲ ਚਿੱਟੇ ਮੋਤੀਏ ਦਾ ਸ਼ਿਕਾਰ ਹੋ ਕੇ ਆਪਣੀ ਅੱਖਾਂ ਦੀ ਰੋੋਸ਼ਨੀ ਗਵਾ ਬੈਠਦੇ ਹਨ, ਜਿਸ ਕਾਰਨ ਉਹ ਦੁਨੀਆਂ ਦੇ ਰੰਗ ਵੇਖਣ ਤੋਂ ਵਾਂਝੇ ਰਹਿ ਜਾਂਦੇ ਹਨ । ਇਹਨਾਂ ਵਿੱਚੋਂ ਵੱਡੀ ਗਿਣਤੀ ਵਿੱਚ ਲੋਕ ਆਪਣੀਆਂ ਅੱਖਾਂ ਦਾ ਅਪਰੇਸ਼ਨ ਕਰਵਾਉਣ ਤੋਂ ਅਸਮਰੱਥ ਹੁੰਦੇ ਹਨ, ਅਜਿਹੇ ਵਿੱਚ ਇਹਨਾਂ ਲੋਕਾਂ ਨੂੰ ਰੋਸ਼ਨੀ ਪ੍ਦਾਨ ਕਰਨ ਲਈ ਬਹੁਤ ਸਾਰੀਆਂ ਸੰਸਥਾਵਾਂ ਕੈਂਪ ਲਗਾਉਂਦੀਆਂ ਹਨ, ਜੋ ਕਿ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜ ਸੇਵਾ ਸੁਸਾਇਟੀ ਕੈਨੇਡਾ ਦੇ ਚੇਅਰਮੈਨ ਦਲਜੀਤ ਸਿੰਘ ਗੈਦੂ ਨੇ ਜੰਡੂ ਵਰਕਸ਼ਾਪ ਮੋਗਾ ਵਿਖੇ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਮੋਗਾ ਵੱਲੋਂ ਲਗਾਏ ਗਏ ਅੱਖਾਂ ਦੇ 11ਵੇਂ ਸਲਾਨਾ ਮੁਫਤ ਕੈਂਪ ਦਾ ਉਦਘਾਟਨ ਕਰਨ ਮੌਕੇ ਕੀਤਾ । ਇਸ ਕੈਂਪ ਵਿੱਚ ਸਿਵਲ ਹਸਪਤਾਲ ਮੋਗਾ ਦੇ ਡਾ. ਰੁਪਾਲੀ ਸੇਠੀ ਵੱਲੋਂ ਟੀਮ ਸਮੇਤ ਮਰੀਜਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਉਹਨਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ । ਇਸ ਕੈਂਪ ਵਿੱਚ 32 ਮਰੀਜਾਂ ਦੀ ਮੋਤੀਏ ਦੇ ਅਪਰੇਸ਼ਨ ਲਈ ਚੋਣ ਕੀਤੀ ਗਈ, ਜਿਨਾਂ ਦੇ ਅਗਲੇ ਇੱਕ ਹਫਤੇ ਦੌਰਾਨ ਸਿਵਲ ਹਸਪਤਾਲ ਮੋਗਾ ਵਿਖੇ ਮੁਫਤ ਅਪਰੇਸ਼ਨ ਕੀਤੇ ਜਾਣਗੇ । ਇਸ ਮੌਕੇ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਮੋਗਾ ਦੇ ਪ੍ਧਾਨ ਸੁਖਦੇਵ ਸਿੰਘ ਲੋਧਰਾ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਹਰ ਸਾਲ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਅੱਖਾਂ ਦਾ ਮੁਫਤ ਕੈਂਪ ਲਗਾਇਆ ਜਾਦਾ ਹੈ ਤੇ ਇਹ 11ਵਾਂ ਸਲਾਨਾ ਕੈਂਪ ਹੈ, ਜਿਸ ਵਿੱਚ ਹੁਣ ਤੱਕ ਸੈਂਕੜੇ ਮਰੀਜ ਲਾਹਾ ਲੈ ਚੁੱਕੇ ਹਨ । ਉਹਨਾਂ ਦੱਸਿਆ ਕਿ ਗੁਰੂ ਗ੍ੰਥ ਸਾਹਿਬ ਦਾ ਓਟ ਆਸਰਾ ਲੈਣ ਤੋਂ ਬਾਅਦ ਕੈਂਪ ਦੀ ਸ਼ੁਰੂਆਤ ਕੀਤੀ ਜਾਂਦੀ ਹੈ । ਇਸ ਮੌਕੇ ਸੁਸਾਇਟੀ ਵੱਲੋਂ ਮਰੀਜਾਂ ਦੀ ਲੰਗਰ ਅਤੇ ਚਾਹ ਪਾਣੀ ਦਾ ਪ੍ਬੰਧ ਕੀਤਾ ਗਿਆ । ਇਸ ਮੌਕੇ ਚਰਨਜੀਤ ਸਿੰਘ ਝੰਡੇਆਣਾ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ । ਸੁਸਾਇਟੀ ਵੱਲੋਂ ਸਾਰੇ ਦਾਨੀ ਅਤੇ ਸਹਿਯੋਗੀ ਸੱਜਣਾਂ ਦਾ ਕੈਂਪ ਨੂੰ ਕਾਮਯਾਬ ਬਨਾਉਣ ਲਈ ਧੰਨਵਾਦ ਕੀਤਾ ਗਿਆ ਅਤੇ ਉਹਨਾਂ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਹੋਰਨਾਂ ਤੋਂ ਇਲਾਵਾ ਮਲਕੀਤ ਸਿੰਘ ਦੀਵਾਨਾ, ਹਰਮੀਤ ਸਿੰਘ ਗੈਦੂ, ਅਮਿ੍ਤਪਾਲ ਸਿੰਘ ਬਿੱਟੂ, ਰਣਜੀਤ ਸਿੰਘ ਭਾਊ, ਜਸਵੀਰ ਸਿੰਘ ਰਾਜੂ, ਅਵਤਾਰ ਸਿੰਘ ਤਾਰੀ, ਦਵਿੰਦਰ ਸਿੰਘ, ਗੁਰਦਰਸ਼ਨ ਸਿੰਘ, ਜਗਜੀਤ ਸਿੰਘ ਜੱਗਾ, ਜਸਪਾਲ ਸਿੰਘ ਭੋਲੂ, ਵਰਿੰਦਰ ਕੁਮਾਰ, ਕੁਲਜਿੰਦਰ ਪਾਲ ਲੂੰਬਾ, ਰਿੰਕੂ ਸਿਆਲ, ਕੁਲਦੀਪ ਸਿੰਘ ਜੱਸਲ, ਡਾ. ਅਵਤਾਰ ਸਿੰਘ, ਮਹਿੰਦਰ ਪਾਲ ਲੁੰਬਾ, ਕੁਲਦੀਪ ਸਿੰਘ ਬੱਸੀਆਂ, ਚਰਨਜੀਤ ਸਿੰਘ ਐਮ.ਸੀ., ਜਰਨੈਲ ਸਿੰਘ, ਬਲਰਾਜ ਪੁਰੀ ਕੈਨੇਡਾ, ਟੀਟੂ ਕੋਕਰੀ ਕੈਨੇਡਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮੋਹਤਬਰ ਅਤੇ ਮਰੀਜ਼ ਹਾਜ਼ਰ ਸਨ ।