ਪਬਲਿਕ ਪ੍ਰਾਈਵੇਟ ਪਾਰਟਰਸ਼ਿਪ ਦੇ ਵਿਰੋਧ ਵਿੱਚ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ,ਸਿਹਤ ਸੇਵਾਵਾਂ ਬਚਾਓ ਸੰਘਰਸ਼ ਕਮੇਟੀ ਵੱਲੋਂ ਜਿਲਾ ਪੱਧਰੀ ਧਰਨਾ 5 ਨੂੰ

ਮੋਗਾ,4 ਫਰਵਰੀ (ਜਸ਼ਨ) : ਸਿਹਤ ਸੇਵਾਵਾਂ ਬਚਾਓ ਸੰਘਰਸ਼ ਕਮੇਟੀ ਪੰਜਾਬ ਵੱਲੋਂ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਅੱਜ ਤਾਲਮੇਲ ਕਮੇਟੀ ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਜਿਲਾ ਮੋਗਾ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ ਨੀਤੀ ਦੇ ਵਿਰੋਧ ਵਿੱਚ ਅੱਜ ਸਾਰੇ ਬਲਾਕ ਹੈਡਕੁਆਰਟਰਾਂ ਤੇ ਰੋਸ ਪ੍ਰਦਰਸ਼ਨ ਕਰਨ ੳੂਪਰੰਤ ਸਰਕਾਰ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ । ਇਸ ਸਬੰਧੀ ਜਾਣਕਾਰੀ ਦਿੰਦਿਆਂ ਤਾਲਮੇਲ ਕਮੇਟੀ ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਜਿਲਾ ਮੋਗਾ ਦੇ ਕਨਵੀਨਰ ਕੁਲਬੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਅੱਜ ਬਲਾਕ ਢੁੱਡੀਕੇ, ਪੱਤੋ ਹੀਰਾ ਸਿੰਘ, ਠੱਠੀ ਭਾਈ, ਡਰੋਲੀ ਭਾਈ ਅਤੇ ਕੋਟ ਈਸੇ ਖਾਂ ਵਿਖੇ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ ਨੀਤੀ ਦੇ ਵਿਰੋਧ ਵਿੱਚ ਰੋਸ ਪ੍ਦਰਸ਼ਨ ਕਰਕੇ ਮੁਲਜਾਮਾਂ ਵੱਲੋਂ ਨਾਅਰੇਬਾਜ਼ੀ ਕੀਤੀ ਗਈ ਅਤੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ। ਉਹਨਾਂ ਦੱਸਿਆ ਕਿ ਸਿਹਤ ਸੇਵਾਵਾਂ ਬਚਾਓ ਸੰਘਰਸ਼ ਕਮੇਟੀ ਪੰਜਾਬ ਵੱਲੋਂ ਦਿੱਤੇ ਗਏ ਪ੍ੋਗਰਾਮ ਅਨੁਸਾਰ ਕੱਲ ਮਿਤੀ 5 ਫਰਵਰੀ ਨੂੰ ਸਾਰੇ ਜਿਲਾ ਹੈਡਕੁਆਰਟਰਾਂ ਤੇ ਸਿਵਲ ਸਰਜਨ ਦਫਤਰਾਂ ਮੂਹਰੇ ਧਰਨੇ ਦਿੱਤੇ ਜਾਣਗੇ ਅਤੇ ਸਿਵਲ ਸਰਜਨ ਮੋਗਾ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜ ਕੇ ਇਸ ਨੀਤੀ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਜਾਵੇਗੀ । ਉਹਨਾਂ ਦੱਸਿਆ ਕਿ ਕਮੇੇਟੀ ਵੱਲੋਂ 27 ਜਨਵਰੀ ਨੂੰ ਮੀਟਿੰਗ ਕਰਕੇ 10 ਦਿਨਾਂ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਗਈ ਸੀ, ਜੋ ਮੁਲਾਜਮਾਂ ਦੇ ਏਕੇ ਨਾਲ ਸਫਲਤਾ ਐਕਸ਼ਨਾਂ ਵਿੱਚ ਤਬਦੀਲ ਹੋ ਚੁੱਕੇ ਹਨ । ਉਹਨਾ ਦੱਸਿਆ ਕਿ ਜਲਦ ਹੀ ਸੰਘਰਸ਼ ਕਮੇਟੀ ਦੀ ਦੁਬਾਰਾ ਮੀਟਿੰਗ ਕਰਕੇ ਹੋਰ ਵੀ ਤਿੱਖੇ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ ਤੇ ਹਰ ਹਾਲਤ ਵਿੱਚ ਸਰਕਾਰ ਨੂੰ ਇਹ ਫੈਸਲਾ ਵਾਪਿਸ ਲੈਣ ਲਈ ਮਜਬੂਰ ਹੋਣਾ ਪਵੇਗਾ । ਉਹਨਾਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਗ੍ਰਾਮ ਸਭਾਵਾਂ ਨੂੰ ਅਪੀਲ ਕਰਦਿਆਂ ਸਰਕਾਰ ਦੇ ਇਸ ਫੈਸਲੇ ਦੇ ਵਿਰੋਧ ਵਿੱਚ ਮਤੇ ਪਾਸ ਕਰਕੇ ਸਰਕਾਰ, ਸਿਹਤ ਮੰਤਰੀ ਅਤੇ ਜੱਥੇਬੰਦੀ ਦੇ ਆਗੂਆਂ ਨੂੰ ਭੇਜਣ ਲਈ ਕਿਹਾ ਕਿਉਂਕਿ ਸਰਕਾਰ ਪਿੰਡਾਂ ਦੀਆਂ ਸਾਂਝੀਆਂ ਜਮੀਨਾਂ ਨੂੰ ਵੇਚਣ ਅਤੇ ਪ੍ਰਾਈਵੇਟ ਡਾਕਟਰਾਂ ਨੂੰ ਲਾਭ ਪਹੁੰਚਾਉਣ ਦੇ ਰਸਤੇ ਤੁਰੀ ਹੋਈ ਹੈ ਤੇ ਸਰਮਾਏਦਾਰਾਂ ਨੂੰ ਫਾਇਦਾ ਪਹੁੰਚਾਉਣ ਲਈ ਗਰੀਬਾਂ ਦੀ ਸੰਘੀ ਘੁੱਟੀ ਜਾ ਰਹੀ ਹੈ। ਇਸ ਲਈ ਹਰ ਮੁਲਾਜ਼ਮ, ਮਜਦੂਰ, ਕਿਸਾਨ ਅਤੇ ਹਰ ਵਰਗ ਨੂੰ ਸਰਕਾਰ ਦੀ ਇਸ ਨੀਤੀ ਦੇ ਵਿਰੋਧ ਵਿੱਚ ਖੜਨਾ ਚਾਹੀਦਾ ਹੈ । ਇਸ ਮੌਕੇ ਉਹਨਾਂ ਦੇ ਨਾਲ ਰਾਜ ਕੁਮਾਰ ਢੁੱਡੀਕੇ, ਮਨਦੀਪ ਸਿੰਘ ਭਿੰਡਰ, ਕਮਲਜੀਤ ਕੌਰ, ਜਸਵਿੰਦਰ ਸਿੰਘ, ਪਰਮਜੀਤ ਸਿੰਘ, ਚਮਕੌਰ ਸਿੰਘ, ਰੇਸ਼ਮਾ ਰਾਣੀ, ਜਸਪਾਲ ਕੌਰ, ਦਵਿੰਦਰ ਤੂਰ, ਰਾਜ ਦਵਿੰਦਰ ਸਿੰਘ, ਕਮਲਜੀਤ ਕੌਰ, ਅਮਰ ਸਿੰਘ, ਰਮਨਦੀਪ ਭੁੱਲਰ, ਜਸਵਿੰਦਰ ਕੌਰ, ਪਵਨ ਕੁਮਾਰ, ਸ਼ਮੀਮ, ਇਕਬਾਲ ਸਿੰਘ, ਪਾਲ ਕੌਰ, ਸਿਮਰਜੀਤ ਕੌਰ, ਰਾਜਵਿੰਦਰ ਸਿੰਘ, ਮਨਵਿੰਦਰ ਕਟਾਰੀਆ, ਜਗਮੇਲ ਸਿੰਘ, ਪਰਵਿੰਦਰ ਸਿੰਘ, ਬਲਰਾਜ ਸਿੰਘ ਆਦਿ ਹਾਜਰ ਸਨ ।