ਕਿ੍ਰਕਟਰ ਹਰਭਜਨ ਸਿੰਘ ਵੱਲੋਂ ਰਾਣਾ ਸੋਢੀ ਨਾਲ ਮੁਲਾਕਾਤ,ਤੰਦਰੁਸਤ ਪੰਜਾਬ ਮਿਸਨ ਤਹਿਤ ਕਰਵਾਈ ਜਾਣ ਵਾਲੀ ਮੈਰਾਥਨ ਵਿੱਚ ਹਿੱਸਾ ਲੈਣ ਦੀ ਇੱਛਾ ਪ੍ਰਗਟਾਈ

ਚੰਡੀਗੜ, 4 ਫਰਵਰੀ(INTERNATIONAL PUNJABI NEWS BUREAU) :ਕੌਮਾਂਤਰੀ ਪ੍ਰਸਿੱਧੀ ਹਾਸਲ ਕਿ੍ਰਕਟਰ ਹਰਭਜਨ ਸਿੰਘ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨਾਲ ਮੁਲਾਕਾਤ ਕੀਤੀ। ਹਰਭਜਨ ਸਿੰਘ ਨੇ ਮੁਲਾਕਾਤ ਕਰ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਪਨਮਈ ਪ੍ਰਾਜੈਕਟ ‘ਤੰਦਰੁਸਤ ਪੰਜਾਬ ਮਿਸਨ’ ਤਹਿਤ ਖੇਡ ਵਿਭਾਗ ਵੱਲੋਂ 31 ਮਾਰਚ ਨੂੰ ਕਰਵਾਈ ਜਾਣ ਵਾਲੀ ਮੈਰਾਥਨ ਵਿੱਚ ਸਵੈ ਇੱਛਾ ਨਾਲ ਹਿੱਸਾ ਲੈਣ ਦੀ ਇੱਛਾ ਪ੍ਰਗਟਾਈ।ਖੇਡ ਮੰਤਰੀ ਦੇ ਦਫਤਰ ਵਿਖੇ ਕੀਤੀ ਗੈਰ ਰਸਮੀ ਮੁਲਾਕਾਤ ਵਿੱਚ ਹਰਭਜਨ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਖੇਡਾਂ ਤੇ ਖਿਡਾਰੀਆਂ ਪੱਖੀ ਖੇਡ ਨੀਤੀ ਦੀ ਸਲਾਘਾ ਕੀਤੀ ਜਿਸ ਨਾਲ ਸੂਬੇ ਵਿੱਚ ਖੇਡਾਂ ਲਈ ਉਸਾਰੂ ਮਾਹੌਲ ਸਿਰਜਿਆ ਜਾਵੇਗਾ। ਉਨਾਂ ਰਾਣਾ ਸੋਢੀ ਨੂੰ ਵੀ ਬਤੌਰ ਖੇਡ ਵਿਭਾਗ ਦੀ ਜੁੰਮੇਵਾਰੀ ਸਾਂਭਣ ਉਤੇ ਵਧਾਈ ਦਿੰਦਿਆਂ ਕਿਹਾ ਕਿ ਸਮੁੱਚੇ ਖੇਡ ਜਗਤ ਤੇ ਖਿਡਾਰੀਆਂ ਲਈ ਮਾਣ ਅਤੇ ਖੁਸੀ ਦੀ ਗੱਲ ਕਿ ਕੌਮਾਂਤਰੀ ਪੱਧਰ ਦੇ ਖਿਡਾਰੀ ਨੂੰ ਪੰਜਾਬ ਦਾ ਖੇਡ ਮੰਤਰੀ ਬਣਾਇਆ ਗਿਆ ਹੈ। ਹਰਭਜਨ ਸਿੰਘ ਨੇ ਇਸ ਮੌਕੇ ਰਾਣਾ ਸੋਢੀ ਨੂੰ ਯਕੀਨ ਦਿਵਾਇਆ ਕਿ ਉਨਾਂ ਵੱਲੋਂ ਪੰਜਾਬ ਵਿੱਚ ਖੇਡਾਂ ਦੀ ਬਿਹਤਰੀ ਲਈ ਜੋ ਵੀ ਕੰੰਮ ਕੀਤਾ ਜਾਵੇਗਾ ਉਹ ਬਤੌਰ ਖਿਡਾਰੀ ਪੂਰਾ ਸਾਥ ਦੇਣਗੇ। ਉਨਾਂ ਇਸ ਮੌਕੇ ਖੇਡ ਮੰਤਰੀ ਦੇ ਸਰਕਾਰੀ ਦਫਤਰ ਵਿੱਚ ਪੰਜਾਬ ਦੇ ਚੋਟੀ ਦੇ ਖਿਡਾਰੀਆਂ ਦੀਆਂ ਤਸਵੀਰਾਂ ਵੀ ਵੇਖੀਆਂ ਅਤੇ ਇਸ ਉਪਰਾਲੇ ਦੀ ਪ੍ਰਸੰਸਾ ਵੀ ਕੀਤੀ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ