ਡਾ. ਗੁਰਨਾਮ ਸਿੰਘ ਦਾ ਗੁਰਮਤਿ ਸੰਗੀਤ ’ਚ ਪਾਏ ਯੋਗਦਾਨ ਬਦਲੇ ‘ਸੰਗੀਤ ਨਾਟਕ ਅਕੈਡਮੀ ਐਵਾਰਡ’ ਨਾਲ ਰਾਸ਼ਟਰਪਤੀ ਕੋਵਿੰਦ ਕਰਨਗੇ ਸਨਮਾਨ

ਚੰਡੀਗੜ, 5 ਫਰਵਰੀ:(INTERNATIONAL PUNJABI NEWS BUREAU):ਵਿਸ਼ਵ ਭਰ ਦੇ ਪੰਜਾਬੀਆਂ ਅਤੇ ਸਿੱਖਾਂ ਲਈ ਮਾਣ ਵਾਲੀ ਗੱਲ ਹੈ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪਕਾਸ਼ ਪੁਰਬ ਦੇ ਅਵਸਰ ’ਤੇ ਗੁਰਮਤਿ ਸੰਗੀਤਾਚਾਰੀਆ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੁਰਮਤਿ ਸੰਗੀਤ ਵਿਭਾਗ ਦੇ ਮੁਖੀ ਅਤੇ ਗੁਰਮਤਿ ਸੰਗੀਤ ਚੇਅਰ ਦੇ ਮੁਖੀ ਡਾ. ਗੁਰਨਾਮ ਸਿੰਘ ਨੂੰ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਵਲੋਂ ਗੁਰਮਿਤ ਸੰਗੀਤ ਦੇ ਖੇਤਰ ਵਿੱਚ ਪਾਏ ਵਡਮੁੱਲੇ ਤੇ ਇਤਿਹਾਸਕ ਯੋਗਦਾਨ ਲਈ 6 ਫਰਵਰੀ ਨੂੰ ਰਾਸ਼ਟਰਪਤੀ ਭਵਨ ਦੇ ਦਰਬਾਰ ਹਾਲ ਵਿਖੇ ਸੰਗੀਤ ਨਾਟਕ ਅਕੈਡਮੀ ਐਵਾਰਡ ਨਾਲ ਸਨਮਿਨਤ ਕੀਤਾ ਜਾਵੇਗਾ। ਵਰਣਨਯੋਗ ਹੈ ਕਿ ਸੰਗੀਤ ਨਾਟਕ ਅਕੈਡਮੀ ਵੱਲੋਂ ਭਾਰਤ ਸਰਕਾਰ ਸੰਗੀਤ ਅਤੇ ਕਲਾਵਾਂ ਦੇ ਖੇਤਰ ਵਿੱਚ ਕਾਰਜਸ਼ੀਲ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਇਸ ਐਵਾਰਡ ਨਾਲ ਸਨਮਿਨਤ ਕਰਦੀ ਹੈ।ਡਾ. ਗੁਰਨਾਮ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਮੂਹ ਸੰਪੂਰਣ ਰਾਗਾਂ ਉਤੇ ਕਈ ਵਰਿਆਂ ਦੀ ਨਿਰੰਤਰ ਖੋਜ ਕਰਕੇ ਸ਼ਬਦ ਕੀਰਤਨ ਰਚਨਾਵਾਂ ਬਣਾਈਆਂ ਅਤੇ ਵਿਸ਼ਵ ਵਿੱਚ ਪਹਿਲੀ ਵਾਰ ਲਿਖਤ ਤੇ ਸੁਰਲਿਪੀ ਬੱਧ ਰੂਪ ਵਿੱਚ ਇਨਾਂ ਦੀਆਂ ਕਈ ਵਾਰ ਰਿਕਾਰਿਡੰਗਜ਼ ਕਰਵਾਈਆਂ। ਡਾ. ਸਿੰਘ ਨੇ ਗੁਰਮਿਤ ਸੰਗੀਤ ਨੂੰ ਅਕਾਦਿਮਕ ਵਿਸ਼ੇ ਵਜੋਂ ਆਪਣੀ ਖੋਜ, ਅਧਿਐਨ ਅਤੇ ਅਧਿਆਪਨ ਨਾਲ ਵਿਕਸਤ ਕਰਦਿਆਂ ਵਿਸ਼ਵ ਭਰ ਦੀਆਂ ਯੂਨੀਵਰਸਿਟੀਆਂ ਅਤੇ ਅਦਾਰਿਆਂ ਵਿੱਚ ਲਾਗੂ ਕਰਵਾਇਆ।ਡਾ. ਗੁਰਨਾਮ ਸਿੰਘ ਨੇ ਸੰਗੀਤ ਤੇ ਗੁਰਮਿਤ ਸੰਗੀਤ ਦੇ ਖੇਤਰ ਵਿੱਚ ਵਿਭਿੰਨ ਡਿਕਸ਼ਨਰੀਆਂ ਤੋਂ ਇਲਾਵਾ 18 ਪੁਸਤਕਾਂ, 123 ਖੋਜ ਪੱਤਰ ਤੇ 200 ਤੋਂ ਵੱਧ ਖੋਜ ਆਰਟੀਕਲਜ਼ ਲਿਖੇ ਹਨ, ਜਿਨਾਂ ਨੂੰ ਆਕਸਫੋਰਡ ਪਬਲੀਕੇਸ਼ਨ ਸਮੇਤ ਦੇਸ਼ ਦੀਆਂ ਵਿਭਿੰਨ ਯੂਨੀਵਰਿਸਟੀਆਂ ਤੇ ਪ੍ਰਕਾਸ਼ਨਾਵਾਂ ਨੇ ਪਬਲਿਸ਼ ਕੀਤਾ ਹੈ।ਇਨਾਂ ਵਿਸ਼ੇਸ਼ ਕਾਰਜਾਂ ਵਿੱਚ ਯੂ.ਜੀ.ਸੀ. ਪੋਜੈਕਟ ਲਈ 09 ਵੀਡੀਓ ਲੈਕਚਰ, 26 ਆਡੀਓ ਰਿਕਾਰਿਡੰਗਜ਼, 04 ਵੀਡੀਓ ਰਿਕਾਰਿਡੰਗਜ਼, 05 ਡਾਕੂਮਟਰੀ ਫ਼ਿਲਮਾਂ, 06 ਸਿਗਨੇਚਰ ਟਿਊਨਜ਼ ਆਦਿ ਤਿਆਰ ਕਰਨਾ ਪ੍ਰਮੁੱਖ ਹਨ।ਸਿੱਖ ਮਿਊਜ਼ੀਕਾਲੋਜੀ ਵਿਸ਼ੇਸ਼ ਕਰਕੇ ਸ੍ਰੀ ਗੁਰੂ ਗੰ੍ਰਥ ਸਹਿਬ ਦੇ ਨਿਰਧਾਰਤ ਰਾਗਾਂ ਸਬੰਧੀ ਇਨਾਂ ਦਾ ਖੋਜ ਸਬੰਧੀਂ ਵਿਸ਼ਵ ਪੱਧਰ ’ਤੇ ਅਕਾਦਿਮਕ ਤੇ ਖੋਜ ਦੇ ਖੇਤਰਾਂ ਵਿੱਚ ਇਕ ਨਿਵੇਕਲਾ ਯੋਗਦਾਨ ਰਿਹਾ ਹੈ। 21ਵੀਂ ਸਦੀ ਵਿੱਚ ਡਾ. ਗੁਰਨਾਮ ਸਿੰਘ ਦੁਆਰਾ ਸ੍ਰੀ ਦਰਬਾਰ ਸਾਹਿਬ, ਅੰਮਿ੍ਰਤਸਰ ਵਿਖੇ ਤੰਤੀ ਸਾਜ਼ ਦੀ ਪੁਨਰ ਸੁਰਜੀਤੀ ਹਿੰਤ ਪਾਏ ਯੋਗਦਾਨ ਨੂੰ ਵਿਸ਼ਵ ਭਰ ਵਿੱਚ ਸਲਾਹਿਆ ਗਿਆ ਹੈ।ਡਾ. ਗੁਰਨਾਮ ਸਿੰਘ ਦੇ ਵਿਦਿਆਰਥੀ ਦੇਸ਼ਾਂ ਵਿਦੇਸ਼ਾਂ ਦੀਆਂ ਯੂਨੀਵਰਸਿਟੀਆਂ, ਕਾਲਜਾਂ, ਸਕੂਲਾਂ ਤੇ ਹੋਰ ਸੰਗੀਤ ਅਦਾਰਿਆਂ ਵਿੱਚ ਬਤੌਰ ਡੀਨ, ਪ੍ਰੋਫੈਸਰ, ਅਧਿਆਪਕ, ਗਾਇਕ, ਕੀਰਤਨਕਾਰ, ਸੰਗੀਤ ਨਿਰਦੇਸ਼ਕ, ਸੰਗੀਤ ਨਿਰਮਾਤਾ ਕਾਰਜਸ਼ੀਲ ਹਨ। ਡਾ. ਗੁਰਨਾਮ ਸਿੰਘ ਨੂੰ ਪੰਜਾਬ ਸਰਕਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਿਵਲੱਭ ਸੰਗੀਤ ਸਭਾ ਜਲੰਧਰ ਅਤੇ ਕਈ ਹੋਰ ਪ੍ਰਮੁੱਖ ਸੰਸਥਾਵਾਂ ਵਲੋਂ ਐਵਾਰਡ ਅਤੇ ਸਨਮਾਨ ਨਾਲ ਸਨਮਿਨਤ ਕੀਤਾ ਜਾ ਚੁੱਕਾ ਹੈ। ਡਾ. ਗੁਰਨਾਮ ਸਿੰਘ ਗੁਰੂ ਨਾਨਕ ਦੇਵ ਯੂਨੀਵਰਿਸਟੀ ਤੇ ਪੰਜਾਬੀ ਯੂਨੀਵਰਿਸਟੀ ਦੇ ਸੰਗੀਤ ਵਿਭਾਗ ਦੇ ਮੁਖੀ ਤੋਂ ਇਲਾਵਾ ਹਾਫਸਟਰਾ ਯੂਨੀਵਰਿਸਟੀ, ਯੂ.ਐਸ.ਏ. ਦੇ ਵਿਜਟਿੰਗ ਸਕਾਲਰ, ਫੈਕਲਟੀ ਡੀਨ, ਡੀਨ ਅਲੂਮਨੀ, ਡੀਨ ਰਿਸਰਚ, ਡੀਨ ਅਕਾਦਿਮਕ ਦੇ ਉਚ ਅਹਿਦਆਂ ਤੋਂ ਇਲਾਵਾ ਅਕਾਦਿਮਕ ਕੌਂਸਲ, ਸੈਨੇਟ, ਸਿੰਡੀਕੇਟ ਮੈਂਬਰ ਵੀ ਰਹੇ।ਡਾ. ਗੁਰਨਾਮ ਸਿੰਘ ਨੇ ਪੰਜਾਬੀ ਯੂਨੀਵਰਿਸਟੀ ਵਿਖੇ ਗੁਰਮਿਤ ਸੰਗੀਤ ਚੇਅਰ, ਗੁਰਮਿਤ ਸੰਗੀਤ ਵਿਭਾਗ, ਗੁਰਮਿਤ ਸੰਗੀਤ ਭਵਨ, ਸੰਤ ਸੁੱਚਾ ਸਿੰਘ ਆਰਕਾਈਵਜ਼ ਆਫ ਮਿਊਜ਼ਿਕ, ਭਾਈ ਰਣਧੀਰ ਸਿੰਘ ਆਨ ਲਾਈਨ ਗੁਰਮਿਤ ਸੰਗੀਤ ਲਾਇਬਰੇਰੀ, ਗੁਰਮਿਤ ਗਿਆਨ ਆਨ ਲਾਈਨ ਸਟੱਡੀ ਸੈਂਟਰ, ਭਾਈ ਸਾਹਿਬ ਭਾਈ ਜੁਆਲਾ ਸਿੰਘ ਰਾਗੀ ਆਡੀਟੋਰੀਅਮ ਅਤੇ ਰਾਗ ਰਤਨ ਆਰਟ ਗੈਲਰੀ ਦੀ ਸਥਾਪਨਾ ਕੀਤੀ ਹੈ।ਡਾ. ਸਿੰਘ ਨੇ ਭਾਰਤ ਅਤੇ ਵਿਦੇਸ਼ ਵਿਖੇ ਪ੍ਰਿਸੱਧ ਸੰਗੀਤ ਕਾਨਫ਼ਰੰਸਾਂ ਅਤੇ ਗੁਰਮਿਤ ਸੰਗੀਤ ਰਾਗ ਦਰਬਾਰਾਂ ਵਿਚ ਆਪਣੀਆਂ ਪੇਸ਼ਕਾਰੀਆਂ ਦਿੱਤੀਆਂ ਹਨ।ਦੇਸ਼ਾਂ-ਵਿਦੇਸ਼ਾਂ ਦੀਆਂ ਵੱਖ-ਵੱਖ ਸੰਸਥਾਵਾਂ ਦੇ ਸਰਗਰਮ ਮੈਂਬਰ ਡਾ. ਗੁਰਨਾਮ ਸਿੰਘ ਨੂੰ ਸੰਗੀਤ ਅਤੇ ਗੁਰਮਿਤ ਸੰਗੀਤ ਦੇ ਖੇਤਰ ਵਿੱਚ ਰੋਲ ਮਾਡਲ ਸਵੀਕਿਰਆ ਜਾ ਰਿਹਾ ਹੈ। ਮਿਤੀ 6 ਫਰਵਰੀ ਨੂੰ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਇਨਾਂ ਨੂੰ ਸੰਗੀਤ ਨਾਟਕ ਅਕੈਡਮੀ ਅਵਾਰਡ ਨਾਲ ਸਨਮਾਨਤ ਕੀਤਾ ਜਾ ਰਿਹਾ ਹੈ।


