ਮੋਗਾ ਕਾਂਗਰਸ ਦੇ ਸਾਬਕਾ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ਨੇ ਲੋਕ ਸਭਾ ਚੋਣ ਲਈ ਫਰੀਦਕੋਟ ਹਲਕੇ ਤੋਂ ਪੇਸ਼ ਕੀਤੀ ਦਾਅਵੇਦਾਰੀ

ਮੋਗਾ,7 ਫਰਵਰੀ : (ਜਸ਼ਨ): ਮੋਗਾ ਕਾਂਗਰਸ ਦੇ ਸਾਬਕਾ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ਨੇ ਲੋਕ ਸਭਾ ਸੀਟ ਲਈ ਫਰੀਦਕੋਟ ਹਲਕੇ ਤੋਂ ਆਪਣੀ ਦਾਅਵੇਦਾਰੀ ਪੇਸ਼ ਕਰਦਿਆਂ ਆਪਣੀ ਫਾਈਲ ਚੰਡੀਗੜ ਵਿਖੇ ਮੁੱਖ ਮੰਤਰੀ ਦੇ ਓ ਐੱਸ ਡੀ ਕੈਪਟਨ ਸੰਦੀਪ ਸਿੰਘ ਸੰਧੂ ਨੂੰ ਸੌਂਪੀ । ਜ਼ਿਕਰਯੋਗ ਹੈ ਕਿ ਕਰਨਲ ਬਾਬੂ ਸਿੰਘ ਲੰਬੇ ਸਮੇਂ ਤੋਂ ਸਿਆਸਤ ਨਾਲ ਜੁੜ ਕੇ ਪਾਰਟੀ ਪ੍ਰਤੀ ਆਪਣੀਆਂ ਸੇਵਾਵਾਂ ਤਨਦੇਹੀ ਨਾਲ ਨਿਭਾਉਂਦੇ ਆ ਰਹੇ ਹਨ। ਬਤੌਰ ਕਾਂਗਰਸ ਦੇ ਜ਼ਿਲਾ ਪ੍ਰਧਾਨ ਉਹਨਾਂ ਬੜੇ ਧੀਰਜ ਨਾਲ ਪਾਰਟੀ ਵਰਕਰਾਂ ਨੂੰ ਇਕਜੁੱਟ ਰੱਖਣ ਅਤੇ ਹਾਈ ਕਮਾਂਡ ਵੱਲੋਂ ਮਿਲੀਆਂ ਹਦਾਇਤਾਂ ਮੁਤਾਬਕ ਪਾਰਟੀ ਲਈ ਕੰਮ ਕੀਤਾ । ਸੁਰੱਖਿਆ ਸੈਨਾਵਾਂ ਤੋਂ ਸੇਵਾਮੁਕਤ ਕਰਨਲ ਬਾਬੂ ਸਿੰਘ ਦਿ੍ਰੜ ਇਰਾਦੇ ਨਾਲ ਵਿਚਰਨ ਵਾਲੇ ਜੁਝਾਰੂ ਆਗੂ ਹਨ ।


