ਹਾਈ ਕਮਾਂਡ ਵੱਲੋਂ ਪੰਜਾਬ ਪਬਲੀਸਿਟੀ ਕਮੇਟੀ ਦਾ ਮੈਂਬਰ ਨਿਯੁਕਤ ਕਰਨ ’ਤੇ ਡਾ. ਹਰਜੋਤ ਨੇ ਰਾਹੁਲ ਗਾਂਧੀ, ਕੈਪਟਨ ਅਮਰਿੰਦਰ ਸਿੰਘ, ਆਸ਼ਾ ਕੁਮਾਰੀ, ਸੁਨੀਲ ਜਾਖੜ ਅਤੇ ਸਮੁੱਚੀ ਕਾਂਗਰਸੀ ਲੀਡਰਸ਼ਿੱਪ ਦਾ ਕੀਤਾ ਧੰਨਵਾਦ

ਮੋਗਾ, 8 ਫਰਵਰੀ (ਜਸ਼ਨ): ਆਲ ਇੰਡੀਆਂ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ਵਲੋਂ ਆਉਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬਣਾਈਆ ਗਈਆਂ ਕਮੇਟੀਆਂ ਵਿੱਚੋਂ ਪੰਜਾਬ ਪਬਲੀਸਿਟੀ ਕਮੇਟੀ ਲਈ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੂੰ ਨਾਮਜ਼ਦ ਕੀਤਾ ਗਿਆ ਹੈ। ਇਸ ਨਿਯੁਕਤੀ ਲਈ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੂੰ ਵਧਾਈ ਦੇਣ ਵਾਲਿਆਂ ਦਾ ਮੇਲਾ ਲੱਗਾ ਹੋਇਆ ਹੈ। ਇਸ ਨਿਯੁਕਤੀ ਲਈ ਜਿੱਥੇ ਡਾ. ਹਰਜੋਤ ਕਮਲ ਨੇ ਰਾਹੁਲ ਗਾਂਧੀ, ਕੈਪਟਨ ਅਮਰਿੰਦਰ ਸਿੰਘ, ਆਸ਼ਾ ਰਾਣੀ, ਸੁਨੀਲ ਜਾਖੜ ਅਤੇ ਸਮੁੱਚੀ ਕਾਂਗਰਸੀ ਲੀਡਰਸ਼ਿੱਪ ਦਾ ਧੰਨਵਾਦ ਕੀਤਾ ਉਥੇ ਹੀ ਆਪਣੇ ਸਮਰਥਕਾਂ ਦਾ ਵੀ ਧੰਨਵਾਦ ਕੀਤਾ ਜਿਨਾਂ ਨੇ ਭਾਰੀ ਗਿਣਤੀ ਵਿੱਚ ਉਨਾਂ ਦੇ ਜੀ.ਟੀ. ਰੋਡ ਤੇ ਸਥਿੱਤ ਦਫ਼ਤਰ ਵਿੱਚ ਪਹੁੰਚ ਕੇ ਉਨਾਂ ਨੂੰ ਵਧਾਈ ਦਿੱਤੀ। ਡਾ. ਹਰਜੋਤ ਨੇ ਕਿਹਾ ਕਿ ਜਿਸ ਤਰਾਂ ਉਹ ਪਹਿਲਾਂ ਪਿਛਲੇ ਲੰਬੇ ਸਮੇਂ ਤੋਂ ਦਿਨ ਰਾਤ ਕਾਂਗਰਸ ਪਾਰਟੀ ਦੀ ਸੇਵਾ ਕਰਦੇ ਆ ਰਹੇ ਹਨ ਉਸੇ ਤਰਾਂ ਅੱਗੇ ਵੀ ਇਮਾਨਦਾਰੀ ਅਤੇ ਵਫ਼ਾਦਾਰੀ ਨਾਲ ਪਾਰਟੀ ਦੀ ਸੇਵਾ ਕਰਦੇ ਰਹਿਣਗੇ। ਉਨਾਂ ਕਿਹਾ ਕਿ ਜੋ ਮਾਣ ਸਨਮਾਨ ਉਨਾਂ ਨੂੰ ਕਾਂਗਰਸ ਪਾਰਟੀ ਨੇ ਦਿੱਤਾ ਹੈ ਉਸਦੇ ਲਈ ਉਹ ਸਦਾ ਉਨਾਂ ਦੇ ਰਿਣੀ ਰਹਿਣਗੇ। ਇਸ ਮੌਕੇ ਤੇ ਡਾ. ਹਰਜੋਤ ਕਮਲ ਨੂੰ ਵਧਾਈ ਦੇਣ ਵਾਲਿਆਂ ਵਿੱਚ ਜਗਜੀਤ ਸਿੰਘ ਜੀਤਾ ਚੇਅਰਮੈਨ, ਸ਼ਿੰਦਾ ਬਰਾੜ, ਗੁਰਵਿੰਦਰ ਸਿੰਘ ਦੌਲਤਪੁਰਾ ਬਲਾਕ ਸੰਮਤੀ ਮੈਂਬਰ, ਹਰਭਜਨ ਸਿੰਘ ਸੋਸਣ ਮੈਂਬਰ ਜਿਲਾ ਪਰਿਸ਼ਦ, ਨਵਜੋਤ ਸਿੰਘ ਤੂਰ, ਰਾਮਪਾਲ ਧਵਨ, ਅਮਰਜੀਤ ਅੰਬੀ, ਗੁਰਪ੍ਰੀਤਮ ਸਿੰਘ ਚੀਮਾ, ਹਿੰਮਤ ਸਿੰਘ, ਦਲਵੀਰ ਸਿੰਘ ਚੇਅਰਮੈਨ ਜੋਗੇਵਾਲਾ, ਗੁਰਤੇਜ ਸਿੰਘ ਮੈਂਬਰ, ਜਸਵੀਰ ਸਿੰਘ, ਬੰਤਾ ਸਿੰਘ, ਸੰਜੀਵ ਕੁਮਾਰ, ਡੇਵਿਡ ਮਸੀਹ, ਸੁਨੀਲ ਜੋਇਲ ਭੋਲਾ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਕਾਂਗਰਸੀ ਆਗੂਆਂ, ਵਰਕਰਾਂ ਅਤੇ ਸਮਰਥਕ ਵਧਾਈ ਦੇਣ ਪਹੁੰਚੇ।


