ਡਾ. ਐਸ.ਪੀ. ਸਿੰਘ ਉਬਰਾਏ ਦੀ ਅਗਵਾਈ ‘ਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਪਿੰਡ ਮਾੜੀ ਵਿਖੇ 55 ਕੰਪਿਊਟਰ ਸਿਖਿਆਰਥੀਆਂ ਨੂੰ ਦਿੱਤੀ ਟਰੇਨਿੰਗ

ਮੋਗਾ ,19 ਫਰਵਰੀ (ਜਸ਼ਨ) : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਪੰਜਾਬ ਵਿੱਚ 200 ਦੇ ਕਰੀਬ ਮੁਫਤ ਕੰਪਿਊਟਰ ਸੈਂਟਰ ਅਤੇ ਸਿਲਾਈ ਸੈਂਟਰ ਚਲਾਏ ਜਾ ਰਹੇ ਹਨ, ਜਿਨਾਂ ਵਿੱਚ ਹਰ ਸਾਲ ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨ ਲੜਕੇ ਲੜਕੀਆਂ ਮੁਫਤ ਕਿੱਤਾਮੁਖੀ ਸਿਖਲਾਈ ਲੈ ਕੇ ਆਪਣੀ ਜ਼ਿੰਦਗੀ ਨੂੰ ਸੰਵਾਰ ਰਹੇ ਹਨ। ਡਾ. ਐਸ.ਪੀ. ਸਿੰਘ ਉਬਰਾਏ ਜੀ ਵੱਲੋਂ ਪੰਜਾਬ ਅੰਦਰ ਬੇਰੁਜਗਾਰੀ ਨੂੰ ਖਤਮ ਕਰਨ ਅਤੇ ਵਿਦੇਸ਼ਾਂ ਵਿੱਚ ਜਾ ਕੇ ਵਸਣ ਦੇ ਰੁਝਾਨ ਨੂੰ ਖਤਮ ਕਰਨ ਲਈ ਨੌਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਨਾਲ ਜੋੜ ਕੇ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ । ਇਹਨਾਂ ਵਿਚਾਰਾਂ ਦਾ ਪ੍ਗਟਾਵਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਦੇ ਕੈਸ਼ੀਅਰ ਅਤੇ ਰੂਰਲ ਐਨ.ਜੀ.ਓ. ਮੋਗਾ ਦੇ ਪ੍ਧਾਨ ਮਹਿੰਦਰ ਪਾਲ ਲੂੰਬਾ ਵੱਲੋਂ ਗੁਰਦੁਆਰਾ ਪਾਤਸ਼ਾਹੀ ਛੇਵੀਂ ਪਿੰਡ ਮਾੜੀ ਮੁਸਤਫਾ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਵੱਲੋਂ ਚਲਾਏ ਜਾ ਰਹੇ ਮੁਫਤ ਕੰਪਿਊਟਰ ਸੈਂਟਰ ਦੇ 55 ਸਿਖਿਆਰਥੀਆਂ ਨੂੰ ਸਫਲਾਤਾਪੂਰਵਕ ਸਿਖਲਾਈ ਸੰਪੰਨ ਕਰਨ ਤੇ ਸਰਟੀਫਿਕੇਟ ਵੰਡਣ ਦੀ ਰਸਮ ਮੌਕੇ ਆਪਣੇ ਸੰਬੋਧਨ ਦੌਰਾਨ ਕੀਤਾ । ਉਹਨਾਂ ਆਪਣੇ ਸੰਬੋਧਨ ਦੌਰਾਨ ਟਰੱਸਟ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟਰੱਸਟ ਵੱਲੋਂ 1 ਅਪ੍ੈਲ ਤੋਂ ਮੋਗਾ ਸ਼ਹਿਰ ਅੰਦਰ ਇੱਕ ਚੈਰੀਟੇਬਲ ਲਬਾਰਟਰੀ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਵਿੱਚ ਬਜਾਰ ਕੀਮਤ ਤੋਂ 90 ਪ੍ਤੀਸ਼ਤ ਛੋਟ ਤੇ ਮੈਡੀਕਲ ਟੈਸਟ ਕੀਤੇ ਜਾਣਗੇ ਤਾਂ ਜੋ ਲੋਕ ਸਮਾਂ ਰਹਿੰਦੇ ਆਪਣੀ ਬਿਮਾਰੀ ਬਾਰੇ ਪਤਾ ਕਰ ਸਕਣ ਤੇ ਇਲਾਜ਼ ਸ਼ੁਰੂ ਕਰਵਾ ਸਕਣ । ਉਹਨਾਂ ਦੱਸਿਆ ਕਿ ਟਰੱਸਟ ਵੱਲੋਂ ਸਿਵਲ ਹਸਪਤਾਲ ਮੋਗਾ ਵਿੱਚ ਇੱਕ ਡਾਇਲਸਿਸ ਮਸ਼ੀਨ ਦਿੱਤੀ ਗਈ ਹੈ, ਜਿਸ ਤੇ ਸਿਰਫ 200 ਤੋਂ 700 ਰੁਪਏ ਵਿੱਚ ਡਾਇਲਸਿਸ ਹੁੰਦਾ ਹੈ। ਇਸ ਮੌਕੇ ਵਾਹਿਗੁਰੂ ਸੇਵਾ ਸੁਸਾਇਟੀ ਮਾੜੀ ਮੁਸਤਫਾ ਦੇ ਪ੍ਧਾਨ ਰਣਜੀਤ ਸਿੰਘ ਧਾਲੀਵਾਲ ਨੇ ਸਫਲ ਸਿਖਿਆਰਥੀਆਂ ਨੂੰ ਵਧਾਈ ਦਿੰਦਿਆਂ ਹਾਸਿਲ ਕੀਤੀ ਸਿੱਖਿਆ ਨਾਲ ਆਪਣਾ ਭਵਿੱਖ ਸੰਵਾਰਨ ਦੀ ਅਪੀਲ ਕੀਤੀ । ਉਹਨਾਂ ਇਸ ਸੈਂਟਰ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਸਹਿਯੋਗ ਦੇਣ ਲਈ ਨਗਰ ਨਿਵਾਸੀਆਂ ਅਤੇ ਸਰਬੱਤ ਦਾ ਭਲਾ ਟਰੱਸਟ ਦੀ ਮੋਗਾ ਇਕਾਈ ਦੇ ਅਹੁਦੇਦਾਰਾਂ ਦਾ ਧੰਨਵਾਦ ਵੀ ਕੀਤਾ । ਇਸ ਮੌਕੇ ਉਹਨਾਂ ਨੇ ਕੰਪਿਊਟਰ ਟੀਚਰ ਗੁਰਮੀਤ ਸਿੰਘ ਨੂੰ ਪੱਗ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਪਿੰਡ ਮਾੜੀ ਮੁਸਤਫਾ ਤੋਂ ਗਿਆਨੀ ਬੂਟਾ ਸਿੰਘ, ਸੁਖਦੇਵ ਸਿੰਘ, ਨਵਤੇਜ ਸਿੰਘ, ਰੇਸ਼ਮ ਸਿੰਘ, ਗੁਰਮੀਤ ਸਿੰਘ, ਬਲਦੇਵ ਸਿੰਘ, ਹਰਭਜਨ ਸਿੰਘ, ਆਤਮਾ ਸਿੰਘ ਕਲੋਤਾ, ਕੁਲਵਿੰਦਰ ਸਿੰਘ ਜੀਤਾ ਸਿੰਘ ਵਾਲਾ, ਲਖਵਿੰਦਰ ਸਿੰਘ ਘੋਲੀਆ, ਅਵਤਾਰ ਸਿੰਘ ਘੋਲੀਆ, ਦਰਸ਼ਨ ਸਿੰਘ, ਜਸਵੰਤ ਸਿੰਘ, ਹਰਪ੍ਰੀਤ ਕੌਰ, ਕਮੇਟੀ ਪ੍ਧਾਨ ਸੁਖਚੈਨ ਸਿੰਘ, ਗ੍ੰਥੀ ਸੁਖਮੰਦਰ ਸਿੰਘ ਰੋਡੇ, ਦਰਸ਼ਨ ਸਿੰਘ ਲੋਪੋ ਅਤੇ ਸੁਖਦੇਵ ਸਿੰਘ ਬਰਾੜ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਿਖਿਆਰਥੀ ਅਤੇ ਉਹਨਾਂ ਦੇ ਮਾਪੇ ਹਾਜਰ ਸਨ।


