ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ ਗਏ

ਮੋਗਾ,20 ਫਰਵਰੀ (ਜਸ਼ਨ): ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਰੈੱਡ ਰਿਬਨ ਕਲੱਬ, ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਸੁਖਾਨੰਦ (ਮੋਗਾ) ਵੱਲੋਂ ਰਾਸ਼ਟਰੀ ਸਿਹਤ ਮਿਸ਼ਨ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵ ਨੂੰ ਦਰਸਾਉਂਦੇ ਹੋਏ ਪੇਂਟਿੰਗ ਮੁਕਾਬਲੇ ਕਰਵਾਏ ਗਏ।ਇਸ ਦੌਰਾਨ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਪਬਲਿਕ ਹਾਈ ਸਕੂਲ ਦੀਆਂ ਵਿਦਿਆਰਥਣਾਂ ਨੇ ਖੂਨਦਾਨ ਨਾਲ ਸੰਬੰਧਿਤ ਪੇਂਟਿੰਗ ਮੁਕਾਬਲਿਆਂ ਵਿੱਚ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ ਸੰਸਥਾ ਦੇ ਉੱਪ-ਚੇਅਰਮੈਨ ਸ.ਮੱਖਣ ਸਿੰਘ, ਪਿ੍ਰੰਸੀਪਲ ਡਾ.ਰਵਿੰਦਰ ਕੌਰ,ਸਮੂਹ ਸਟਾਫ਼, ਬਤੌਰ ਜੱਜ ਸ੍ਰੀਮਤੀ ਵੀਰਪਾਲ ਕੌਰ, ਬੀ.ਐੱਡ. ਅਤੇ ਐੱਮ.ਐਡ. ਦੀਆਂ ਵਿਦਿਆਰਥਣਾਂ ਨੇ ਸ਼ਿਰਕਤ ਕੀਤੀ।
ਨਸ਼ਿਆਂ ਦੇ ਮਾੜੇ ਪ੍ਰਭਾਵ ਨੂੰ ਦਰਸਾਉਂਦੇ ਪੇਂਟਿੰਗ ਮੁਕਾਬਲਿਆ ਵਿੱਚ ਐੱਮ.ਐੱਡ. ਦੂਜਾ ਅਤੇ ਚੌਥਾ ਦੀਆਂ ਵਿਦਿਆਰਥਣਾਂ ਮਨਦੀਪ ਕੌਰ, ਸੁਖਪ੍ਰੀਤ ਕੌਰ, ਪ੍ਰਦੀਪ ਕੌਰ, ਬੀ.ਐੱਡ. ਸਮੈਸਟਰ ਚੌਥਾ ਦੀਆਂ ਅਰਸ਼ਦੀਪ ਕੌਰ, ਜੈਸਮੀਨ ਕੌਰ, ਰੁਮਨਪ੍ਰੀਤ ਕੌਰ, ਬੀ.ਐੱਡ. ਸਮੈਸਟਰ ਦੂਜਾ ਦੀਆਂ ਅਮਨਦੀਪ ਕੌਰ, ਕਮਲਪ੍ਰੀਤ ਕੌਰ, ਰਮਨਦੀਪ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ।ਪਬਲਿਕ ਸਕੂਲ ਵਿੱਚੋਂ ਛੇਵੀਂ ਕਲਾਸ ਦੀਆਂ ਵਿਦਿਆਰਥਣਾਂ ਅਮਨਪ੍ਰੀਤ ਕੌਰ, ਕਮਲਵੀਰ ਕੌਰ, ਅਮਨਦੀਪ ਕੌਰ, ਸੱਤਵੀਂ ਕਲਾਸ ਦੀਆਂ ਨਵਨੀਤ ਕੌਰ, ਪਮਲਪ੍ਰੀਤ ਕੌਰ, ਹਰਜੋਤ ਕੌਰ, ਅੱਠਵੀਂ ਕਲਾਸ ਦੀਆ ਵੀਰਪਾਲ ਕੌਰ, ਪਵਨਪ੍ਰੀਤ ਕੌਰ, ਰਮਨਪ੍ਰੀਤ ਕੌਰ, ਨੌਵੀਂ ਕਲਾਸ ਦੀਆਂ ਸਿਮਰਜੀਤ ਕੌਰ, ਅਰਸ਼ਪ੍ਰੀਤ ਕੌਰ, ਲਵਦੀਪ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।ਵਾਈਸ ਪਿ੍ਰੰਸੀਪਲ ਸ੍ਰੀਮਤੀ ਸ਼ਮਿੰਦਰ ਕੌਰ ਨੇ ਜੇਤੂ ਵਿਦਿਆਰਥਣਾਂ ਨੂੰ ਇਨਾਮ ਤਕਸੀਮ ਕੀਤੇ ਅਤੇ ਵਧਾਈ ਦਿੱਤੀ।ਅੰਤ ਵਿੱਚ ਪ੍ਰੋਗਰਾਮ ਦੇ ਸੰਯੋਜਕ ਸਹਾਇਕ ਪ੍ਰੋਫੈਸਰ ਕਵਿਤਾ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਪਬਲਿਕ ਸਕੂਲ ਦੇ ਪਿ੍ਰੰਸੀਪਲ ਸ੍ਰੀਮਤੀ ਸਤਨਾਮ ਕੌਰ, ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਦਾ ਧੰਨਵਾਦ ਕੀਤਾ।


