‘ਤੰਦਰੁਸਤ ਪੰਜਾਬ‘ ਮਿਸ਼ਨ ਤਹਿਤ ਵਾਹਨਾਂ ਦਾ ਆਵਾਜ਼ੀ ਪ੍ਰਦੂਸ਼ਣ ਰੋਕਣ ਲਈ ਲਗਾਇਆ ਗਿਆ ਨਾਕਾ,59 ਬੱਸਾਂ ਅਤੇ ਟਰੱਕਾਂ ਦੀ ਕੀਤੀ ਗਈ ਚੈਕਿੰਗ

ਮੋਗਾ 20 ਫ਼ਰਵਰੀ:(ਜਸ਼ਨ): ਪੰਜਾਬ ਸਰਕਾਰ ਵੱਲੋ ਆਰੰਭੇ ਗਏ ਮਿਸ਼ਨ ‘ਤੰਦਰੁਸਤ ਪੰਜਾਬ‘ ਤਹਿਤ ਪੁਲਿਸ ਪ੍ਰਸ਼ਾਸ਼ਨ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋ ਸਾਂਝੇ ਤੌਰ ‘ਤੇ ਵਾਹਨਾਂ ਦਾ ਆਵਾਜ਼ੀ ਪ੍ਰਦੂਸ਼ਣ ਰੋਕਣ ਲਈ ਲੋਹਾਰਾ ਚੌਕ ਅਤੇ ਬੁੱਘੀਪੁਰਾ ਚੌਕ ਵਿਖੇ ਨਾਕੇ ਲਗਾਏ ਗਏ। ਇਨਾਂ ਨਾਕਿਆਂ ‘ਤੇ ਟ੍ਰੈਫ਼ਿਕ ਪੁਲਿਸ ਮੋਗਾ ਦੇ ਸਹਾਇਕ ਸਬ-ਇੰਸਪੈਕਟਰ ਸੁਰਿੰਦਰ ਕੁਮਾਰ ਅਤੇ ਐਸ.ਡੀ.ਓ. ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਕੁਲਦੀਪ ਸਿੰਘ ਵੱਲੋ ਬੱਸਾਂ, ਟਰੱਕਾਂ ਅਤੇ ਹੋਰ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਸਬੰਧੀ ਉਪ ਮੰਡਲ ਅਫ਼ਸਰ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਕੁਲਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਚੈਕਿੰਗ ਦੌਰਾਨ 59 ਬੱਸਾਂ ਤੇ ਟਰੱਕਾਂ ਦੀ ਚੈਕਿੰਗ ਕੀਤੀ ਗਈ, ਜਿਨਾਂ ਵਿੱਚੋਂ 9 ਬੱਸਾਂ ਤੇ ਟਰੱਕਾਂ ‘ਤੇ ਲਗਾਏ ਗਏ ਪ੍ਰੈਸ਼ਰ ਹਾਰਨਾਂ ਨੂੰ ਹਟਾਇਆ ਗਿਆ ਅਤੇ ਮੌਕੇ ‘ਤੇ ਹੀ ਵਾਹਨ ਮਾਲਕਾਂ ਦੇ ਚਲਾਨ ਕੱਟੇ ਗਏ। ਉਨਾਂ ਵਾਹਨ ਮਾਲਕਾਂ ਨੂੰ ਵਾਤਾਵਰਨ ਦੀ ਸਵੱਛਤਾ ਅਤੇ ਮਿਸ਼ਨ ਤੰਦਰੁਸਤ ਪੰਜਾਬ ਦੀ ਸਫ਼ਲਤਾ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।


