ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਨੇ ਪਾਰਟੀ ਦੀ ਲਾਮਬੰਦੀ ,ਲੋਕ ਸਭਾ ਦੀਆਂ ਤਿਆਰੀਆਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੱਖ ਵੱਖ ਵਾਰਡਾਂ ਦਾ ਦੌਰਾ ਆਰੰਭਿਆ

ਮੋਗਾ, 24 ਫਰਵਰੀ (ਜਸ਼ਨ) : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੂਬੇ ਦੀ ਕਾਂਗਰਸ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਵਾਸਤੇ ਨਿਰੰਤਰ ਯਤਨ ਜਾਰੀ ਹਨ । ਮੋਗਾ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸ਼੍ਰੀ ਵਿਨੋਦ ਬਾਂਸਲ ਦੀ ਅਗਵਾਈ ਵਿਚ ਪਾਰਟੀ ਦੀ ਲਾਮਬੰਦੀ, ਮਜ਼ਬੂਤੀ,ਲੋਕ ਸਭਾ ਦੀਆਂ ਤਿਆਰੀਆਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੋਗਾ ਸ਼ਹਿਰ ਦੇ ਵੱਖ ਵੱਖ ਵਾਰਡਾਂ ਦਾ ਦੌਰਾ ਆਰੰਭਿਆ ਗਿਆ ਹੈ ਤਾਂ ਕਿ ਹਰ ਵਾਰਡ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਪਤਾ ਲਗਾ ਕੇ ਉਹਨਾਂ ਦਾ ਹੱਲ ਛੇਤੀ ਤੋਂ ਛੇਤੀ ਕਰਵਾਇਆ ਜਾ ਸਕੇ। ਅੱਜ ਮੋਗਾ ਦੇ ਵਾਰਡ ਨੰਬਰ 27 ‘ਚ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਬਾਂਸਲ ਨੇ ਲੋਕਾਂ ਨੂੰ ਲੋਕ ਸਭਾ ਚੋਣਾਂ ਲਈ ਲਾਮਬੰਦ ਕਰਦਿਆਂ ਆਖਿਆ ਕਿ ਪਿਛਲੇ ਦਿਨੀਂ ਕੈਬਨਿਟ ਮੰਤਰੀ ਸ: ਨਵਜੋਤ ਸਿੰਘ ਸਿੱਧੂ ਵੱਲੋਂ ਆਪਣੀ  ਮੋਗਾ ਫੇਰੀ ਦੌਰਾਨ ਮੋਗਾ ਸ਼ਹਿਰ ਦੇ ਵਿਕਾਸ ਲਈ ਐਲਾਨ ਕੀਤੇ 100 ਕਰੋੜ ਰੁਪਏ ਨਾਲ ਸ਼ਹਿਰ ਦੀ ਨਕਸ਼ ਨੁਹਾਰ ਬਦਲੀ ਜਾਵੇਗੀ ਅਤੇ ਲੋਕਾਂ ਦੀਆਂ ਤਮਾਮ ਮੁਸ਼ਕਿਲਾਂ ਦਾ ਹੱਲ ਕੱਢਿਆ ਜਾਵੇਗਾ। ਉਹਨਾਂ ਵਰਕਰਾਂ ਅਤੇ ਆਮ ਲੋਕਾਂ ਨੂੰ ਲੋਕ ਸਭਾ ਚੋਣਾਂ ਲਈ ਕਮਰਕਸੇ ਕਰਨ ਦੀ ਅਪੀਲ ਕੀਤੀ ਤਾਂ ਕਿ ਫਰੀਦਕੋਟ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਨੂੰ ਵੱਡੇ ਅੰਤਰ ਨਾਲ ਜਿਤਾਇਆ ਜਾ ਸਕੇ ਅਤੇ ਸਮੁੱਚੇ ਦੇਸ਼ ਵਿਚ ਚੱਲ ਰਹੀ  ਕਾਂਗਰਸ ਪੱਖੀ ਲਹਿਰ ਸਦਕਾ ਕੇਂਦਰ ਵਿਚ ਕਾਂਗਰਸ ਦੀ ਸਰਕਾਰ ਬਣਾਈ ਜਾ ਸਕੇ ਅਤੇ ਰਾਹੁਲ ਗਾਂਧੀ ਦੀ ਅਗਵਾਈ ਵਿਚ ਦੇਸ਼ ਅੰਦਰ ਸਭ ਵਰਗਾਂ ਦਾ ਵਿਕਾਸ ਹੋ ਸਕੇ ਅਤੇ ਅਮਨ ਸ਼ਾਤੀ ਅਤੇ ਆਪਸੀ ਭਾਈਚਾਰੇ ਵਾਲਾ ਮਾਹੌਲ ਸਿਰਜਿਆ ਜਾ ਸਕੇ। ਇਸ ਮੌਕੇ ਬੀ ਸੀ ਡਿਪਾਰਟਮੈਂਟ ਦੇ ਸ਼ਹਿਰੀ ਚੇਅਰਮੈਨ ਹਿੰਮਤ ਸਿੰਘ ਜੱਬਲ ਨੇ ਮਨਜੀਤ ਸਿੰਘ ਮੋਨੂੰ ਨੂੰ ਵਾਰਡ ਨੰਬਰ 27 ਦਾ ਪ੍ਰਧਾਨ ਥਾਪਿਆ। ਇਸ ਮੌਕੇ ਮਨਜੀਤ ਸਿੰਘ ਮੋਨੂੰ ,ਗੁਰਪ੍ਰੀਤਮ ਸਿੰਘ ਚੀਮਾ,ਸੀਰਾ, ਨਿਰਮਲ ਸਿੰਘ ਮੀਨੀਆ,ਹਿੰਮਤ ਸਿੰਘ ਕੋ-ਚੇਅਰਮੈਨ,ਡੇਵਿਡ ਮਸੀਹ, ਪ੍ਰਦੀਪ ਬਾਂਸਲ,ਜਗਜੀਤ ਸਿੰਘ ਜੀਤਾ ਐੱਸ ਡਿਪਾਰਟਮੈਂਟ ਦਾ ਚੇਅਰਮੈਨ, ਕਸ਼ਮੀਰ ਸਿੰਘ ਲਾਲਾ ਐੱਮ,ਡਾ: ਮਨਜੀਤ ਸਿੰਘ,ਪਰਮਿੰਦਰ ਸਿੰਘ ਪੀ ਏ ਅਤੇ ਗੁਰਮੁੱਖ ਸਿੰਘ ਹਾਜ਼ਰ ਸਨ।