ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਓਟਰੀਚ ਬਿਓਰੋ ਅ੍ਰੰਮਿ੍ਰਤਸਰ ਵਲੋਂ ਸਵੱਛ ਭਾਰਤ ਮਿਸ਼ਨ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਮੋਗਾ, 24 ਫਰਵਰੀ (ਜਸ਼ਨ)- ਮੋਗਾ ਸ਼ਹਿਰ ਨੂੰ ਸਾਫ-ਸਫਾਈ ਪਖੋਂ ਹੋਰ ਸਾਫ ਸੁਥਰਾ ਬਣਾਉਣ ਲਈ ਅਤੇ ਲੋਕਾਂ ਨੂੰ ਇਸ ‘ਚ ਆਪਣਾ ਯੋਗਦਾਨ ਪਾਉਣ ਲਈ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਇਸ ਮੌਕੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਓਟਰੀਚ ਬਿਓਰੋ ਅ੍ਰੰਮਿ੍ਰਤਸਰ ਵਲੋਂ ਨਗਰ ਨਿਗਮ ਮੋਗਾ ਦੇ ਸਹਿਯੋਗ ਨਾਲ ਸਥਾਨਕ ਸ਼ਹੀਦੀ ਪਾਰਕ ਵਿਖੇ ਇੱਕ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ‘ਚ ਮੁੱਖ ਮਹਿਮਾਨ ਵਜੋਂ ਸੀਨੀਅਰ ਡਿਪਟੀ ਮੇਅਰ ਅਨਿਲ ਬਾਂਸਲ ਨੇ ਸ਼ਿਰਕਤ ਕੀਤੀ।ਪ੍ਰੋਗਰਾਮ ਦੌਰਾਨ ਅਨਿਲ ਬਾਂਸਲ ਨੇ ਸ਼ਹਿਰ ਨੂੰ ਸਾਫ-ਸੁਥਰਾ ਬਣਾਉਣ ਲਈ ਸ਼ਹਿਰਵਾਸੀਆਂ ਤੋਂ ਉਨ੍ਹਾਂ ਦੇ ਸਹਿਯੋਗ ਦੇ ਮੰਗ ਕੀਤੀ ਅਤੇ ਨਾਲ ਮਿਲ-ਜੁਲ ਕੇ ਸਵਛੱਤਾ ਸਰਵੇਖਣ ‘ਚ ਆਪਣੇ ਸ਼ਹਿਰ ਨੂੰ ਦੇਸ਼ ਭਰ ‘ਚ ਅੱਗੇ ਲਿਆਉਣ ਦੀ ਅਪੀਲ ਕੀਤੀ। ਇਸ ਮੌਕੇ ਨਗਰ ਨਿਗਮ ਦੇ ਚੀਫ ਸੈਨਟਰੀ ਇੰਸਪੈਕਟਰ ਸੰਦੀਪ ਕਟਾਰੀਆਂ ਨੇ ਆਪਣੇ ਸੰਬੌਧਨ ਦੌਰਾਨ ਲੋਕਾਂ ਨੂੰ ਘਰ ‘ਚ ਹੀ ਕੂੜੇ ਦੀ ਸੰਭਾਲ ਕਰਕੇ ਅਤੇ ਗਿਲੇ ਕੂੜੇ ਤੋਂ ਖਾਦ ਬਣਾਉਣ ਬਾਰੇ ਦੱਸਿਆ।ਇਸ ਮੌਕੇ ਉਨ੍ਹਾਂ ਲੋਕਾਂ ਨੂੰ ਮੋਬਾਈਲ ਫੋਨ ‘ਚ ਡਾਉਨਲੋਡ ਕੀਤੀ ਜਾਨ ਵਾਲੀ ‘ਸਵੱਛਤਾ ਐਪਲੀਕੇਸ਼ਨ’ ਬਾਰੇ ਜਾਣਕਾਰੀ ਦਿੱਤੀ। ਉਪਰੰਤ ਸੈਨਟਰੀ ਇੰਸਪੈਕਟਰ ਸੁਮਨ ਕੁਮਾਰ ਅਤੇ ਅਮਰਜੀਤ ਸਿੰਘ ਨੇ ਲੜੀਵਾਰ ਪਲਾਸਟਿਕ ਉਤਪਾਦਾਂ ਦੀ ਵਰਤੋਂ ਦੇ ਦੁਰਪ੍ਰਭਾਵ ਅਤੇ ਕੂੜਾ ਬਾਲਣ ਦੇ ਕਾਰਨ ਵਾਤਾਵਰਨ ਨੂੰ ਹੁੰਦੇ ਨੁਕਸਾਨ ਅਤੇ ਉਸਦੇ ਸਾਡੀ ਸਿਹਤ ਤੇ ਪੈਂਦੇ ਬੂਰੇ ਪ੍ਰਭਾਵ ਬਾਰੇ ਜਾਣਕਾਰੀ ਸਾਂਝੀ ਕੀਤੀ।ਮੰਤਰਾਲੇ ਦੇ ਫੀਲਡ ਪਬਲੀਸਿਟੀ ਅਧਿਕਾਰੀ ਰਾਜੇਸ਼ ਬਾਲੀ ਨੇ ਦੱਸਿਆ ਕਿ ਪੰਜਾਬ ਸਮੇਤ ਦੇਸ਼ਭਰ ‘ਚ ਅਜਿਹੇ ਸਵੱਛਤਾ ਬਾਰੇ ਜਾਗਰੂਕਤਾ ਪ੍ਰੋਗਰਾਮ ਚਲਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਇਸ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਇਸ ਮੌਕੇ ਚੰਗਾਂ ਕੰਮ ਕਰਨ ਵਾਲੇ ਨਿਗਮ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੰਤਰਾਲੇ ਦੇ ਫੀਲਡ ਪਬਲੀਸਿਟੀ ਅਧਿਕਾਰੀ ਰਾਜੇਸ਼ ਬਾਲੀ, ਪ੍ਰਵੀਨ ਜਿੰਦਲ,ਕੌਂਸਲਰ ਵਿਰਭਾਨ ਦਾਨਵ, ਸਫਾਈ ਯੂਨੀਅਨ ਦੇ ਸੈਕਟਰੀ ਸੇਵਕ ਰਾਮ ਫੌਜੀ, ਸਿਵਰੇਜ ਕਰਮਚਾਰੀ ਦੇ ਪ੍ਰਧਾਨ ਸਤਪਾਲ ਅੰਨਜਾਨ ਸਮੇਤ ਇਲਾਕਾ ਨਿਵਾਸੀ ਹਾਜ਼ਰ ਸਨ।