ਸਰਬੱਤ ਦਾ ਭਲਾ ਟਰੱਸਟ ਵੱਲੋਂ ਸ਼ਹੀਦ ਜੈਮਲ ਸਿੰਘ ਦੇ ਪਰਵਿਾਰ ਨੂੰ ਦਿੱਤੀ ਜਾਵੇਗੀ 10 ਹਜ਼ਾਰ ਰੁਪਏ ਮਹੀਨਾ ਪੈਨਸ਼ਨ

ਮੋਗਾ 27 ਫਰਵਰੀ (ਜਸ਼ਨ) :ਦੇਸ਼ ਲਈ ਸ਼ਹੀਦ ਹੋਣ ਵਾਲੇ ਪੰਜਾਬ ਦੇ ਚਾਰ ਜਵਾਨਾਂ ਦੇ ਪਰਿਵਾਰਾਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਉਬਰਾਏ ਜੀ ਵੱਲੋਂ ਪਿੰਡ ਰੋਲੀ ਜਿਲਾ ਹੁਸ਼ਿਆਰਪੁਰ ਵਿਖੇ ਕੀਤੇ ਗਏ ਐਲਾਨ ਮੁਤਾਬਕ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਫੈਸਲਾ ਕੀਤਾ ਗਿਆ ਸੀ।  ਇਸ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਦੀ ਟੀਮ ਵੱਲੋਂ ਕੋਟ ਈਸੇ ਖਾਂ ਵਿਖੇ ਸ਼ਹੀਦ ਜੈਮਲ ਸਿੰਘ ਦੇ ਘਰ ਜਾ ਕੇ ਪੈਨਸ਼ਨ ਦਾ ਫਾਰਮ ਭਰਿਆ ਗਿਆ । ਇਸ ਮੌਕੇ ਮੋਗਾ ਇਕਾਈ ਦੇ ਪ੍ਧਾਨ ਹਰਜਿੰਦਰ ਸਿੰਘ ਚੁਗਾਵਾਂ, ਕੈਸ਼ੀਅਰ ਮਹਿੰਦਰ ਪਾਲ ਲੂੰਬਾ ਅਤੇ ਗੁਰਸੇਵਕ ਸਿੰਘ ਸੰਨਿਆਸੀ ਨੇ ਸ਼ਹੀਦ ਜੈਮਲ ਸਿੰਘ ਦੇ ਮਾਤਾ, ਪਿਤਾ ਅਤੇ ਪਤਨੀ ਨੂੰ ਮਿਲ ਕੇ ਸ਼ਹੀਦ ਜੈਮਲ ਸਿੰਘ ਦੀ ਦੇਸ਼ ਪ੍ਤੀ ਕੁਰਬਾਨੀ ਤੇ ਮਾਣ ਮਹਿਸੂਸ ਕਰਦਿਆਂ ਹਰ ਲੋੜ ਵੇਲੇ ਪਰਿਵਾਰ ਦੀ ਮੱਦਦ ਕਰਨ ਦਾ ਭਰੋਸਾ ਦਿੱਤਾ । ਇਸ ਮੌਕੇ ਹਰਜਿੰਦਰ ਸਿੰਘ ਚੁਗਾਵਾਂ ਅਤੇ ਮਹਿੰਦਰ ਪਾਲ ਲੂੰਬਾ ਨੇ ਕਿਹਾ ਕਿ ਸ਼ਹੀਦ ਦੇਸ਼ ਅਤੇ ਕੌਮ ਦਾ ਸਰਮਾਇਆ ਹੁੰਦੇ ਹਨ ਤੇ ਜਿਸ ਦੇਸ਼ ਜਾਂ ਕੌਮ ਕੋਲ ਇਹ ਸਰਮਾਇਆ ਹੁੰਦਾ ਹੈ, ਉਹ ਹਮੇਸ਼ਾਂ ਮਾਣ ਨਾਲ ਸਿਰ ਉਚੇ ਕਰਕੇ ਸਦੀਵੀ ਜਿਉਂਦੇ ਰਹਿੰਦੇ ਹਨ । ਉਹਨਾਂ ਦੱਸਿਆ ਕਿ ਇਹ ਪੈਨਸ਼ਨ ਸ਼ਹੀਦ ਦੇ ਮਾਤਾ ਪਿਤਾ ਲਈ ਬੁਢਾਪੇ ਦਾ ਸਹਾਰਾ ਬਣੇਗੀ ਅਤੇ ਸ਼ਹੀਦ ਜੈਮਲ ਸਿੰਘ ਦੀ ਗੈਰਹਾਜ਼ਰੀ ਵਿੱਚ ਡਾਕਟਰ ਐਸ.ਪੀ. ਸਿੰਘ ਉਬਰਾਏ ਪਿਤਾ ਜਸਵੰਤ ਸਿੰਘ ਲਈ ਪੁੱਤਰ ਬਣ ਕੇ ਸਹਾਇਤਾ ਕਰਨ ਲਈ ਅੱਗੇ ਆਏ ਹਨ । ਉਹਨਾਂ ਕਿਹਾ ਕਿ ਸ਼ਹੀਦ ਜੈਮਲ ਸਿੰਘ ਦੇ ਪਰਿਵਾਰ ਨੂੰ ਭਵਿੱਖ ਵਿੱਚ ਵੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਹਰ ਲੋੜ ਵੇਲੇ ਉਹਨਾਂ ਦੇ ਨਾਲ ਖੜੇਗਾ । ਉਹਨਾਂ ਕਿਹਾ ਕਿ ਇਹ ਸਿਰਫ ਪਿੰਡ ਗਲੋਟੀ ਲਈ ਨਹੀਂ ਬਲਕਿ ਪੂਰੇ ਮੋਗੇ ਜਿਲੇ ਲਈ ਮਾਣ ਵਾਲੀ ਗੱਲ ਹੈ ਕਿਉਂਕਿ ਮੋਗਾ ਜਿਲੇ ਵੱਲੋਂ ਦੇਸ਼ ਲਈ ਕੀਤੀਆਂ ਗਈਆਂ ਕੁਰਬਾਨੀਆਂ ਦੀ ਮਾਲਾ ਵਿੱਚ ਇੱਕ ਹੋਰ ਸੁੱਚਾ ਮੋਤੀ ਜੜਿਆ ਜਾ ਚੁੱਕਾ ਹੈ, ਜਿਸ ਨਾਲ ਮੋਗੇ ਜਿਲੇ ਦਾ ਨਾਮ ਰੋਸ਼ਨ ਹੋਇਆ ਹੈ । ਉਹਨਾਂ ਕਿਹਾ ਕਿ ਇਸ ਨਾਲ ਇਲਾਕੇ ਦੇ ਨੌਜਵਾਨਾਂ ਵਿੱਚ ਇੱਕ ਨਵਾਂ ਜੋਸ਼ ਭਰੇਗਾ ਤੇ ਉਹ ਦੇਸ਼ ਸੇਵਾ ਲਈ ਅੱਗੇ ਆਉਣਗੇ । ਇਸ ਮੌਕੇ ਸ਼ਹੀਦ ਜੈਮਲ ਸਿੰਘ ਦੇ ਪਿਤਾ ਜਸਵੰਤ ਸਿੰਘ, ਮਾਤਾ ਸੁਖਵਿੰਦਰ ਕੌਰ ਅਤੇ ਪਤਨੀ ਸੁਖਜੀਤ ਕੌਰ ਨੇ ਕਿਹਾ ਕਿ ਡਾ. ਉਬਰਾਏ ਹਮੇਸ਼ਾਂ ਲੋੜਵੰਦਾਂ ਦੀ ਮੱਦਦ ਲਈ ਅੱਗੇ ਆਉਂਦੇ ਹਨ ਤੇ ਦੇਸ਼ ਪ੍ਤੀ ਸ਼ਹੀਦੀ ਪ੍ਾਪਤ ਕਰਨ ਵਾਲੇ ਜਵਾਨਾਂ ਦੇ ਪਰਿਵਾਰਾਂ ਦੀ ਮੱਦਦ ਕਰਕੇ ਉਹਨਾਂ ਆਪਣੇ ਵਡੱਪਣ ਦਾ ਸਬੂਤ ਦੇ ਕੇ ਆਪਣਾ ਫਰਜ਼ ਪੂਰਾ ਕੀਤਾ ਹੈ, ਇਸ ਲਈ ਉਹਨਾਂ ਦਾ ਧੰਨਵਾਦ ਕਰਕੇ ਅਸੀਂ ਉਹਨਾਂ ਦੇ ਇਸ ਕਾਰਜ ਨੂੰ ਛੋਟਾ ਨਹੀਂ ਕਰਨਾ ਚਾਹੁੰਦੇ । ਵਾਹਿਗੁਰੂ ਉਹਨਾਂ ਨੂੰ ਹੋਰ ਦੌਲਤ ਤੇ ਤਰੱਕੀਆਂ ਬਖਸ਼ੇ ਤਾਂ ਜੋ ਉਹ ਇਸੇ ਤਰਾਂ ਲੋੜਵੰਦਾਂ ਦੀ ਮੱਦਦ ਕਰਦੇ ਰਹਿਣ । ਇਸ ਮੌਕੇ ਸ਼ਹੀਦ ਜੈਮਲ ਸਿੰਘ ਦਾ ਬੇਟਾ ਗੁਰਪ੍ਕਾਸ਼ ਸਿੰਘ, ਉਹਨਾਂ ਦੇ ਰਿਸ਼ਤੇਦਾਰ ਅਤੇ ਇਲਾਕੇ ਦੇ ਮੋਹਤਬਰ ਹਾਜਰ ਸਨ ।