ਮੋਗਾ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀ ਡਾ. ਹਰਜੋਤ ਕਮਲ ਨੇ ਕੀਤੀ ਅਪੀਲ

ਮੋਗਾ, 6 ਮਾਰਚ ( ਜਸ਼ਨ  ): ਅੱਜ ਦੀ ਮੋਗਾ ਰੈਲੀ ਜਿਸ ਵਿੱਚ ਰਾਹੁਲ ਗਾਂਧੀ ਜੀ ਪ੍ਰਧਾਨ ਆਲ ਇੰਡੀਆਂ ਕਾਂਗਰਸ ਕਮੇਟੀ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਪ੍ਰਧਾਨ ਪੀ.ਪੀ.ਸੀ.ਸੀ. ਆਸ਼ਾ ਕੁਮਾਰੀ ਜੀ ਅਤੇ ਸਮੂਬ ਕੈਬਨਿਟ ਮੰਤਰੀਆਂ ਤੋਂ ਇਲਾਵਾ ਕਾਂਗਰਸ ਦੇ ਦਿੱਗਜ਼ ਨੇਤਾ ਵੀ ਪਹੁੰਚ ਰਹੇ ਹਨ, ਇਸ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਲੋਕਾਂ ਨੂੰ ਪਹੁੰਚਣ ਦੀ ਅਪੀਲ ਕਰਦੇ ਹੋਏ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਕਿਹਾ ਕਿ ਇਹ ਰੈਲੀ ਦੇਸ਼ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਦਾ ਨੀਂਹ ਪੱਥਰ ਵਜੋਂ ਕੰਮ ਕਰੇਗੀ। ਉਨਾਂ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਨੇਤਾਵਾਂ ਦੇ ਵਿਚਾਰ ਸੁਣਨ ਲਈ ਪ੍ਰੇਰਿਤ ਕੀਤਾ। ਉਨਾਂ ਕਿਹਾ ਕਿ ਇਸ ਰੈਲੀ ਵਿੱਚ ਬੇਜਮੀਨੇ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਦਲਿਤ ਭਾਈਚਾਰੇ ਦੇ ਲੋਕਾਂ ਦੇ ਕਰਜ਼ੇ ਮਾਫ਼ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਣੀ ਹੈ, ਇਸ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਲੋਕ ਪਹੁੰਚ ਕੇ ਇਸ ਰੈਲੀ ਨੂੰ ਕਾਮਯਾਬ ਕਰੋ।