ਕੈਂਬਰਿਜ ਇੰਟਰਨੈਸ਼ਨਲ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ, ਨਵੇਂ ਦਾਖਲਿਆਂ ਲਈ ਮਾਪਿਆਂ ਵਿਚ ਭਾਰੀ ਉਤਸ਼ਾਹ

ਮੋਗਾ,22 ਮਾਰਚ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ ਦਾ ਨਤੀਜਾ ਬੇਹੱਦ ਸ਼ਾਨਦਾਰ ਰਿਹਾ ਅਤੇ ਸਾਰੀਆਂ ਕਲਾਸਾਂ ਦੇ ਬੱਚਿਆਂ ਨੇ ਚੰਗੇ ਅੰਕ ਲੈ ਕੇ ਆਪਣਾ ,ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ । ਇਸ ਵਾਰ ਦੇ ਨਤੀਜਿਆਂ ’ਚ ਪਹਿਲੀ, ਦੂਜੀ ਅਤੇ ਤੀਜੀ ਪੁਜੀਸ਼ਨ ਹਾਸਲ ਕਰਨ ਵਾਲੇ ਬੱਚਿਆਂ ਦਾ ਮੈਨੇਜਮੈਂਟ ਵੱਲੋਂ ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ ਅਤੇ ਪ੍ਰਧਾਨ ਕੁਲਦੀਪ ਸਹਿਗਲ ਵੱਲੋਂ ਮੈਡਲ ਪਾ ਕੇ ਸਨਮਾਨ ਕੀਤਾ ਗਿਆ । ਵਿਸ਼ੇਸ਼ ਵਿਸ਼ੇ ’ਚੋਂ ਸੌ ਵਿਚੋਂ ਸੌ ਅੰਕ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਵਿਸ਼ੇਸ਼ ਸਰਟੀਫਕਿੇਟ ਦੇ ਕੇ ਉਨ੍ਹਾਂ ਦਾ ਮਾਣ ਵਧਾਇਆ ਗਿਆ । ਸੌ ਫੀਸਦੀ ਹਾਜ਼ਰ ਰਹਿਣ ਵਾਲੇ ਬੱਚਿਆਂ ਨੂੰ ਟਰਾਫੀਆਂ ਨਾਲ ਨਿਵਾਜਿਆ ਗਿਆ। ਕੈਂਬਰਿਜ ਸਕੂਲ ਦੀ ਮੈਨੇਜਮੈਂਟ ਨੇ ਬੱਚਿਆਂ ਦੀ ਸਫਲਤਾ ਤੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਆਖਿਆ ਕਿ ਬੱਚਿਆਂ ਦੀ ਇਸ ਸਫਲਤਾ ਦਾ ਸਿਹਰਾ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਸਤਵਿੰਦਰ ਕੌਰ ਅਤੇ ਉਨ੍ਹਾਂ ਦੀ ਮਿਹਨਤੀ ਟੀਮ ਦੇ ਸਿਰ ਜਾਂਦਾ ਹੈ। ਇਸ ਮੌਕੇ ਪਿ੍ਰੰ: ਸਤਵਿੰਦਰ ਕੌਰ ਨੇ ਆਖਿਆ ਕਿ ਸਕੂਲ ਦੇ ਸ਼ਾਨਦਾਰ ਨਤੀਜਿਆਂ ਕਰਕੇ ਨਵੇਂ ਦਾਖਲਿਆਂ ਲਈ ਮਾਪਿਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਸਕੂਲ ਦੇ ਫਾਈਨ ਆਰਟਸ ਡਿਪਾਰਟਮੈਂਟ ਵੱਲੋਂ ਲਗਾਈ ਗਈ ਪ੍ਰਦਰਸ਼ਨੀ ਵਿਸ਼ੇੇਸ ਖਿੱਚ ਦਾ ਕੇਂਦਰ ਰਹੀ। ਫਾਈਨ ਆਰਟਸ ਦੇ ਐਚ ਓ ਡੀ ਮੈਡਮ ਸੁਮਿਤ ਪਾਲ ਕੌਰ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਦੇ ਸਾਰੇ ਬੱਚੇ ਫਾਈਨ ਆਰਟਸ ਵਿਚ ਵਿਸ਼ੇਸ਼ ਰੁਚੀ ਲੈਂੇਦੇ ਹਨ ।


