ਸ਼ਹੀਦਾਂ ਦੀ ਬਦੌਲਤ ਦੇਸ਼ ਗੁਲਾਮੀ ਦੀਆਂ ਜ਼ੰਜੀਰਾਂ ਚੋਂ ਆਜ਼ਾਦ ਹੋਇਆ: ਡਾ. ਹਰਜੋਤ

ਮੋਗਾ, 23 ਮਾਰਚ (ਜਸ਼ਨ): ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਦੀ ਅਗਵਾਈ ਵਿੱਚ ਐਮ.ਐਲ.ਏ. ਦਫ਼ਤਰ ਵਿੱਚ ਸ਼ਹੀਦ ਏ ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਤੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਤੇ ਫੁੱਲ ਮਾਲਾਵਾਂ ਭੇਂਟ ਕਰ ਉਨਾਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ। ਇਸ ਮੌਕੇ ਤੇ ਸੰਬੋਧਨ ਕਰਦੇ ਹੋਏ ਡਾ. ਹਰਜੋਤ ਕਮਲ ਨੇ ਕਿਹਾ ਕਿ ਅੱਜ ਸ਼ਹੀਦਾਂ ਦੀ ਬਦੌਲਤ ਹੀ ਦੇਸ਼ ਗੁਲਾਮੀ ਦੀਆਂ ਜੰਜੀਰਾਂ ਚੋਂ ਅਜ਼ਾਦ ਹੋਇਆ ਹੈ। ਉਨਾਂ ਨੌਜਵਾਨਾਂ ਨੂੰ ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਅਤੇ ਅਜ਼ਾਦੀ ਦੇ ਘੋਲ ਵਿੱਚ ਆਪਣਾ ਯੋਗਦਾਨ ਪਾਉਣ ਵਾਲੇ ਯੋਧਿਆਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਜ਼ਿਲਾ ਪਰਿਸ਼ਦ ਮੈਂਬਰ, ਬਲਾਕ ਸੰਮਤੀ ਮੈਂਬਰ ਗੁਰਵਿੰਦਰ ਸਿੰਘ ਦੌਲਤਪੁਰਾ, ਕੇਵਲ ਸਿੰਘ ਕਾਹਨ ਸਿੰਘ ਵਾਲਾ, ਸਿਮਰਨਜੀਤ ਸਿੰਘ ਬਿੱਲਾ ਯੂਥ ਕਾਂਗਰਸ, ਸੰਦੀਪ ਕੁਮਾਰ, ਗੁਰਪ੍ਰੀਤ ਸਿੰਘ, ਦੀਸ਼ਾ ਖੁਖਰਾਣਾ, ਜਸਬੀਰ ਸਿੰਘ ਸਹਾਰਨ, ਪ੍ਰੇਮਸ਼ਰਨਜੀਤ ਸਿੰਘ ਹੈਪੀ, ਬਿੱਟੂ ਫਿਲਟਰਾਂ ਵਾਲੇ, ਵਿਜੇ ਕੁਮਾਰ, ਸੈਮ ਛਾਬੜਾ, ਕਰਨ ਧਾਲੀਵਾਲ, ਮੱਘਰ ਸਿੰਘ ਦਾਰਾਪੁਰ, ਜਸਬੀਰ ਸਿੰਘ ਬਾਜਵਾ, ਰੀਮਾ ਰਾਣੀ, ਸੂਰਜ ਆਦਿ ਹਾਜ਼ਰ ਸਨ।