ਮਾਉਟ ਲਿਟਰਾ ਜੀ ਸਕੂਲ ਵਿਚ ਮਨਾਇਆ ਸ਼ਹੀਦ-ਏ-ਆਜਮ ਭਗਤ ਸਿੰਘ ਦਾ ਸ਼ਹੀਦੀ ਦਿਵਸ

ਮੋਗਾ, 23 ਮਾਰਚ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿੱਦਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵਿਚ ਅੱਜ ਸ਼ਹੀਦ-ਏ-ਆਜਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਵਸ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਡਾ. ਨਿਰਮਲ ਧਾਰੀ ਦੀ ਅਗਵਾਈ ਹੇਠ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਮੂਹ ਸਟਾਫ ਨੇ ਸ਼ਹੀਦਾਂ ਦੇ ਚਿੱਤਰ ਤੇ ਸ਼ਰਧਾ ਦੇ ਫੁੱਲ ਅਰਪਿਤ ਕਰਕੇ ਕੀਤੇ। ਇਸ ਸਮੇਂ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਸਾਰਿਆਂ ਨੂੰ ਸ਼ਹੀਦ ਭਗਤ ਸਿੰਘ ਦੀ ਜੀਵਨੀ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਦੇਸ਼ ਵਾਸੀ ਹਮੇਸ਼ਾ ਹੀ ਇਨਾਂ ਸ਼ਹੀਦਾਂ ਦੇ ਕਰਜ਼ਦਾਰ ਰਹਿਣਗੇ, ਜਿਨਾਂ ਨੇ ਸਾਡੇ ਦੇਸ਼ ਨੂੰ ਆਜਾਦ ਕਰਵਾਉਣ ਲਈ ਫਾਂਸੀ ਨੂੰ ਹਾਸਲ ਕਰਕੇ ਸ਼ਹੀਦੀ ਹਾਸਲ ਕੀਤੀ। ਉਹਨਾਂ ਕਿਹਾ ਕਿ ਸਾਨੂੰ ਇਨਾਂ ਦੇਸ਼ ਭਗਤਾਂ ਦੀ ਕੁਰਬਾਨੀਆਂ ਨੂੰ ਭੁਲਣਾ ਨਹੀਂ ਚਾਹੀਦਾ। ਉਹਨਾਂ ਸ਼ਹੀਦਾਂ ਦੇ ਵਿਖਾਏ ਰਸਤੇ ਤੇ ਸਰਿਆਂ ਨੂੰ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।***********ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ------


