ਅਲਾਂਇੰਸ ਇੰਟਰਨੈਸ਼ਨ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਮਨਾਇਆ ਗਿਆ

ਜੈਤੋ 23 ਮਾਰਚ (MANJIT SINGH DHALLA): ਅੱਜ ਸਥਾਨਕ ਅਲਾਂਇੰਸ ਇੰਟਰਨੈਸ਼ਨਲ ਸਕੂਲ ਜੈਤੋ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਇਸ ਸਮੇਂ ਮੈਨੈਜਮੈਂਟ ਕਮੇਟੀ ਮੈਂਬਰਅਸ਼ਵਨੀ ਗਰਗ ,ਚੇਅਰਮੈਨ ਸਵਾਈਟ ਕਾਲਜ, ਗੌਰਵ ਗਰਗ ਅਤੇ ਦੀਪੀ ਗਰਗ ਹਾਜ਼ਰ ਸਨ।ਇਨਾਮ ਵੰਡ ਸਮਾਰੋਹ ਦੀ ਸ਼ੁਰੂਆਤ ਬੱਚਿਆਂ ਵੱਲੋਂ ਵੈੱਲਕਮ ਗੀਤ ਨਾਲ ਕੀਤੀ ਗਈ, ਇਸ ਤੋਂ ਬਾਅਦ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਵਿੱਚਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ।ਦੀਪਕ ਗਰਗ ਵੱਲੋਂ ਸਟੇਜ ਸੰਭਾਲ ਕੇ ਖੂਬ ਰੰਗ ਬੰਨਿਆ।ਇਸ ਸਮੇਂ ਮੁੱਖ ਮਹਿਮਾਨ, ਮੈਨੇਜਮੈਂਟ ਕਮੇਟੀ ਮੈਂਬਰਜ਼ ਅਤੇ ਪਿ੍ਰੰਸੀਪਲ ਗੁਰਸੇਵਕ ਕੌਰ ਮਾਨਵੱਲੋਂ ਬੱਚਿਆਂ ਨੂੰਵੱਖ-ਵੱਖ ਸਨਮਾਨਾਂ (ਏਵਨ ਗ੍ਰੇਡਰ, 100% ਹਾਜ਼ਰੀ, ਬੈਸਟਹੈਂਡਰਾਈਟਿੰਗ) ਨਾਲ ਸਨਮਾਨਿਤ ਕੀਤਾ ਅਤੇ ਬੱਚਿਆਂ ਦੇ ਮਾਪਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ।ਮੁੱਖ ਮਹਿਮਾਨ ਨੇ ਆਪਣੇ ਜੀਵਨ ਦੀਆਂ ਯਾਦਾਂ ਨੂੰ ਤਰੋਤਾਜ਼ਾਕਰਦੇ ਹੋਏ ਬੱਚਿਆਂ ਦੀ ਸਿੱਖਿਆ ਪ੍ਰਤੀ ਮਾਂ-ਬਾਪ ਦੀ ਭੂਮਿਕਾਨੂੰ ਬਾਖੂਬੀ ਪੇਸ਼ ਕੀਤਾ।ਚੇਅਰਮੈਨ ਸਵਾਈਟ ਕਾਲਜ ਅਸ਼ਵਨੀ ਗਰਗ ਵੱਲੋਂ ਮਾਪਿਆਂ ਨੂੰ ਇਹ ਵਿਸ਼ਵਾਸ਼ ਦੁਆਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਕੂਲ ਵੱਲੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਬੱਚਿਆਂ ਦੀ ਹਰ ਸੁਵਿਧਾ ਨੂੰ ਪੂਰਾ ਕੀਤਾ ਜਾਵੇਗਾ।ਅੰਤਵਿੱਚਪਿ੍ਰੰਸੀਪਲ ਗੁਰਸੇਵਕ ਕੌਰ ਮਾਨ ਵੱਲੋਂ ਸਕੂਲ ਦੀ ਸਲਾਨਾ ਪ੍ਰਗਤੀ ਰਿਪੋਰਟ ਪੜੀ ਅਤੇ ਸਾਰੇ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਮਾਪਿਆਂ ਦੇ ਸਹਿਯੋਗ ਨਾਲ ਭਵਿੱਖ ਵਿੱਚ ਵੀ ਬੱਚਿਆਂ ਦੇ ਸਰਵ ਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਮਿਆਰੀ ਸਿੱਖਿਆ ਦੇਣ ਦਾ ਵਾਅਦਾ ਕੀਤਾ।********ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ------


