ਦੇਸ਼ ਭਗਤ ਕਾਲਜ ਮੋਗਾ ਦੇ ਬੀ.ਬੀ.ਏ ਦਾ ਨਤੀਜਾ ਰਿਹਾ ਸ਼ਾਨਦਾਰ

ਮੋਗਾ,18 ਅਪਰੈਲ (ਜਸ਼ਨ): ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੁਆਰਾ ਐਲਾਨੇ ਗਏ ਦਸੰਬਰ 2018 ਦੇ ਨਤੀਜਿਆ ਵਿੱਚ ਦੇਸ ਭਗਤ ਕਾਲਜ ਦੇ ਬੀ.ਬੀ.ਏ ਦੇ 3 ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ ਵਿੱਚ ਸੁਖਪ੍ਰੀਤ ਕੌਰ ਨੇ 86% ਅੰਕ ਪ੍ਰਾਪਤ ਕਰਕੇ ਪਹਿਲਾ,ਮਨਪ੍ਰੀਤ ਕੌਰ ਨੇ 84.6% ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਗੋਨਿਕਾ ਨੇ 84% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਪ੍ਰਧਾਨ ਸ਼ੀ੍ਰ ਅਸ਼ੋਕ ਗੱੁਪਤਾ ਜੀ, ਜਰਨਲ ਸੈਕਟਰੀ ਸ: ਗੁਰਦੇਵ ਸਿੰਘ, ਡਾਇਰੈਕਟਰ ਸ: ਦਵਿੰਦਰਪਾਲ ਸਿੰਘ, ਡਾਇਰੈਕਟਰ ਮਿ: ਗੌਰਵ ਗੁੱਪਤਾ, ਡਾਇਰੈਕਟਰ ਮਿ: ਅਨੁਜ ਗੱੁਪਤਾ, ਪਿ੍ਰੰਸੀਪਲ ਡਾ: ਸਵਰਨਜੀਤ ਸਿੰਘ ਅਤੇ ਡੀਨ ਅਕੈਡਮਿਕ ਮੈਡਮ ਪੀ੍ਰਤੀ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਧੀਆਂ ਨਤੀਜਿਆਂ ਲਈ ਵਧਾਈ ਦਿੱਤੀ।


