ਪਿੰਡ ਘੋਲੀਆ ਖੁਰਦ ਵਿਖੇ ਲੱਗੇ ਪਹਿਲੇ ਖੂਨਦਾਨ ਕੈਂਪ ਵਿੱਚ 100 ਯੂਨਿਟ ਖੂਨਦਾਨ,ਖੂਨਦਾਨੀਆਂ ਦਾ ਪੌਦਿਆਂ ਨਾਲ ਕੀਤਾ ਸਨਮਾਨ

ਮੋਗਾ,18 ਅਪਰੈਲ (ਜਸ਼ਨ): ਖੂਨਦਾਨ ਕਰਨ ਵਾਲਾ ਮਨੁੱਖ ਖੂਨਦਾਨ ਕਰਕੇ ਜਿੱਥੇ ਆਪਣੀ ਸਰੀਰਕ ਤੰਦਰੁਸਤੀ ਦਾ ਸਬੂਤ ਪੇਸ਼ ਕਰਦਾ ਹੈ, ਉਥੇ ਦੂਸਰਿਆਂ ਲਈ ਖੂਨਦਾਨ ਕਰਕੇ ਉਹ ਆਪਣੀ ਮਾਨਸਿਕ ਤੰਦਰੁਸਤੀ ਦਾ ਵੀ ਪ੍ਗਟਾਵਾ ਕਰਦਾ ਹੈ । ਇਸ ਲਈ ਅਸੀਂ ਇਹ ਕਹਿ ਸਕਦੇ ਹਾਂ ਕਿ ਲਗਾਤਾਰ ਖੂਨਦਾਨ ਕਰਨ ਵਾਲੇ ਮਨੁੱਖ ਹਮੇਸ਼ਾ ਤੰਦਰੁਸਤ ਰਹਿੰਦੇ ਹਨ। ਇਹਨਾਂ ਵਿਚਾਰਾਂ ਦਾ ਪ੍ਗਟਾਵਾ ਸਮਾਜ ਸੇਵੀ ਅਤੇ ਬਲਾਕ ਸੰਮਤੀ ਮੈਂਬਰ ਹਰਪ੍ੀਤ ਸਿੰਘ ਲਵਲੀ ਨੇ ਨਗਰ ਪੰਚਾਇਤ ਘੋਲੀਆ ਖੁਰਦ ਵੱਲੋਂ ਰੂਰਲ ਐਨ.ਜੀ.ਓ. ਮੋਗਾ ਦੇ ਸਹਿਯੋਗ ਨਾਲ ਲਗਾਏ ਗਏ ਪਹਿਲੇ ਖੂਨਦਾਨ ਕੈਂਪ ਦੇ ਉਦਘਾਟਨ ਮੌਕੇ ਕੀਤਾ । ਉਹਨਾਂ ਹਾਜਰ ਨੌਜਵਾਨਾਂ ਨੂੰ ਇਸ ਮਹਾਂਯੱਗ ਵਿੱਚ ਹਿੱਸਾ ਪਾਉਣ ਲਈ ਪ੍ੇਰਿਤ ਕਰਦਿਆਂ ਕਿਹਾ ਕਿ ਖੂਨਦਾਨ ਸਭ ਤੋਂ ਉਤਮ ਦਾਨ ਹੈ ਤੇ ਸਾਨੂੰ ਹਮੇਸ਼ਾ ਮੌਕਾ ਮਿਲਣ ਤੇ ਖੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ । ਇਸ ਮੌਕੇ ਬਲੱਡ ਬੈਂਕ ਮੋਗਾ ਦੇ ਇੰਚਾਰਜ਼ ਡਾ. ਸੁਮੀ ਗੁਪਤਾ ਨੇ ਕਿਹਾ ਕਿ ਖੂਨਦਾਨ ਕਰਨ ਨਾਲ ਸਰੀਰ ਵਿੱਚ ਕੋਈ ਕਮਜੋਰੀ ਨਹੀਂ ਆਉਂਦੀ ਤੇ 18 ਤੋਂ 65 ਸਾਲ ਤੱਕ ਦਾ ਹਰ ਤੰਦਰੁਸਤ ਮਨੁੱਖ, ਜਿਸ ਦਾ ਭਾਰ 45 ਕਿਲੋ ਤੋਂ ਉਪਰ ਹੈ, ਹਰ ਤਿੰਨ ਮਹੀਨਿਆਂ ਬਾਅਦ ਖੂਨਦਾਨ ਕਰ ਸਕਦਾ ਹੈ । ਉਹਨਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਦਾਖਲ ਸਭ ਮਰੀਜਾਂ ਲਈ ਇੱਕ ਜਨਵਰੀ ਤੋਂ ਖੂਨ ਮੁਫਤ ਕਰ ਦਿੱਤਾ ਗਿਆ ਹੈ ਤੇ ਹੁਣ ਸਰਕਾਰੀ ਹਸਪਤਾਲਾਂ ਵਿੱਚ ਦਾਖਲ ਮਰੀਜਾਂ ਨੂੰ ਖੂਨ ਦੇ ਟੈਸਟਾਂ ਲਈ ਲਏ ਜਾਣ ਵਾਲੇ 300 ਰੁਪਏ ਵੀ ਨਹੀਂ ਦੇਣੇ ਪੈਣਗੇ । ਇਸ ਲਈ ਸਾਨੂੰ ਐਮਰਜੰਸੀ ਮਰੀਜਾਂ ਦੀ ਜਾਨ ਬਚਾਉਣ ਲਈ ਸਿਰਫ ਸਰਕਾਰੀ ਹਸਪਤਾਲਾਂ ਵਿੱਚ ਹੀ ਖੂਨਦਾਨ ਕਰਨਾ ਚਾਹੀਦਾ ਹੈ । ਇਸ ਮੌਕੇ ਰੂਰਲ ਐਨ.ਜੀ.ਓ. ਮੋਗਾ ਦੇ ਬਲੱਡ ਪ੍ੋਜੈਕਟ ਇੰਚਾਰਜ਼ ਦਵਿੰਦਰਜੀਤ ਸਿੰਘ ਗਿੱਲ ਨੇ ਕਿਹਾ ਕਿ ਖੂਨਦਾਨ ਸਭ ਤੋਂ ਉਤਮ ਦਾਨ ਹੈ ਤੇ ਸਾਨੂੰ ਜਦ ਵੀ ਮੌਕਾ ਮਿਲੇ, ਖੂਨਦਾਨ ਕਰਨ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ । ਇਸ ਕੈਂਪ ਵਿੱਚ 100 ਨੌਜਵਾਨ ਲੜਕੇ ਅਤੇ ਲੜਕੀਆਂ ਨੇ ਖੂਨਦਾਨ ਕੀਤਾ। ਕੈਂਪ ਵਿੱਚ ਪ੍ਭਜੋਤ ਸਿੰਘ ਨੇ ਆਪਣੇ 18ਵੇਂ ਜਨਮ ਦਿਨ ਤੇ ਪਹਿਲੀ ਵਾਰ ਖੂਨਦਾਨ ਕੀਤਾ ਅਤੇ 63 ਸਾਲਾ ਮੇਜਰ ਸਿੰਘ ਨੇ ਵੀ ਖੂਨਦਾਨ ਕਰਕੇ ਨੌਜਵਾਨਾਂ ਲਈ ਮਿਸਾਲ ਪੈਦਾ ਕੀਤੀ । ਇਨਾਂ ਦੋਨਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ । ਨਗਰ ਪੰਚਾਇਤ ਵੱਲੋਂ ਖੂਨਦਾਨੀਆਂ ਨੂੰ ਸਰਟੀਫਿਕੇਟ ਅਤੇ ਪੌਦਿਆਂ ਨਾਲ ਸਨਮਾਨਿਤ ਕੀਤਾ ਅਤੇ ਸਭ ਨੂੰ ਵਾਤਾਵਰਣ ਬਚਾਉਣ ਅਤੇ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਬਚਾਉਣ ਲਈ ਇੱਕ ਪੌਦਾ ਲਗਾਉਣ ਅਤੇ ਉਸ ਨੂੰ ਪਾਲਣ ਦਾ ਸੁਨੇਹਾ ਦਿੱਤਾ ਗਿਆ । ਇਸ ਮੌਕੇ ਰੂਰਲ ਐਨ.ਜੀ.ਓ. ਮੋਗਾ ਦੇ ਪ੍ਧਾਨ ਮਹਿੰਦਰ ਪਾਲ ਲੂੰਬਾ ਨੂੰ ਸੰਤ ਗੁਲਾਬ ਸਿੰਘ ਚੈਰੀਟੇਬਲ ਹਸਪਤਾਲ ਘੋਲੀਆ ਖੁਰਦ ਵੱਲੋਂ ਪੰਜਾਬ ਦਾ ਪੁੱਤਰ ਐਵਾਰਡ ਦਿੱਤਾ ਗਿਆ ਅਤੇ ਉਹਨਾਂ ਨੂੰ ਇੱਕ ਯਾਦਗਰੀ ਚਿੰਨ ਅਤੇ ਪੱਗ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਸਰਪੰਚ ਗੁਰਸੇਵਕ ਸਿੰਘ ਜੀ ਨੇ ਕੈਂਪ ਨੂੰ ਸਫਲ ਬਨਾਉਣ ਲਈ ਨਗਰ ਨਿਵਾਸੀ ਨੌਜਵਾਨਾਂ ਅਤੇ ਇਲਾਕੇ ਭਰ ਦੀਆਂ ਸੰਗਤਾਂ ਅਤੇ ਰੂਰਲ ਐਨ.ਜੀ.ਓ. ਮੋਗਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਬਲੱਡ ਬੈਂਕ ਮੋਗਾ ਦੀ ਟੀਮ ਨੂੰ ਯਾਦਗਰੀ ਚਿੰਨ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਪੰਚਾਇਤ ਵੱਲੋਂ ਖੂਨਦਾਨੀਆਂ ਲਈ ਰਿਫਰੈਸ਼ਮੈਂਟ ਦਾ ਵੀ ਪ੍ਬੰਧ ਕੀਤਾ ਗਿਆ । ਇਸ ਮੌਕੇ ਸਰਪੰਚ ਗੁਰਸੇਵਕ ਸਿੰਘ, ਸਾਬਕਾ ਸਰਪੰਚ ਹਰਪਾਲ ਸਿੰਘ, ਬਲਾਕ ਸੰਮਤੀ ਮੈਂਬਰ ਹਰਪ੍ੀਤ ਸਿੰਘ ਲਵਲੀ, ਪ੍ਧਾਨ ਪ੍ੀਤਮ ਸਿੰਘ, ਗੁਰਮੀਤ ਸਿੰਘ, ਅਵਤਾਰ ਸਿੰਘ, ਬਖਤੌਰ ਸਿੰਘ, ਪਿ੍ਥੀਪਾਲ ਸਿੰਘ, ਦਰਸ਼ਨ ਸਿੰਘ, ਕੁਲਵੰਤ ਸਿੰਘ, ਕਿਰਪਾਲ ਸਿੰਘ ਸਾਰੇ ਪੰਚ, ਗੁਰਤੇਜ ਸਿੰਘ, ਗੁਰਦੇਵ ਸਿੰਘ ਦੇਬੀ, ਗੁਰਭੇਜ ਸਿੰਘ, ਪ੍ੀਤਮ ਸਿੰਘ ਪਟਵਾਰੀ, ਮਾ. ਰਾਜਵੰਤ ਸਿੰਘ, ਮੇਜਰ ਸਿੰਘ, ਜੁਗਰਾਜ ਸਿੰਘ ਠੇਕੇਦਾਰ, ਸੁਖਪਾਲ ਸਿੰਘ, ਸੁਖਪ੍ੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨੌਜਵਾਨ ਅਤੇ ਪਤਵੰਤੇ ਹਾਜਰ ਸਨ ।


