ਕੈਪਟਨ ਸਰਕਾਰ ਨੇ ਲੋਕਾਂ ਨਾਲ ਵਿਸ਼ਵਾਸ਼ਘਾਤ ਕੀਤਾ ਅਤੇ ਵਿਕਾਸ ਦੇ ਨਾਮ ‘ਤੇ ਸੂਬੇ ‘ਚ ਇਕ ਇੱਟ ਵੀ ਨਹੀ ਲਾਈ : ਮੱਖਣ ਬਰਾੜ

ਮੋਗਾ,3 ਮਈ (ਜਸ਼ਨ): ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰਾਂ ਸਮੇ ਕੀਤੇ ਕੰਮਾ ਨੂੰ ਲੋਕ ਅੱਜ ਵੀ ਯਾਦ ਕਰ ਰਹੇ ਹਨ ਅਤੇ ਲੋਕ 19 ਮਈ ਦਾ ਬੇਸਬਰੀ ਨਾਲ ਇੰਤਜਾਰ ਕਰ ਰਹੇ ਹਨ ਤਾਂ ਜੋ ਕੇਂਦਰ ਵਿੱਚ ਦੁਬਾਰਾ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਬਣਾਈ ਜਾ ਸਕੇ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਇਕ ਮੀਟਿੰਗ ਦੌਰਾਨ ਕੀਤਾ। ਬਰਾੜ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਤੋਂ ਲੋਕ ਅੱਕ ਚੁਕੇ ਹਨ ਕਿਉਂਕਿ ਕੈਪਟਨ ਸਰਕਾਰ ਨੇ ਲੋਕਾਂ ਨਾਲ ਵਿਸ਼ਵਾਸ਼ਘਾਤ ਕੀਤਾ ਹੈ ਅਤੇ ਝੂਠੇ ਵਾਅਦੇ ਕਰਕੇ ਸੱਤਾ ਹਾਸਿਲ ਕੀਤੀ ਹੈ । ਉਹਨਾਂ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਆਪਣੇ ਕਰੀਬ 2 ਸਾਲ ਦੇ ਸਮੇਂ ਵਿਚ ਵਿਕਾਸ ਦੇ ਨਾਮ ਤੇ ਸੂਬੇ ਵਿਚ ਇਕ ਇੱਟ ਵੀ ਨਹੀ ਲਾਈ। ਇਸ ਮੌਕੇ ਸੂਬਾ ਮੀਤ ਪ੍ਰਧਾਨ ਬੀ ਸੀ ਵਿੰਗ ਕਮਲਜੀਤ ਸਿੰਘ ਮੋਗਾ,ਚਰਨਜੀਤ ਸਿੰਘ ਝੰਡੇਆਣਾ ਜ਼ਿਲ੍ਹਾ ਪ੍ਰਧਾਨ ਬੀ ਸੀ ਵਿੰਗ ਸ਼ੋ੍ਰਮਣੀ ਅਕਾਲੀ ਦਲ,ਸੀਨੀਅਰ ਡਿਪਟੀ ਮੇਅਰ ਅਨਿਲ ਬਾਂਸਲ ,ਡਿਪਟੀ ਮੇਅਰ ਜਰਨੈਲ ਸਿੰਘ ਦੁੱਨੇਕੇ ,ਪ੍ਰੇਮ ਚੰਦ ਕੌਂਸਲਰ,ਗੁਰਵਿੰਦਰ ਸਿੰਘ ,ਵਿਜੇ ਭੂਸ਼ਨ ਟੀਟੂ,ਗੋਵਰਧਨ ਪੋਪਲੀ ,ਦੀਪਕ ਸੰਧੂ,ਪਰਮਜੀਤ ਸਿੰਘ ਸਫਰੀ,ਭਾਰਤ ਭੂਸ਼ਨ ਗਰਗ ,ਮਨਜੀਤ ਸਿੰਘ ਧੰਮੂ ,(ਸਾਰੇ ਕੌਂਸਲਰ ) ਜਗਦੀਸ਼ ਛਾਬੜਾ ,ਕੁਲਦੀਪ ਸਿੰਘ ,ਰਾਜ ਕੁਮਾਰ ਮੁਖੀਜਾ ਅਤੇ ਰਾਜਪਾਲ ਸਿੰਘ ਭੰਗੂ ਆਦਿ ਹਾਜ਼ਰ ਸਨ ।
****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


