ਲਿਟਲ ਮਿਲੇਨੀਅਮ ਸਕੂਲ ਵਿਚ ਮਨਾਇਆ ਯੈਲੋ ਡੇ

ਮੋਗਾ, 4 ਮਈ (ਜਸ਼ਨ)-ਸ਼ਹਿਰ ਦੇ ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਬੁਘੀਪੁਰਾ ਚੌਕ ਤੇ ਓਜ਼ੋਨ ਕੌਟੀ ਕਾਲੋਨੀ ਵਿਖੇ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਅੱਜ ਯੈਲੋ ਡੇ ਮਨਾਇਆ ਗਿਆ। ਇਸ ਮੌਕੇ ਮੁੱਖ ਤੌਰ ਤੇ ਸਕੂਲ ਦੇ ਬੱਚਿਆਂ ਤੇ ਅਧਿਆਪਕਾਂ ਨੇ ਹਿੱਸਾ ਲਿਆ। ਇਸ ਮੌਕੇ ਸਕੂਲ ਅਧਿਆਪਕਾਂ ਵੱਲੋਂ ਪ੍ਰਾਥਨਾ ਸਭਾ ਦੌਰਾਨ ਪੀਲੇ ਰੰਗ ਦੇ ਵਿਸ਼ੇਸ਼ ਮਹੱਤਤਾ ਬਾਰੇ ਛੋਟੇ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ। ਇਸ ਸਮੇਂ ਬੱਚਿਆਂ ਨੂੰ ਬਨਾਨਾ ਪਾਰਟੀ ਵਿਚ ਕੈਲੇ ਦੇ ਪੋਸ਼ਕ ਤੱਤਵਾਂ ਦੀ ਮਹੱਤਤਾ ਨਾਲ ਰੂਬਰੂ ਕਰਵਾਇਆ। ਪੀਲੇ ਰੰਗ ਦੇ ਸੁੰਦਰ ਕਪੜਿਆਂ ਵਿਚ ਬੱਚੇ ਆਕਰਸ਼ਣ ਦਾ ਕੇਂਦਰ ਲੱਗ ਰਹੇ ਸਨ। ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਸਰਿਤਾ ਨੇ ਦੱਸਿਆ ਕਿ ਅਜਿਹੇ ਦਿਨ ਮਨਾਉਣ ਦਾ ਮੰਤਵ ਬੱਚਿਆਂ ਦੇ ਸਰਵਪੱਖੀ ਵਿਕਾਸ ਵੱਲ ਧਿਆਨ ਦੇਣਾ ਹੈ। ਉਹਨਾਂ ਕਿਹਾ ਕਿ ਸਕੂਲ ਵੱਲੋਂ ਅਜਿਹੇ ਮੁਕਾਬਲੇ ਅੱਗੇ ਵੀ ਜਾਰੀ ਰਹਿਣਗੇ, ਤਾਂ ਜੋ ਬੱਚਿਆਂ ਦੇ ਅੰਦਰ ਛੁਪੀ ਪ੍ਰਤਿਭਾ ਨੂੰ ਉਭਾਰਿਆ ਜਾ ਸਕੇ। ਇਸ ਮੌਕੇ ਪਿ੍ਰੰਸੀਪਲ ਸਰਿਤਾ, ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।


