ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਲੋਕਾਂ ਨੂੰ ਮੋਬਾਇਲ ਵੈਨ ਜ਼ਰੀਏ ਕੀਤਾ ਜਾਗਰੂਕ

ਮੋਗਾ 6 ਮਈ:(ਜਸ਼ਨ): ਨਿਆਂ ਸਭਨਾਂ ਲਈ ਦੇ ਅਰਥ ਨੂੰ ਸਾਰਥਕ ਕਰਦੇ ਹੋਏ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ , ਐਸ.ਏ.ਐਸ. ਨਗਰ, ਮੋਹਾਲੀ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਅਤੇ ਮਾਣਯੋਗ ਸ੍ਰੀ ਮੁਨੀਸ਼ ਸਿੰਗਲ, ਜ਼ਿਲਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੇੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਪ੍ਰਧਾਨਗੀ ਹੇਠ ਮਿਤੀ 23 ਅਪ੍ਰੈਲ ਤੋ 6 ਮਈ 2019 ਤੱਕ ਮੋਗਾ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾ ਸਬੰਧੀ ਜਾਗਰੂਕ ਕਰਨ ਲਈ ਇੱਕ ਮੋਬਾਇਲ ਵੈਨ ਅਦਾਲਤ ਮੋਗਾ ਤੋ ਰਵਾਨਾ ਕੀਤੀ ਗਈ ਸੀ। ਇਸ ਬਾਰੇ ਸ੍ਰੀ ਬਗੀਚਾ ਸਿੰਘ ਸੀ.ਜੇ.ਐਮ.-ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮੋਬਾਇਲ ਵੈਨ ਤੇ 17 ਪੈਨਲ ਐਡਵੋਕੇਟਸ ਅਤੇ 8 ਪੈਰਾ ਲੀਗਲ ਵਲੰਟੀਅਰਜ਼ ਦੀ ਟੀਮ ਨੂੰ ਨਿਯੁਕਤ ਕੀਤਾ ਗਿਆ ਸੀ। ਉਨਾਂ ਦੱਸਿਆ ਕਿ ਇਸ ਮੋਬਾਇਲ ਵੈਨ ਰਾਹੀ 22 ਪਿੰਡਾਂ ਦੇ ਲੋਕਾਂ ਨੂੰ ਨਾਲਸਾ ਅਤੇ ਪਲਸਾ ਦੀਆਂ ਸਕੀਮਾਂ, ਮੁਫ਼ਤ ਕਾਨੂੰਨੀ ਸੇਵਾਵਾਂ , ਲੋਕ ਅਦਾਲਤਾਂ/ਮੀਡੀਏਸ਼ਨ ਦੇ ਲਾਭ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਅਤੇ ਸਰਕਾਰ ਦੁਅਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਆਦਿ ਬਾਰੇ ਜਾਗਰੂਕ ਕੀਤਾ ਗਿਆ। ਉਨਾਂ ਦੱਸਿਆ ਕਿ ਅੱਜ ਇਹ ਮੋਬਾਇਲ ਵੈਨ ਆਪਣੇ ਆਖਰੀ ਪੜਾਅ ਨੂੰ ਪੂਰਾ ਕਰਦੀ ਹੋਈ ਪਿੰਡ ਫਤਹਿਗੜ ਕੋਰੋਟਾਣਾ ਅਤੇ ਤਤਾਰੀਏ ਵਾਲਾ ਵਿਖੇ ਪਹੁੰਚੀ।


