ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵੋਟਰ ਨੂੰ ਵੋਟ ਦਾ ਇਸਤੇਮਾਲ ਕਰਕੇ ਲੋਕਤੰਤਰ ਦੇ ਇਸ ਸਭ ਤੋਂ ਵੱਡੇ ਸਮਾਰੋਹ ਦਾ ਹਿੱਸਾ ਬਣਨਾ ਚਾਹੀਦੈ-ਰਾਜਿੰਦਰ ਬਤਰਾ

ਮੋਗਾ 7 ਮਈ:(ਜਸ਼ਨ):ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵੋਟਰ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਕੇ ਲੋਕਤੰਤਰ ਦੇ ਇਸ ਸਭ ਤੋਂ ਵੱਡੇ ਸਮਾਰੋਹ ਦਾ ਹਿੱਸਾ ਬਣਨਾ ਚਾਹੀਦਾ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸਵੀਪ ਜ਼ਿਲਾ ਇੰਚਾਰਜ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਜਿੰਦਰ ਬਤਰਾ ਨੇ ਲੜਕੀਆਂ ਦੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ) ਮੋਗਾ ਵਿਖੇ ਵੋਟਰ ਜਾਗਰੂਕਤਾ ਕੈਂਪ ਦੌਰਾਨ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਵਿਦਿਆਰਥਣਾਂ ਨੂੰ ਮਹਿੰਦੀ, ਪੋਸਟਰ ਅਤੇ ਕਢਾਈ ਜ਼ਰੀਏ ਵੋਟ ਦੀ ਅਹਿਮੀਅਤ ਬਾਰੇ ਜਾਗਰੂਕ ਕੀਤਾ ਗਿਆ।
ਵਿਦਿਆਰਥਣਾਂ ਵੱਲੋਂ ਪੋਸਟਰਾਂ ਰਾਹੀਂ ‘ਸਾਡੀ ਵੋਟ ਸਾਡਾ ਹੱਕ‘ ਤੇ ‘ਇੱਕ ਇੱਕ ਵੋਟ ਕੀਮਤੀ ਹੈ‘ ਅਤੇ ਹੱਥਾਂ ‘ਤੇ ‘ਵੋਟ ਫ਼ਾਰ ਏ ਬੈਟਰ ਇੰਡੀਆ‘ ਆਦਿ ਦੇ ਸਲੋਗਨਾਂ ਦੀ ਮਹਿੰਦੀ ਲਗਾ ਕੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਬਾਰੇ ਭਾਰੀ ਉਤਸ਼ਾਹ ਦਿਖਾਇਆ ਗਿਆ। ਉਨਾਂ ਦੱਸਿਆ ਕਿ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟਰੋਲ ਪਾਰਟੀਸੀਪੇਸ਼ਨ) ਪ੍ਰੋਗਰਾਮ ਤਹਿਤ ਵੱਖ-ਵੱਖ ਗਤੀਵਿਧੀਆਂ ਰਾਹੀਂ ਵੋਟ ਦੇ ਅਧਿਕਾਰ ਦਾ ਸਹੀ ਇਸਤੇਮਾਲ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਸਾਡੀ ਵੋਟ ਹੀ ਸਾਡੀ ਤਾਕਤ ਹੈ ਅਤੇ ਸਾਡਾ ਸੰਵਿਧਾਨ ਸਾਨੂੰ ਵੋਟ ਦੇ ਹੱਕ ਦੀ ਵਰਤੋਂ ਕਰਨ ਦਾ ਅਧਿਕਾਰ ਦਿੰਦਾ ਹੈ, ਇਸ ਲਈ ਸਾਨੂੰ ਬਿਨਾਂ ਕਿਸੇ ਡਰ, ਭੈਅ ਅਤੇ ਦਬਾਅ ਦੇ ਆਪਣੀ ਵੋਟ ਦਾ ਜ਼ਰੂਰ ਇਸਤੇਮਾਲ ਕਰਨਾ ਚਾਹੀਦਾ ਹੈ। ਇਸ ਮੌਕੇ ਸਵੀਪ ਜ਼ਿਲਾ ਨੋਡਲ ਅਫ਼ਸਰ ਬਲਵਿੰਦਰ ਸਿੰਘ ਨੇ ਵਿਦਿਆਰਥਣਾਂ ਨੂੰ ਵੋਟ ਦੇ ਮਹੱਤਵ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਜ਼ਬੂਤ ਲੋਕਤੰਤਰ ਲਈ ਵੋਟਰਾਂ ਵੱਲੋਂ ਵੱਧ ਤੋਂ ਵੱਧ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਣੀ ਜ਼ਰੂਰੀ ਹੈ। ਉਨਾਂ ਦੱਸਿਆ ਕਿ ਸਮੂਹ ਵਿਦਿਆਰਥਣਾਂ ਵਿਸੇਸ਼ ਕਰਕੇ ਪਹਿਲੀ ਵਾਰ ਵੋਟਰ ਬਣਨ ਵਾਲੀਆਂ ਵਿਦਿਆਰਥਣਾਂ ਨੇ ਭਾਰੀ ਉਤਸ਼ਾਹ ਨਾਲ ਜਾਣਕਾਰੀ ਪ੍ਰਾਪਤ ਕੀਤੀ ਅਤੇ ਅਹਿਦ ਕੀਤਾ ਕਿ ਉਹ ਵੋਟ ਦੇ ਅਧਿਕਾਰ ਦੀ ਵੱਧ ਤੋ ਵੱਧ ਵਰਤੋ ਕਰਨ ਬਾਰੇ ਹੋਰ ਲੋਕਾਂ ਨੂੰ ਵੀ ਜਾਗਰੂਕ ਕਰਨਗੀਆਂ। ਇਸ ਮੌਕੇ ਵਿਦਿਆਰਥਣਾਂ ਨੂੰ ਸੀ-ਵਿਜ਼ਲ ਐਪ, ਸੁਵਿਧਾ ਐਪ, ਦਿਵਿਆਂਗ ਵੋਟਰਾਂ ਲਈ ਪੀ.ਡਬਲਯੂ.ਡੀ ਐਪ ਦੇ ਨਾਲ ਨਾਲ ਈ.ਵੀ.ਐਮ. ਅਤੇ ਵੀ.ਵੀ.ਪੈਟ. ਮਸ਼ੀਨਾਂ ਦੀ ਵਰਤੋਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੰਸਥਾ ਦੇ ਪਿ੍ਰੰਸੀਪਲ ਜਗਤਾਰ ਸਿੰਘ, ਸਮੂਹ ਅਧਿਆਪਕ ਅਤੇ ਵਿਦਿਆਰਥਣਾਂ ਹਾਜ਼ਰ ਸਨ।